ਤਰਨਤਾਰਨ ‘ਚ AAP ਸਰਪੰਚ ਦਾ ਗੋਲੀ ਮਾਰ ਕੇ ਕਤਲ, ਪੰਚਾਇਤੀ ਚੋਣਾਂ ਦੀ ਰੰਜਿਸ਼ ਦਾ ਮਾਮਲਾ, ਗੋਲੀਬਾਰੀ ਵਿੱਚ ਇੱਕ ਜ਼ਖਮੀ
ਮ੍ਰਿਤਕ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਸਰਪੰਚ ਪ੍ਰਤਾਪ ਸਿੰਘ ਪਿੰਡ ਵਿੱਚ ਕਿਸੇ ਦੇ ਘਰ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਾਮਲ ਹੋਣ ਗਏ ਸੀ। ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਮੋਟਰ ਸਾਈਕਲ ਸਵਾਰ 2 ਨੌਜਵਾਨਾਂ ਨੇ ਉਨ੍ਹਾਂ 'ਤੇ ਗੋਲੀਆਂ ਚੱਲਾ ਦਿੱਤੀਆਂ। ਇਸ ਹਮਲੇ ਵਿੱਚ ਸਰਪੰਚ ਪ੍ਰਤਾਪ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਜਦ ਕਿ ਬੁੱਧ ਸਿੰਘ ਨਾਮਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ।
ਤਰਨਤਾਰਨ ਦੇ ਪਿੰਡ ਲਾਲੂ ਘੁੰਮਣ ਵਿਖੇ ਪੰਚਾਇਤੀ ਚੋਣਾਂ ਦੀ ਰੰਜਿਸ਼ ਤਹਿਤ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਦ ਕਿ ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਸਰਪੰਚ ਦੀ ਪਹਿਚਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਪ੍ਰਤਾਪ ਸਿੰਘ ਹਾਲ ਹੀ ਵਿੱਚ ਸਰਪੰਚ ਬਣਿਆ ਸੀ ਅਤੇ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਸਰਪੰਚ ਪ੍ਰਤਾਪ ਸਿੰਘ ਪਿੰਡ ਵਿੱਚ ਕਿਸੇ ਦੇ ਘਰ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਾਮਲ ਹੋਣ ਗਏ ਸੀ। ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਮੋਟਰ ਸਾਈਕਲ ਸਵਾਰ 2 ਨੌਜਵਾਨਾਂ ਨੇ ਉਨ੍ਹਾਂ ‘ਤੇ ਗੋਲੀਆਂ ਚੱਲਾ ਦਿੱਤੀਆਂ। ਇਸ ਹਮਲੇ ਵਿੱਚ ਸਰਪੰਚ ਪ੍ਰਤਾਪ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ। ਜਦ ਕਿ ਬੁੱਧ ਸਿੰਘ ਨਾਮਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ।
ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਪੰਚੀ ਚੋਣਾਂ ਸਮੇਂ ਤੋਂ ਉਨ੍ਹਾਂ ਨੂੰ ਵਿਰੋਧੀ ਪਾਰਟੀ ਦੇ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਅੱਜ ਗੋਲੀਆਂ ਮਾਰ ਕੇ ਸਰਪੰਚ ਸਾਹਬ ਦਾ ਕਤਲ ਕਰ ਦਿੱਤਾ ਗਿਆ।
ਪੁਲਿਸ ਨੇ ਕਤਲ ਮਾਮਲੇ ਵਿੱਚ ਕੇਸ ਦਰਜ ਕੀਤਾ
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਐਸ.ਐਸ.ਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਪੁਲਿਸ ਵੱਲੋਂ ਸਰਪੰਚ ਪ੍ਰਤਾਪ ਸਿੰਘ ਦੇ ਕਤਲ ਮਾਮਲੇ ਵਿੱਚ ਕੇਸ ਦਰਜ ਕਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ