ਤਰਨਤਾਰਨ ਵਿੱਚ ਪੁਲਿਸ ਮੁਠਭੇੜ, ਦੋ ਬਦਮਾਸ਼ ਜਖਮੀ: ਰੁਕਣ ਦਾ ਇਸ਼ਾਰਾ ਕਰਨ ‘ਤੇ ਚਲਾਈਆਂ ਗੋਲੀਆਂ
Police Encounter in Taran Taran: ਤਰਨਤਾਰਨ ਵਿੱਚ ਪਹਿਲਾਂ ਵੀ ਪੁਲਿਸ ਨੇ ਕਈ ਅਪਰਾਧੀਆਂ ਦਾ ਐਨਕਾਉਂਟਰ ਕੀਤਾ ਹੈ। ਪੁਲਿਸ ਦੀ ਇਹ ਕਾਰਵਾਈ ਅਪਰਾਧ ਪ੍ਰਤੀ ਜੀਰੋ ਟਾਲਰੇਂਸ ਨੀਤੀ ਦੇ ਤਹਿਤ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਦੋਵੇਂ ਜਖਮੀ ਮੁਲਜਮ ਜਬਰਨ ਵਸੂਲੀ ਦੇ ਕਈ ਮਾਮਲਿਆਂ ਵਿੱਚ ਲੌੜੀਂਦੇ ਸਨ।
ਤਰਨਤਾਰਨ ਜ਼ਿਲ੍ਹੇ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ ਹੋ ਗਈ। ਇਸ ਦੌਰਾਨ ਪੈਰ ਤੇ ਗੋਲੀ ਲੱਗਣ ਨਾਲ ਦੋ ਬਦਮਾਸ਼ ਜਖਮੀ ਹੋ ਗਏ। ਇਹ ਘਟਨਾ ਫਤਿਹਾਬਾਦ ਦੇ ਨੇੜੇ ਵਾਪਰੀ, ਜਿੱਥੇ ਪੁਲਿਸ ਨੇ ਬਾਈਕ ਸਵਾਰ ਦੋ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ।
ਪੁਲਿਸ ਅਨੁਸਾਰ ਜਦੋਂ ਪੁਲਿਸ ਟੀਮ ਨੇ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਵਾਲਿਆਂ ‘ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਨਾਲ ਦੋਵੇਂ ਮੁਲਜਮ ਜ਼ਖਮੀ ਹੋ ਗਏ। ਜ਼ਖਮੀ ਮੁਲਜਮਾਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਇੱਕ ਬਾਈਕ ਬਰਾਮਦ ਕੀਤੀ ਹੈ।
ਜਬਰਨ ਵਸੂਲੀ ਦੇ ਕਈ ਮਾਮਲੇ ਦਰਜ
ਤਰਨਤਾਰਨ ਦੇ ਐਸਐਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਇਹ ਦੋਵੇਂ ਮੁਲਜਮ ਜਬਰਨ ਵਸੂਲੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਰਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧੀ ਤੱਤਾਂ ਵਿਰੁੱਧ ਸ਼ੁਰੂ ਕੀਤੀ ਗਈ ਇੱਕ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਸੀ।
(ਤਰਨਤਾਰਨ ਤੋਂ ਨਿਸ਼ਾਨ ਸਹੋਤਾ ਦੀ ਰਿਪੋਰਟ)


