ਤਰਨਤਾਰਨ ਵਪਾਰੀ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਵਾਰਦਾਤ CCTV ‘ਚ ਕੈਦ

Updated On: 

06 Nov 2024 00:10 AM

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਘਟਨਾ ਸਬੰਧੀ ਪਰਿਵਾਰ ਵੱਲੋਂ ਕੁਝ ਵੀ ਕਹਿਣ ਤੋਂ ਸੁਰਖਿਆ ਦਾ ਹਵਾਲਾ ਦਿੰਦਿਆਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉਧਰ ਪੁਲਿਸ ਵੱਲੋਂ ਵੀ ਇਸ ਮਾਮਲੇ ਵਿੱਚ ਆਪਣਾ ਮੂੰਹ ਨਹੀਂ ਖੋਲ੍ਹਿਆ ਗਿਆ ਹੈ।

ਤਰਨਤਾਰਨ ਵਪਾਰੀ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਵਾਰਦਾਤ CCTV ਚ ਕੈਦ
Follow Us On

ਤਰਨਤਾਰਨ ਫੋਕਲ ਪੁਆਇੰਟ ਸਥਿਤ ਇਕ ਵਪਾਰੀ ਕੋਲੋ ਬੀਤੀ ਰਾਤ ਵਿਦੇਸ਼ੀ ਨੰਬਰ ਤੋ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਅੱਜ ਤੜਕਸਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਵਪਾਰੀ ਦੇ ਘਰ ਬਾਹਰ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਘਰ ਦੇ ਬਾਹਰ ਲੋਹੇ ਦੇ ਗੇਟ ਵਿੱਚ ਲੱਗਣ ਤੋਂ ਬਾਅਦ ਘਰ ਦੇ ਅੰਦਰ ਖਿੜਕੀਆਂ ਦੇ ਸ਼ੀਸ਼ੇ ਨੂੰ ਤੋੜਦਿਆਂ ਕੰਧ ਤੇ ਲੱਗੀਆਂ ਹਨ। ਗੋਲੀਆਂ ਚੱਲਣ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ ਹਨ। ਘਟਨਾ ਤੋਂ ਬਾਅਦ ਪਰਿਵਾਰ ਸਹਿਮ ਵਿੱਚ ਹੈ।

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਘਟਨਾ ਸਬੰਧੀ ਪਰਿਵਾਰ ਵੱਲੋਂ ਕੁਝ ਵੀ ਕਹਿਣ ਤੋਂ ਸੁਰਖਿਆ ਦਾ ਹਵਾਲਾ ਦਿੰਦਿਆਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉਧਰ ਪੁਲਿਸ ਵੱਲੋਂ ਵੀ ਇਸ ਮਾਮਲੇ ਵਿੱਚ ਆਪਣਾ ਮੂੰਹ ਨਹੀਂ ਖੋਲ੍ਹਿਆ ਗਿਆ ਹੈ।

Exit mobile version