ਤਰਨ ਤਾਰਨ ‘ਚ ਪੁਲਿਸ ਨੇ ਮੁਕਾਬਲੇ ਦੌਰਾਨ 2 ਬਦਮਾਸ਼ਾਂ ਨੂੰ ਕੀਤਾ ਕਾਬੂ, ਵਿਦੇਸ਼ ‘ਚ ਬੈਠੇ ਗੈਂਗਸਟਰਾਂ ਨਾਲ ਹਨ ਲਿੰਕ
Tarn Taran Encounter: ਵਿਦੇਸ਼ਾਂ 'ਚ ਬੈਠੇ ਗੈਂਗਸਟਰ ਕਾਰੋਬਾਰੀਆਂ ਤੋਂ ਲਗਾਤਾਰ ਫ਼ੋਨ ਕਰਕੇ ਫਿਰੌਤੀ ਦੀ ਮੰਗ ਕਰ ਰਹੇ ਸਨ। ਇਨ੍ਹਾਂ ਬਦਮਾਸ਼ਾਂ ਨੇ ਕਈ ਦੁਕਾਨਾਂ 'ਤੇ ਗੋਲੀਆਂ ਵੀ ਚਲਾਈਆਂ ਸਨ, ਜਿਸ ਤੋਂ ਬਾਅਦ ਪੁਲਸ ਦੋਵਾਂ ਦੀ ਭਾਲ ਕਰ ਰਹੀ ਸੀ। ਫੜੇ ਗਏ ਦੋਸ਼ੀਆਂ ਦੀ ਪਛਾਣ ਪਵਨਦੀਪ ਸਿੰਘ ਅਤੇ ਕੋਮਲਦੀਪ ਸਿੰਘ ਵਜੋਂ ਹੋਈ ਹੈ। ਇਕ ਅਪਰਾਧੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ
Tarn Taran Encounter: ਪੱਟੀ ਦੇ ਪਿੰਡ ਮੁਠੀਆ ਵਾਲਾ ਕੋਲ ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਲਗਾਤਾਰ ਇਨ੍ਹਾਂ ਬਦਮਾਸ਼ਾਂ ਦੀ ਭਾਲ ਕਰ ਰਹੀ ਸੀ। ਜਦੋਂ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਤਾਂ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਪੁਲਿਸ ਦੀ ਟੀਮ ਨੇ ਬਦਮਾਸ਼ਾਂ ਦਾ ਐਨਕਾਊਂਟਰ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਇਸ ਮੁਕਾਬਲੇ ‘ਚ ਗੋਲੀ ਲੱਗਣ ਨਾਲ ਇਕ ਅਪਰਾਧੀ ਜ਼ਖਮੀ ਹੋ ਗਿਆ ਹੈ।
ਜ਼ਿਲ੍ਹੇ ‘ਚ ਵਿਦੇਸ਼ਾਂ ‘ਚ ਬੈਠੇ ਗੈਂਗਸਟਰ ਕਾਰੋਬਾਰੀਆਂ ਤੋਂ ਲਗਾਤਾਰ ਫ਼ੋਨ ਕਰਕੇ ਫਿਰੌਤੀ ਦੀ ਮੰਗ ਕਰ ਰਹੇ ਸਨ। ਇਨ੍ਹਾਂ ਬਦਮਾਸ਼ਾਂ ਨੇ ਕਈ ਦੁਕਾਨਾਂ ‘ਤੇ ਗੋਲੀਆਂ ਵੀ ਚਲਾਈਆਂ ਸਨ, ਜਿਸ ਤੋਂ ਬਾਅਦ ਪੁਲਸ ਦੋਵਾਂ ਦੀ ਭਾਲ ਕਰ ਰਹੀ ਸੀ। ਫੜੇ ਗਏ ਦੋਸ਼ੀਆਂ ਦੀ ਪਛਾਣ ਪਵਨਦੀਪ ਸਿੰਘ ਅਤੇ ਕੋਮਲਦੀਪ ਸਿੰਘ ਵਜੋਂ ਹੋਈ ਹੈ। ਇਕ ਅਪਰਾਧੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਦੂਜੇ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਹੁਣ ਰੇਡੀਓ-ਲੈਪਟਾਪ ਤੇ ਮੋਬਾਈਲ ਚ ਧਮਾਕੇ, 20 ਦੀ ਮੌਤ ਤੇ 450 ਤੋਂ ਵੱਧ ਜ਼ਖ਼ਮੀ
ਕਈ ਵਪਾਰਿਆਂ ਤੋਂ ਮੰਗ ਚੁੱਕੇ ਸਨ ਫਿਰੌਤੀ
ਹੁਣ ਤੱਕ ਸਾਹਮਣੇ ਆਈ ਜਾਣਕਾਰੀ ਅਨੁਸਾਰ ਵਿਦੇਸ਼ਾਂ ‘ਚ ਰਹਿੰਦੇ ਗੈਂਗਸਟਰ ਲਗਾਤਾਰ ਜ਼ਿਲ੍ਹੇ ਦੇ ਕਾਰੋਬਾਰੀਆਂ ਨੂੰ ਫ਼ੋਨ ਕਰਕੇ ਫਿਰੌਤੀ ਦੀ ਮੰਗ ਕਰ ਰਹੇ ਸਨ। ਇਨ੍ਹਾਂ ਬਦਮਾਸ਼ਾਂ ਨੇ ਕਈ ਜ਼ਿਲਿਆਂ ‘ਚ ਕਈ ਦੁਕਾਨਾਂ ‘ਤੇ ਗੋਲੀਆਂ ਵੀ ਚਲਾਈਆਂ ਸਨ। ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਪੁਲਿਸ ਬਦਮਾਸ਼ਾਂ ਦੀ ਭਾਲ ‘ਚ ਲੱਗੀ ਹੋਈ ਸੀ। ਇਸ ਸਬੰਧੀ ਡੀਐਸਪੀ ਪੱਟੀ ਕਮਲਮੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਫੜੇ ਗਏ ਮੁਲਜ਼ਮ ਕਈ ਕਾਰੋਬਾਰੀਆਂ ਨੂੰ ਲਗਾਤਾਰ ਧਮਕੀਆਂ ਦੇ ਰਹੇ ਸਨ। ਹਾਲ ਹੀ ਵਿੱਚ ਇਨ੍ਹਾਂ ਬਦਮਾਸ਼ਾਂ ਨੇ ਘਰਿਆਲਾ ਦੇ ਇੱਕ ਸੁਨਿਆਰੇ ਨੂੰ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕੀਤੀ ਸੀ।