ਤਰਤਰਾਨ ‘ਚ ਸਰਪੰਚ ਦਾ ਗੋਲੀ ਮਾਰ ਕੇ ਕਤਲ, ਮੌਟਰਸਾਈਕਲ ‘ਤੇ ਸਵਾਰ ਹੋ ਆਏ ਸਨ ਬਦਮਾਸ਼

Updated On: 

14 Jan 2024 13:18 PM

ਗੰਭੀਰ ਰੂਪ ਵਿੱਚ ਜ਼ਖ਼ਮੀ ਸਰਪੰਚ ਸੋਨੂੰ ਚੀਮਾ ਨੂੰ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ। ਥਾਣਾ ਝਬਾਲ ਦੇ ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜ ਕੇ ਘਟਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਰਤਰਾਨ ਚ ਸਰਪੰਚ ਦਾ ਗੋਲੀ ਮਾਰ ਕੇ ਕਤਲ, ਮੌਟਰਸਾਈਕਲ ਤੇ ਸਵਾਰ ਹੋ ਆਏ ਸਨ ਬਦਮਾਸ਼
Follow Us On

ਤਰਨ ਤਾਰਨ ਦੇ ਪਿੰਡ ਅੱਡਾ ਝਬਾਲ ਦੇ ਮੌਜ਼ੂਦਾ ਸਰਪੰਚ ਤੇ ਰਾਜਨੀਤਕ ਆਗੂ ਅਵਨ ਕੁਮਾਰ ਵਾਸੀ ਅੱਡਾ ਝਬਾਲ ਨੂੰ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਗੋਲੀਆਂ ਮਾਰਕੇ ਫ਼ਰਾਰ ਹੋ ਗਏ। ਪ੍ਰਪਾਤ ਜਾਣਕਾਰੀ ਅਨੁਸਾਰ ਸਰਪੰਚ ਸੋਨੂੰ ਚੀਮਾ ਅੱਡਾ ਝਬਾਲ ਵਿਖੇ ਸਵੇਰੇ 9 ਵਜੇ ਵਾਲ ਕਟਵਾਉਣ ਲਈ ਗਿਆ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ 2 ਵਿਅਕਤੀ ਆਏ। ਇਨ੍ਹਾਂ ਵਿੱਚੋਂ ਇੱਕ ਨੇ ਵਿਅਕਤੀ ਦੁਕਾਨ ਅੰਦਰ ਦਾਖਲ ਹੋ ਕੇ ਸਰਪੰਚ ਨੂੰ ਗੋਲੀਆਂ ਮਾਰੀਆਂ।

ਇਸ ਤੋਂ ਬਾਅਦ ਬਾਹਰ ਖੜ੍ਹੇ ਆਪਣੇ ਸਾਥੀ ਨਾਲ ਮੋਟਰਸਾਈਕਲ ਤੇ ਬੈਠ ਕੇ ਫ਼ਰਾਰ ਹੋ ਗਿਆ। ਗੰਭੀਰ ਰੂਪ ਵਿੱਚ ਜ਼ਖ਼ਮੀ ਸਰਪੰਚ ਸੋਨੂੰ ਚੀਮਾ ਨੂੰ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ। ਥਾਣਾ ਝਬਾਲ ਦੇ ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜ ਕੇ ਘਟਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।