ਤਰਨਤਾਰਨ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ

Updated On: 

25 Nov 2024 09:25 AM

ਮ੍ਰਿਤਕ ਦੀ ਪਹਿਚਾਣ ਪਿੰਡ ਨੌਸ਼ਹਿਰਾ ਪਨੂੰਆਂ ਨਿਵਾਸੀ ਸੁਖਵਿੰਦਰ ਸਿੰਘ ਨੋਨੀ ਵੱਜੋਂ ਹੋਈ ਮ੍ਰਿਤਕ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਕਬੱਡੀ ਖਿਡਾਰੀ ਦਾ ਕਤਲ ਕਿਸ ਨੇ ਤੇ ਕਿਨ੍ਹਾਂ ਕਾਰਨਾਂ ਕਰਕੇ ਕੀਤਾ, ਇਹ ਗੱਲ ਅਜੇ ਤੱਕ ਸਪੱਸ਼ਟ ਨਹੀਂ ਹੋ ਪਾਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਤਰਨਤਾਰਨ ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਤਰਨਤਾਰਨ 'ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ

Follow Us On

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਕਸਬਾ ਨੌਸ਼ਹਿਰਾ ਪਨੂੰਆਂ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਬੱਡੀ ਖਿਡਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇੱਕ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਮ੍ਰਿਤਕ ਦੀ ਪਹਿਚਾਣ ਪਿੰਡ ਨੌਸ਼ਹਿਰਾ ਪਨੂੰਆਂ ਨਿਵਾਸੀ ਸੁਖਵਿੰਦਰ ਸਿੰਘ ਨੋਨੀ ਵੱਜੋਂ ਹੋਈ ਮ੍ਰਿਤਕ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਕਬੱਡੀ ਖਿਡਾਰੀ ਦਾ ਕਤਲ ਕਿਸ ਨੇ ਤੇ ਕਿਨ੍ਹਾਂ ਕਾਰਨਾਂ ਕਰਕੇ ਕੀਤਾ, ਇਹ ਗੱਲ ਅਜੇ ਤੱਕ ਸਪੱਸ਼ਟ ਨਹੀਂ ਹੋ ਪਾਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸੁਖਵਿੰਦਰ ਦੀ ਕਿਸੇ ਨਾਲ ਨਹੀਂ ਸੀ ਵੈਰ-ਵਿਰੋਧਤਾ: ਪਰਿਵਾਰ ਮੈਂਬਰ

ਮ੍ਰਿਤਕ ਸੁਖਵਿੰਦਰ ਦੇ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਉਸਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਨਾ ਕਿਸੇ ਕਿਸਮ ਦਾ ਨਸ਼ਾ ਕਰਦਾ ਸੀ ਤਾ ਨਾ ਹੀ ਪਿੰਡ ਵਿੱਚ ਕਿਸੇ ਨਾਲ ਉਸ ਦੀ ਵੈਰ-ਵਿਰੋਧਤਾ ਸੀ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਦੀ ਜਗ੍ਹਾ ਦੇ ਆਸ-ਪਾਸ ਦੇ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਅਜੇ ਤੱਕ ਕਾਤਲਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕਤਲ ਕਿਸ ਨੇ ਤੇ ਕਿਉਂ ਕੀਤਾ, ਜਾਚ ਕਰਕੇ ਜਲਦੀ ਹੀ ਪਤਾ ਲਗਾਇਆ ਜਾਵੇਗਾ।