Crime News: ਤਰਨਤਾਰਨ ‘ਚ ਐਨਕਾਊਂਟਰ, ਗੈਂਗਸਟਰ ਦੇ 2 ਸਾਥੀ ਪੁਲਿਸ ਦੀ ਗੋਲੀ ਨਾਲ ਜਖ਼ਮੀ, ਹਥਿਆਰ ਬਰਾਮਦ

Updated On: 

07 Jan 2025 13:33 PM

Tarn Taran Encounter: ਪੁਲਿਸ ਟੀਮ ਨੇ ਗੈਂਗਸਟਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਇਕ ਮੁਲਜ਼ਮ ਨੇ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਪੁਲਿਸ ਤੇ ਸਿੱਧੀ ਗੋਲੀ ਚਲਾ ਦਿੱਤੀ, ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ।

Crime News: ਤਰਨਤਾਰਨ ਚ ਐਨਕਾਊਂਟਰ, ਗੈਂਗਸਟਰ ਦੇ 2 ਸਾਥੀ ਪੁਲਿਸ ਦੀ ਗੋਲੀ ਨਾਲ ਜਖ਼ਮੀ, ਹਥਿਆਰ ਬਰਾਮਦ

ਤਰਨਤਾਰਨ 'ਚ ਐਨਕਾਊਂਟਰ, ਗੈਂਗਸਟਰ ਦੇ 2 ਸਾਥੀ ਪੁਲਿਸ ਦੀ ਗੋਲੀ ਨਾਲ ਜਖ਼ਮੀ, ਹਥਿਆਰ ਬਰਾਮਦ

Follow Us On

ਪੰਜਾਬ ਪੁਲਿਸ ਦੀ ਟੀਮ ਨੇ ਤਰਨਤਾਰਨ ਨੇੜੇ ਐਨਕਾਊਂਟਰ ਕਰਕੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਅਤੇ ਗੁਰਲਾਲ ਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਦਾ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ ਜਦੋਂ ਪੁਲਿਸ ਟੀਮ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਇਕ ਮੁਲਜ਼ਮ ਨੇ ਪੁਲਿਸ ਟੀਮ ‘ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਪੁਲਿਸ ਤੇ ਸਿੱਧੀ ਗੋਲੀ ਚਲਾ ਦਿੱਤੀ, ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਪੁਲਿਸ ਪਹਿਰੇ ਹੇਠ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਫਿਲਹਾਲ ਠੀਕ ਦੱਸੀ ਜਾ ਰਹੀ ਹੈ।

ਹਥਿਆਰਾਂ ਦੀ ਹੋਈ ਬਰਾਮਦਗੀ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਤਰਨਤਾਰਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੇ ਕੁਝ ਸਾਥੀ ਉਸ ਥਾਂ ‘ਤੇ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਛਾਪੇਮਾਰੀ ਕਰਨ ਦੀਆਂ ਤਿਆਰੀਆਂ ਨਾਲ ਪਹੁੰਚੀ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਪੁਲਸ ਨੂੰ ਦੇਖਦੇ ਹੀ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਹਥਿਆਰਾਂ ਸਬੰਧੀ ਕੀਤੀ ਜਾ ਰਹੀ ਹੈ ਪੁੱਛ-ਗਿੱਛ

ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਦਾ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਵਾਰਦਾਤਾਂ ਵਿੱਚ ਵਰਤਿਆ ਇੱਕ ਸਕੂਟਰ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਫਿਲਹਾਲ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਮੁਲਜ਼ਮਾਂ ਤੋਂ ਬਰਾਮਦ ਹਥਿਆਰ ਕਿੱਥੋਂ ਲੈ ਕੇ ਆਏ ਸਨ ਅਤੇ ਕੀ ਉਨ੍ਹਾਂ ਨੇ ਕੋਈ ਅਪਰਾਧ ਕੀਤਾ ਸੀ।