1992 ਐਨਕਾਊਂਟਰ ਮਾਮਲੇ ‘ਚ CBI ਕੋਰਟ ਦਾ ਅਹਿਮ ਫੈਸਲਾ, 3 ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ

Updated On: 

24 Dec 2024 18:28 PM

Tarn Taran Encounter Case: ਪੁਲਿਸ ਅਧਿਕਾਰੀਆਂ ਗੁਰਬਚਮ ਸਿੰਘ, ਹੰਸ ਰਾਜ ਅਤੇ ਰੇਸ਼ਮ ਸਿੰਘ ਨੂੰ ਸੀਬੀਆਈ ਮੁਹਾਲੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਫੈਸਲੇ ਤੋਂ ਬਾਅਦ ਉਨ੍ਹਾਂ ਨੂੰ ਬਾਕੀ ਦੀ ਜ਼ਿੰਦਗੀ ਜੇਲ੍ਹ ਵਿੱਚ ਹੀ ਕੱਟਣੀ ਪਵੇਗੀ। ਸਾਰੇ ਪੁਲੀਸ ਅਧਿਕਾਰੀ ਤਰਨਤਾਰਨ ਪੁਲੀਸ ਸਟੇਸ਼ਨ ਵਿੱਚ ਤਾਇਨਾਤ ਸਨ।

1992 ਐਨਕਾਊਂਟਰ ਮਾਮਲੇ ਚ CBI ਕੋਰਟ ਦਾ ਅਹਿਮ ਫੈਸਲਾ, 3 ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ

ਸੰਕੇਤਕ ਤਸਵੀਰ

Follow Us On

Tarn Taran Encounter Case: ਸੀਬੀਆਈ ਮੁਹਾਲੀ ਅਦਾਲਤ ਨੇ 1992 ਵਿੱਚ ਹੋਏ ਅਗਵਾ ਤੇ ਐਨਕਾਊਂਟਰ ਦੇ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਇਆ ਹੈ। ਪੁਲਿਸ ਅਧਿਕਾਰੀਆਂ ਗੁਰਬਚਮ ਸਿੰਘ, ਹੰਸ ਰਾਜ ਅਤੇ ਰੇਸ਼ਮ ਸਿੰਘ ਨੂੰ ਸੀਬੀਆਈ ਮੁਹਾਲੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਫੈਸਲੇ ਤੋਂ ਬਾਅਦ ਉਨ੍ਹਾਂ ਨੂੰ ਬਾਕੀ ਦੀ ਜ਼ਿੰਦਗੀ ਜੇਲ੍ਹ ਵਿੱਚ ਹੀ ਕੱਟਣੀ ਪਵੇਗੀ। ਸਾਰੇ ਪੁਲੀਸ ਅਧਿਕਾਰੀ ਤਰਨਤਾਰਨ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਨ।

ਸੀਬੀਆਈ ਵੱਲੋਂ ਦਾਇਰ ਚਾਰਜਸ਼ੀਟ ਅਨੁਸਾਰ ਜਗਦੀਪ ਸਿੰਘ ਉਰਫ ਮੱਖਣ ਨੂੰ ਐਚਐਚਓ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਅਗਵਾ ਕਰ ਲਿਆ ਸੀ। ਅਗਵਾ ਕਰਨ ਤੋਂ ਪਹਿਲਾਂ ਪੁਲਿਸ ਨੇ ਘਰ ‘ਤੇ ਫਾਇਰਿੰਗ ਕੀਤੀ ਅਤੇ ਮੱਖਣ ਦੀ ਸੱਸ ਸਵਿੰਦਰ ਕੌਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਹ ਘਟਨਾ 18 ਨਵੰਬਰ 1992 ਦੀ ਹੈ। ਇਸੇ ਤਰ੍ਹਾਂ ਗੁਰਨਾਮ ਸਿੰਘ ਉਰਫ਼ ਪਾਲੀ ਨੂੰ 21 ਨਵੰਬਰ 1992 ਨੂੰ ਗੁਰਬਚਨ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਉਸ ਦੇ ਘਰੋਂ ਅਗਵਾ ਕਰ ਲਿਆ ਸੀ। ਫਿਰ 30 ਨਵੰਬਰ 1992 ਨੂੰ ਗੁਰਬਚਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਉਸ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ ਗਿਆ। ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਨੇ ਇਹ ਫਰਜ਼ੀ ਕਹਾਣੀ ਰਚੀ

ਐਫਆਈਆਰ ਵਿੱਚ ਦੱਸਿਆ ਗਿਆ ਹੈ ਕਿ ਗੁਰਬਚਨ ਸਿੰਘ ਨੇ ਹੋਰ ਮੁਲਜ਼ਮਾਂ ਅਤੇ ਪੁਲਿਸ ਅਧਿਕਾਰੀਆਂ ਨਾਲ 30 ਨਵੰਬਰ 1992 ਦੀ ਸਵੇਰ ਨੂੰ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਇੱਕ ਵਾਹਨ ਵਿੱਚ ਜਾਂਦੇ ਦੇਖਿਆ ਅਤੇ ਉਕਤ ਵਿਅਕਤੀ ਨੂੰ ਨੂਰ ਕੀ ਅੱਡਾ, ਤਰਨਤਾਰਨ ਨੇੜੇ ਸ਼ੱਕੀ ਹਾਲਤ ਵਿੱਚ ਫੜ ਲਿਆ, ਜਿਸ ਦੀ ਪਛਾਣ ਗੁਰਨਾਮ ਸਿੰਘ ਪਾਲੀ ਵਜੋਂ ਹੋਈ। ਪੁੱਛਗਿੱਛ ਦੌਰਾਨ ਉਸ ਨੇ ਰੇਲਵੇ ਰੋਡ, ਟੀਟੀ ਅਤੇ ਗੁਰਨਾਮ ਸਥਿਤ ਦਰਸ਼ਨ ਸਿੰਘ ਦੇ ਪ੍ਰੋਵੀਜ਼ਨ ਸਟੋਰ ‘ਤੇ ਗ੍ਰੇਨੇਡ ਸੁੱਟਣ ‘ਚ ਆਪਣੀ ਸ਼ਮੂਲੀਅਤ ਦੀ ਗੱਲ ਕਬੂਲੀ।

ਜਦੋਂ ਪੁਲਿਸ ਵੱਲੋਂ ਗੁਰਨਾਮ ਸਿੰਘ ਪਾਲੀ ਨੂੰ ਬੀਹਾਲਾ ਬਾਗ ਵਿੱਚ ਕਥਿਤ ਤੌਰ ‘ਤੇ ਲੁਕਾਏ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਨੂੰ ਬਰਾਮਦ ਕਰਨ ਲਈ ਲਿਜਾਇਆ ਗਿਆ ਤਾਂ ਬਾਗ ਦੇ ਅੰਦਰੋਂ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ ਅਤੇ ਪੁਲਿਸ ਬਲ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਗੁਰਨਾਮ ਸਿੰਘ ਉਰਫ ਪਾਲੀ ਭੱਜਣ ਦੇ ਇਰਾਦੇ ਨਾਲ ਗੋਲੀਆਂ ਦੀ ਦਿਸ਼ਾ ਵਿੱਚ ਭੱਜਿਆ, ਪਰ ਕਰਾਸ ਫਾਇਰਿੰਗ ਵਿੱਚ ਮਾਰਿਆ ਗਿਆ। ਇਸ ਦੌਰਾਨ ਇੱਕ ਹੋਰ ਵਿਅਕਤੀ ਦੀ ਮੌਤ ਹੋਈ ਜਿਸ ਦੀ ਪਛਾਣ ਜਗਦੀਪ ਸਿੰਘ ਉਰਫ ਮੱਖਣ ਵਜੋਂ ਹੋਈ ਹੈ। ਦੋਵੇਂ ਲਾਸ਼ਾਂ ਨੂੰ ਲਾਵਾਰਿਸ ਸਮਝ ਕੇ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ।

ਇਸ ਤੋਂ ਬਾਅਦ ਜਗਦੀਪ ਸਿੰਘ ਦੇ ਪਿਤਾ ਨੇ ਸੀਬੀਆਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਵਿਚ ਇਸ ਮਾਮਲੇ ‘ਤੇ ਲੰਬੇ ਸਮੇਂ ਤੋਂ ਸਟੇਅ ਸੀ। 2016 ਵਿੱਚ, ਸਟੇਅ ਨੂੰ ਹਟਾ ਦਿੱਤਾ ਗਿਆ ਸੀ ਅਤੇ ਮੁਕੱਦਮਾ ਚਲਾਇਆ ਗਿਆ ਸੀ।

Exit mobile version