Tarn Taran Encounter: ਤਰਨਤਾਰਨ ਵਿੱਚ ਮੁਕਾਬਲਾ, 2 ਮੁਲਜ਼ਮ ਜਖ਼ਮੀ, ਤੀਜਾ ਆਇਆ ਕਾਬੂ

sidharth-taran-taran
Updated On: 

01 Mar 2025 12:27 PM

ਪੁਲਿਸ ਵੱਲੋਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਸੀ ਪਰ ਮੁਲਜ਼ਮ ਫ਼ਰਾਰ ਹੋਣ ਦੀ ਕੋਸ਼ਿਸ ਕਰਨ ਲੱਗੇ ਜਿਸ ਤੋਂ ਬਾਅਦ ਪੁਲਿਸ ਟੀਮ ਵੱਲੋਂ ਉਹਨਾਂ ਦਾ ਪਿੱਛਾ ਕੀਤਾ ਗਿਆ। ਇਸੀ ਵਿਚਾਲੇ ਮੁਲਜ਼ਮਾਂ ਨੇ ਪੁਲਿਸ ਉੱਪਰ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ।

Tarn Taran Encounter: ਤਰਨਤਾਰਨ ਵਿੱਚ ਮੁਕਾਬਲਾ, 2 ਮੁਲਜ਼ਮ ਜਖ਼ਮੀ, ਤੀਜਾ ਆਇਆ ਕਾਬੂ
Follow Us On

ਤਰਨਤਾਰਨ ਵਿੱਚ, ਨੌਸ਼ਹਿਰਾ ਤੋਂ ਆ ਰਹੇ ਤਿੰਨ ਮੁਲਜ਼ਮਾਂ ਨੇ ਪੁਲਿਸ ਪਾਰਟੀ ਉੱਪਰ ਗੋਲੀ ਚਲਾ ਦਿੱਤੀ। ਦਰਅਸਲ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਸੀ ਪਰ ਮੁਲਜ਼ਮ ਫ਼ਰਾਰ ਹੋਣ ਦੀ ਕੋਸ਼ਿਸ ਕਰਨ ਲੱਗੇ ਜਿਸ ਤੋਂ ਬਾਅਦ ਪੁਲਿਸ ਟੀਮ ਵੱਲੋਂ ਉਹਨਾਂ ਦਾ ਪਿੱਛਾ ਕੀਤਾ ਗਿਆ। ਇਸੀ ਵਿਚਾਲੇ ਮੁਲਜ਼ਮਾਂ ਨੇ ਪੁਲਿਸ ਉੱਪਰ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ।

ਇਸ ਮੁਕਾਬਲੇ ਵਿੱਚ ਦੋ ਮੁਲਜ਼ਮ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ, ਜਦੋਂ ਕਿ ਇੱਕ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ, ਰੌਬਿਨ ਅਤੇ ਕਰਨਦੀਪ ਵਜੋਂ ਕੀਤੀ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੂੰ ਇਨ੍ਹਾਂ ਮੁਲਜ਼ਮਾਂ ਦੀ ਐਕਟੀਵਿਟੀ ਦਾ ਪਤਾ ਸੀ। ਇਹ ਪਿੰਡ ਖੇੜਾ ਤੋਂ ਨੌਸ਼ਹਿਰਾ ਵੱਲ ਆ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ।

ਜਿਵੇਂ ਹੀ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਨੌਜਵਾਨਾਂ ਨੇ ਅਚਾਨਕ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਆਪਣੇ ਆਪ ਨੂੰ ਬਚਾਉਣ ਅਤੇ ਮੁਲਜ਼ਮਾਂ ਨੂੰ ਰੋਕਣ ਲਈ, ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਗੋਪੀ ਅਰਸ਼ਦੀਪ ਅਤੇ ਰੌਬਿਨ ਜ਼ਖਮੀ ਹੋ ਗਏ, ਜਦੋਂ ਕਿ ਕਰਨਦੀਪ ਨੂੰ ਸੁਰੱਖਿਅਤ ਗ੍ਰਿਫ਼ਤਾਰ ਕਰ ਲਿਆ ਗਿਆ।

ਮੁਲਜ਼ਮਾਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ

ਪੁਲਿਸ ਪੁੱਛਗਿੱਛ ਵਿੱਚ ਰੁੱਝੀ ਹੋਈ ਹੈ। ਜ਼ਖਮੀ ਮੁਲਜ਼ਮਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਕਿਹਾ ਕਿ ਤਿੰਨੋਂ ਨੌਜਵਾਨ ਕਿਸ ਮਕਸਦ ਨਾਲ ਆ ਰਹੇ ਸਨ, ਇਸਦਾ ਪਤਾ ਲਗਾਉਣ ਲਈ ਸ਼ੁਰੂਆਤੀ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਉਹ ਕਿਸੇ ਵੱਡੇ ਗਿਰੋਹ ਨਾਲ ਜੁੜੇ ਹੋਏ ਸਨ ਅਤੇ ਕੀ ਉਹ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਇਸ ਤੋਂ ਇਲਾਵਾ ਅਜਿਹੇ ਹੋਰ ਕਿਹੜੇ ਨੌਜਵਾਨ ਹਨ ਜੋ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਹਨ।