ਤਰਨਤਾਰਨ ‘ਚ ਸ਼ੱਕੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨ ਨੂੰ ਭੇਜ ਰਿਹਾ ਸੀ ਜਾਣਕਾਰੀ!

sidharth-taran-taran
Updated On: 

04 Jun 2025 01:31 AM

ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ। ਇਹ ਮੁਹੱਲਾ ਰੋਡੂਪੁਰ ਗਲੀ ਨਜ਼ਰ ਸਿੰਘ ਵਾਲੀ, ਤਰਨਤਾਰਨ ਦਾ ਰਹਿਣ ਵਾਲਾ ਹੈ। ਉਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਪ੍ਰਦਾਨ ਕਰਨ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਤਰਨਤਾਰਨ ਚ ਸ਼ੱਕੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨ ਨੂੰ ਭੇਜ ਰਿਹਾ ਸੀ ਜਾਣਕਾਰੀ!
Follow Us On

Tarn Taran Spy Arrested: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਤੇ ਤਰਨਤਾਰਨ ਪੁਲਿਸ ਦੇ ਸਾਂਝੇ ਆਪ੍ਰੇਸ਼ਨ ‘ਚ ਇੱਕ ਸ਼ਖ਼ਸ ਨੂੰ ਜਾਸੂਸੀ ਦੇ ਇਲਜ਼ਾਮਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਸ਼ਖ਼ਸ ‘ਤੇ ਇਲਜ਼ਾਮ ਹਨ ਕਿ ਉਹ ਪਾਕਿਸਤਾਨੀ ISI ਏਜੰਟਾਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਭੇਜ ਰਿਹਾ ਸੀ। ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ। ਇਹ ਮੁਹੱਲਾ ਰੋਡੂਪੁਰ ਗਲੀ ਨਜ਼ਰ ਸਿੰਘ ਵਾਲੀ, ਤਰਨਤਾਰਨ ਦਾ ਰਹਿਣ ਵਾਲਾ ਹੈ। ਉਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਪ੍ਰਦਾਨ ਕਰਨ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਐਸ ਐਸਪੀ ਅਭਿਮਨਿਊ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਗਨਦੀਪ ਸਿੰਘ ਪਿਛਲੇ 5 ਸਾਲਾਂ ਤੋਂ ਪਾਕਿਸਤਾਨ ਸਥਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ। ਚਾਵਲਾ ਰਾਹੀਂ ਹੀ ਉਸਦੀ ਜਾਣ-ਪਛਾਣ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਨਾਲ ਹੋਈ ਸੀ। ਮੁਲਜ਼ਮ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨਾਲ ਫੌਜ ਦੀਆਂ ਗਤੀਵਿਧੀਆਂ, ਫੌਜਾਂ ਦੀ ਤਾਇਨਾਤੀ ਤੇ ਭਾਰਤ ਵਿੱਚ ਰਣਨੀਤਕ ਸਥਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਇਹ ਸਭ ਦੇਸ਼ ਦੀ ਕੌਮੀ ਸੁਰੱਖਿਆ ਲਈ ਇੱਕ ਵੱਡਾ ਖ਼ਤਰਾ ਬਣ ਸਕਦਾ ਸੀ।

ਮੋਬਾਈਲ ਫ਼ੋਨ ਵਿੱਚ ਖੁਫੀਆ ਜਾਣਕਾਰੀ

ਐਸਐਸਪੀ ਨੇ ਦੱਸਿਆ ਕਿ ਗਗਨਦੀਪ ਸਿੰਘ ਕੋਲੋਂ ਇੱਕ ਮੋਬਾਈਲ ਫ਼ੋਨ ਜਿਸ ਵਿੱਚ ਖੁਫੀਆ ਜਾਣਕਾਰੀ ਸੀ , ਜੋ ISI ਏਜੰਟਾਂ ਨੂੰ ਭੇਜੀ ਗਈ ਸੀ। ਉਨ੍ਹਾਂ ਦੱਸਿਆ ਕਿ ISI ਨਾਲ ਸਬੰਧਤ 20 ਤੋਂ ਵੱਧ ਲੋਕਾਂ ਨਾਲ ਸੰਪਰਕਾਂ ਵਿੱਚ ਸੀ ਐਸ ਐਸ ਪੀ ਨੇ ਦੱਸਿਆ ਕਿ ਗਗਨਦੀਪ ਕੋਲੋਂ ਭਾਰਤ ਰਾਹੀਂ ਪਾਕਿ ਅਧਿਕਾਰੀਆਂ ਨਾਲ ਵਿੱਤੀ ਲੈਣ-ਦੇਣ ਦੇ ਸਬੂਤ ਵੀ ਮਿਲੇ ਹਨ। ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ ਗਗਨਦੀਪ ਕੋਲੋਂ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਮੁੱਢਲੇ ਸਬੂਤਾਂ ਦੇ ਆਧਾਰ ‘ਤੇ ਤਰਨਤਾਰਨ ਸਿਟੀ ਪੁਲਿਸ ਸਟੇਸ਼ਨ ਵਿਖੇ ਅਧਿਕਾਰਤ ਭੇਦ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਅਗਲੇਰੀ ਕਾਰਵਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ।