ਤਰਨ ਤਾਰਨ ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਖਸ ਨੇ ਕੀਤਾ ਆਤਮ ਦਾਹ, ਪੁਲਿਸ ਪਛਾਣ ਕਰਨ ਚ ਜੁਟੀ
Tarantaran Self Immolate Case: ਘਟਨਾ ਵਾਲੀ ਥਾਂ ਤੇ ਮੌਜੂਦ ਲੋਕਾਂ ਅਨੁਸਾਰ ਮਰਨ ਵਾਲੇ ਵਿਅਕਤੀ ਦੀ ਉਮਰ ਕੋਈ 60-65 ਸਾਲ ਸੀ। ਜੋ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੰਦਰੋਂ ਬਾਹਰ ਆਇਆ ਸੀ। ਜਿਸ ਦੇ ਹੱਥ ਵਿੱਚ ਪੈਟਰੋਲ ਦੀ ਬੋਤਲ ਸੀ ਉਸ ਨੇ ਖੁਦ ਉੱਪਰ ਪੈਟਰੋਲ ਪਾਕੇ ਆਤਮਦਾਹ ਕਰ ਲਿਆ।
ਤਰਨ ਤਰਨ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੇੜੇ ਇੱਕ ਸਖ਼ਸ ਵੱਲੋਂ ਆਤਮ ਦਾਹ ਕਰ ਲਿਆ ਗਿਆ। ਘਟਨਾ ਵਾਲੀ ਥਾਂ ਤੇ ਮੌਜੂਦ ਲੋਕਾਂ ਅਨੁਸਾਰ ਮਰਨ ਵਾਲੇ ਵਿਅਕਤੀ ਦੀ ਉਮਰ ਕੋਈ 60-65 ਸਾਲ ਸੀ। ਜੋ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੰਦਰੋਂ ਬਾਹਰ ਆਇਆ ਸੀ। ਜਿਸ ਦੇ ਹੱਥ ਵਿੱਚ ਪੈਟਰੋਲ ਦੀ ਬੋਤਲ ਸੀ ਉਸ ਨੇ ਖੁਦ ਉੱਪਰ ਪੈਟਰੋਲ ਪਾਕੇ ਆਤਮਦਾਹ ਕਰ ਲਿਆ। ਸਖਸ ਨੂੰ ਅੱਗ ਲੱਗੀ ਦੇਖ ਨੇੜਲੇ ਲੋਕਾਂ ਨੇ ਅੱਗ ਬਚਾਉਣ ਦੀ ਕੋਸ਼ਿਸ ਕੀਤੀ ਪਰ ਜਦੋਂ ਤੱਕ ਅੱਗ ਬੁਝਾਈ ਗਈ ਉਦੋਂ ਤੱਕ ਸਖ਼ਸ ਦੀ ਮੌਤ ਹੋ ਚੁੱਕੀ ਸੀ।
ਘਟਨਾ ਵਾਲੀ ਥਾਂ ਤੇ ਮੌਜੂਦ ਵਿਅਕਤੀ ਨੇ ਦੱਸਿਆ ਕਿ ਜਦੋਂ ਉਸ ਨੇ ਜਦੋਂ ਸਖਸ ਨੂੰ ਅੱਗ ਲੱਗੀ ਦੇਖੀ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੰਦਰੋਂ ਅੱਗ ਬਝਾਉਣ ਵਾਲਾ ਸਿਲੰਡਰ ਲੈ ਆਇਆ। ਪਰ ਉਦੋਂ ਤੱਕ ਬਹੁਤ ਦੇਰ ਹੋ ਗਈ ਸੀ। ਜਦੋਂ ਤੱਕ ਅੱਗ ਨੂੰ ਬੁਝਾਇਆ ਗਿਆ ਤਾਂ ਉਸ ਸਖ਼ਸ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਮ੍ਰਿਤਕ ਸਖ਼ਸ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਮ੍ਰਿਤਕ ਦੀ ਪਛਾਣ ‘ਚ ਜੁਟੀ ਪੁਲਿਸ
ਮਾਮਲੇ ਦੀ ਜਾਂਚ ਵਿੱਚ ਜੁਟੇ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਬੁਜੁਰਗ ਡੀਸੀ ਦਫ਼ਤਰ ਤੋਂ ਬਾਹਰ ਨਿਕਲਿਆ ਤਾਂ ਉਸਦੇ ਹੱਥ ਵਿੱਚ ਪੈਟਰੋਲ ਦੀ ਬੋਤਲ ਸੀ। ਉਸਨੇ ਬਾਹਰ ਆਉਂਦਿਆਂ ਹੀ ਖੁਦ ਉੱਤੇ ਪੈਟਰੋਲ ਛਿੜਕ ਕੇ ਅੱਗ ਲਾ ਲਈ। ਉਨ੍ਹਾਂ ਦੱਸਿਆ ਕਿ ਦਫ਼ਤਰ ਦੇ ਅੰਦਰੋਂ ਇੱਕ ਮੁਲਾਜ਼ਮ ਨੇ ਅੱਗ ਬੁਝਾਉਣ ਵਾਲਾ ਯੰਤਰ ਲੈ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਦੋਂ ਤੱਕ ਉਹ ਪੂਰੀ ਤਰ੍ਹਾਂ ਨਾਲ ਸੜ੍ਹ ਚੁੱਕਿਆ ਸੀ ਅਤੇ ਦੇਖਦੇ ਹੀ ਦੇਖਦੇ ਉਸਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਲੇ ਤੱਕ ਮ੍ਰਿਤਕ ਸ਼ਖਸ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਉਸਦੀ ਉਮਰ ਤਕਰੀਬਨ 60-65 ਸਾਲ ਦੇ ਵਿਚਾਲੇ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ, ਮਾਮਲੇ ਦਾ ਪੂਰਾ ਖੁਲਾਸਾ ਇਸਦੀ ਤਹਿ ਤੱਕ ਜਾਣ ਤੋਂ ਬਾਅਦ ਹੀ ਹੋ ਸਕੇਗਾ। ਫਿਲਹਾਲ, ਤੇਜ਼ੀ ਨਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਿਰ ਇਸ ਸ਼ਖਸ ਨੇ ਇਹ ਖੌਫਨਾਕ ਕਦਮ ਕਿਉਂ ਚੁੱਕਿਆ।