ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ, ਤਰਨਤਾਰਨ ‘ਚ BSF ਨੇ ਇੱਕ ਨੂੰ ਮਾਰ ਮੁਕਾਇਆ | Tarn Taran BSF encountered Pakistani infiltrator know full in punjabi Punjabi news - TV9 Punjabi

ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ, ਤਰਨਤਾਰਨ ਚ BSF ਨੇ ਇੱਕ ਨੂੰ ਮਾਰ ਮੁਕਾਇਆ

Published: 

13 Aug 2024 13:41 PM

BSF ਨੇ ਦੱਸਿਆ ਕਿ ਬੀਤੀ ਰਾਤ ਕਰੀਬ 8 ਵਜਕੇ 36 ਮਿੰਟ ਤੇ ਡਿਊਟੀ ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਦੀ ਸ਼ੱਕੀ ਹਰਕਤ ਵੇਖੀ, ਜੋ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਗੁਪਤ ਤਰੀਕੇ ਨਾਲ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡੱਲ ਨੇੜੇ ਸਰਹੱਦੀ ਖੇਤਰ ਵਿੱਚ ਦਾਖਲ ਹੋ ਗਿਆ।

ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ, ਤਰਨਤਾਰਨ ਚ BSF ਨੇ ਇੱਕ ਨੂੰ ਮਾਰ ਮੁਕਾਇਆ

ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ, ਤਰਨਤਾਰਨ ‘ਚ BSF ਨੇ ਇੱਕ ਨੂੰ ਮਾਰ ਮੁਕਾਇਆ

Follow Us On

ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਸੋਮਵਾਰ ਰਾਤ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਸਰਹੱਦ ਪਾਰ ਤੋਂ ਭਾਰਤੀ ਖੇਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਮਾਰ ਮੁਕਾਇਆ। BSF ਪੰਜਾਬ ਫਰੰਟੀਅਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਹਾਈ ਅਲਰਟ ‘ਤੇ ਹੋਣ ਦੇ ਬਾਵਜੂਦ, BSF ਨੇ ਇੱਕ ਵਾਰ ਫਿਰ ਤੋਂ ਘੁਸਪੈਠ ਦੇ ਅੱਤਵਾਦੀ-ਸਿੰਡੀਕੇਟ ਦੇ ਨਾਪਾਕ ਇਰਾਦਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ।

BSF ਨੇ ਦੱਸਿਆ ਕਿ ਬੀਤੀ ਰਾਤ ਕਰੀਬ 8 ਵਜਕੇ 36 ਮਿੰਟ ਤੇ ਡਿਊਟੀ ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਦੀ ਸ਼ੱਕੀ ਹਰਕਤ ਵੇਖੀ, ਜੋ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਗੁਪਤ ਤਰੀਕੇ ਨਾਲ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡੱਲ ਨੇੜੇ ਸਰਹੱਦੀ ਖੇਤਰ ਵਿੱਚ ਦਾਖਲ ਹੋ ਗਿਆ। ਸੀਮਾ ਸੁਰੱਖਿਆ ਵਾੜ ਵੱਲ ਵਧਣਾ ਸ਼ੁਰੂ ਕਰ ਦਿੱਤਾ।

BSF ਜਵਾਨਾਂ ਨੇ ਕੀਤੀ ਕਾਰਵਾਈ

ਅਧਿਕਾਰੀ ਨੇ ਦੱਸਿਆ ਕਿ ਚੌਕਸ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਘੁਸਪੈਠੀਏ ਨੂੰ ਰੁਕਣ ਲਈ ਕਿਹਾ, ਪਰ ਉਹ ਨਹੀਂ ਰੁਕਿਆ ਅਤੇ ਸਰਹੱਦੀ ਸੁਰੱਖਿਆ ਵਾੜ ਵੱਲ ਵਧਦਾ ਰਿਹਾ। ਅਗਾਮੀ ਖ਼ਤਰੇ ਨੂੰ ਭਾਂਪਦਿਆਂ ਅਤੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸਰਹੱਦ ‘ਤੇ ਹਾਈ ਅਲਰਟ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਡਿਊਟੀ ‘ਤੇ ਤਾਇਨਾਤ ਜਵਾਨਾਂ ਨੇ ਘੁਸਪੈਠੀਏ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ।

10 ਅਗਸਤ ਤੋਂ ਜਾਰੀ ਹੈ ਅਲਰਟ

ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰੀਆਂ ਨੇ ਦੱਸਿਆ ਕਿ ਅਜ਼ਾਦੀ ਦਿਹਾੜੇ ਕਾਰਨ ਦੇਸ਼ ਦੀਆਂ ਕੌਮੀ ਸਰਹੱਦਾਂ ਤੇ 10 ਅਗਸਤ ਤੋਂ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਅੱਤਵਾਦੀ ਜਾਂ ਸਰਾਰਤੀ ਅਨਸ਼ਰ ਦੇਸ਼ ਵਿੱਚ ਦਾਖਿਲ ਨਾ ਹੋ ਸਕੇ। ਜਿਸ ਤੋਂ ਬਾਅਦ BSF ਨੇ ਪਿਛਲੇ ਦਿਨੀਂ ਸਰਹੱਦੀ ਇਲਾਕਿਆਂ ਵਿੱਚ ਸ਼ੱਕੀ ਗਤੀਵਿਧੀਆਂ ਦੇਖੀਆਂ ਸਨ। ਜਿਸ ਤੋਂ ਬਾਅਦ BSF ਨੇ ਆਪਣੇ ਜਵਾਨਾਂ ਨੂੰ ਅਲਰਟ ਤੇ ਰਹਿਣ ਦੇ ਹੁਕਮ ਜਾਰੀ ਕੀਤੇ ਸਨ। ਕੁੱਝ ਦਿਨ ਪਹਿਲਾਂ ਪਠਾਨਕੋਟ ਦੇ ਜੰਮੂ ਕਸ਼ਮੀਰ ਨਾਲ ਲੱਗਦੇ ਇਲਾਕੇ ਵਿੱਚ ਵੀ ਕੁੱਝ ਸ਼ੱਕੀ ਗਤੀਵਿਧੀਆਂ ਦੇਖੀਆਂ ਗਈਆਂ ਸਨ। ਜਿਸ ਤੋਂ ਬਾਅਦ ਪੰਜਾਬ ਅਤੇ ਜੰਮੂ ਕਸ਼ਮੀਰ ਪੁਲਿਸ ਵੀ ਅਲਰਟ ਤੇ ਚੱਲ ਰਹੀ ਹੈ।

Exit mobile version