ਪੰਜਾਬ ਪੁਲਿਸ ਦਾ ਆਪਰੇਸ਼ਨ ਕਲੀਨ ਜਾਰੀ, ਹੁਣ ਤਰਨਤਾਰਨ ‘ਚ 2 ਗੈਂਗਸਟਰ ਗ੍ਰਿਫ਼ਤਾਰ
ਤਰਨ ਤਾਰਨ ਦੇ ਥਾਣਾ ਝਬਾਲ ਅਧੀਨ ਆਉਂਦੇ ਬਾਬਾ ਬੁੱਢਾ ਸਾਹਿਬ ਤੋਂ ਐਮਾ ਜਾਂਦੀ ਸੜਕ ਤੇ ਸੀਆਈਏ ਸਟਾਫ ਪੁਲਿਸ ਟੀਮ ਅਤੇ ਗੈਂਗਸਟਰਾਂ ਵਿੱਚਕਾਰ ਹੋਈ ਗੋਲ਼ੀਬਾਰੀ ਹੋਈ ਹੈ। ਇਸ ਚ ਪੁਲਿਸ ਨੇ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਠਭੇੜ ਦੌਰਾਨ ਫੜੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਾਸੀ ਪਿੰਡ ਸੰਘਾ ਵਜੋਂ ਹੋਈ ਹੈ। ਉਸ ਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ ਵਾਸੀ ਪਿੰਡ ਇੱਬਨ ਵਜੋਂ ਹੋਈ ਹੈ।
ਤਰਨਤਾਰਨ ‘ਚ ਦੇਰ ਰਾਤ ਪੁਲਿਸ ਮੁਕਾਬਲਾ ਹੋਇਆ। ਇੱਥੇ ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰ ਅਤੇ ਉਸਦੇ ਸਾਥੀ ਵਿਚਕਾਰ ਮੁਠਭੇੜ ਹੋਈ ਹੈ। ਜਿਸ ਵਿੱਚ ਇੱਕ ਗੈਂਗਸਟਰ ਨੂੰ ਗੋਲੀ ਲੱਗੀ ਹੈ। ਜਿਸ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਸਾਥੀ ਨੂੰ ਕਾਬੂ ਕਰ ਲਿਆ ਗਿਆ ਹੈ। ਗੈਂਗਸਟਰ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੂੰ ਇਸ ਦੀ ਸੂਚਨਾ ਮਿਲੀ ਸੀ ਕਿ ਰਾਜੂ ਸ਼ੂਟਰ ਆਪਣੇ ਸਾਥੀ ਨਾਲ ਇਲਾਕੇ ‘ਚ ਕੋਈ ਵਾਰਦਾਤ ਕਰਨ ਲਈ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਗੁਰਦੁਆਰਾ ਬੀੜ ਸਾਹਿਬ ਤੋਂ ਪਿੰਡ ਕਸੇਲ ਨੂੰ ਜਾਂਦੀ ਸੜਕ ‘ਤੇ ਪੁਲਿਸ ਵੱਲੋਂ ਨਾਕਾ ਲਗਾਇਆ ਗਿਆ। ਪੁਲਿਸ ਨੇ ਇਨ੍ਹਾਂ 2 ਬਾਈਕ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪਰ ਇਨ੍ਹਾਂ ਮੁਲਜ਼ਮਾਂ ਨੇ ਇੱਥੇ ਰੁਕਣ ਦੀ ਬਜਾਏ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਇਸ ਵਿੱਚ ਇੱਕ ਵਿਅਕਤੀ ਨੂੰ ਦੋ ਗੋਲੀਆਂ ਵੀ ਲੱਗ ਗਈਆਂ।
ਮੁੱਠਭੇੜ ਦੌਰਾਨ ਫੜੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਾਸੀ ਪਿੰਡ ਸੰਘਾ ਵਜੋਂ ਹੋਈ ਹੈ। ਉਸ ਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ ਵਾਸੀ ਪਿੰਡ ਇੱਬਨ ਵਜੋਂ ਹੋਈ ਹੈ।