ਪੱਟੀ 'ਚ AAP ਆਗੂ ਦਾ ਕਤਲ, ਨਵੇਂ ਬਣੇ ਸਰਪੰਚ ਰਾਜਵਿੰਦਰ ਸਿੰਘ ਨੂੰ ਮਾਰੀਆਂ ਗੋਲੀਆਂ | Tarn Taran Patti AAP Leader Killed Talwandi Mohar Singh Village Talwandi Sarpanch Rajwinder Singh Shot know in Punjabi Punjabi news - TV9 Punjabi

ਪੱਟੀ ‘ਚ AAP ਆਗੂ ਦਾ ਕਤਲ, ਪਿੰਡ ਤਲਵੰਡੀ ਮੋਹਰ ਸਿੰਘ ਦੇ ਰਾਜਵਿੰਦਰ ਸਿੰਘ ਨੂੰ ਮਾਰੀਆਂ ਗੋਲੀਆਂ

Updated On: 

07 Oct 2024 16:54 PM

ਤਰਨ ਤਾਰਨ ਦੇ ਹਲਕਾ ਪੱਟੀ ਵਿੱਚ ਪਿੰਡ ਤਲਵੰਡੀ ਮੋਹਰ ਸਿੰਘ ਦੇ ਨੌਜਵਾਨ ਆਪ ਆਗੂ ਰਾਜਵਿੰਦਰ ਸਿੰਘ ਨੂੰ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰੀਆਂ ਗਈਆਂ। ਇਹ ਹਮਲਾ ਪਿੰਡ ਠੱਕਰਪੁਰ ਨੇੜੇ ਮੋਟਰ ਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਕੀਤਾ।

ਪੱਟੀ ਚ AAP ਆਗੂ ਦਾ ਕਤਲ, ਪਿੰਡ ਤਲਵੰਡੀ ਮੋਹਰ ਸਿੰਘ ਦੇ ਰਾਜਵਿੰਦਰ ਸਿੰਘ ਨੂੰ ਮਾਰੀਆਂ ਗੋਲੀਆਂ

ਸਰਪੰਚ ਰਾਜਵਿੰਦਰ ਸਿੰਘ ਦੀ ਪੁਰਾਣੀ ਤਸਵੀਰ

Follow Us On

ਤਰਨ ਤਾਰਨ ਦੇ ਹਲਕਾ ਪੱਟੀ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਦਾ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਪਿੰਡ ਤਲਵੰਡੀ ਮੋਹਰ ਸਿੰਘ ਦੇਰਾਜਵਿੰਦਰ ਸਿੰਘ ਨੂੰ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰੀਆਂ ਗਈ। ਰਾਜਵਿੰਦਰ ਸਿੰਘ ‘ਤੇ ਪਿੰਡ ਠੱਕਰਪੁਰ ਨੇੜੇ ਹਮਲਾ ਹੋਇਆ। ਜਿਸ ਤੋਂ ਬਾਅਦ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਤਿੰਨ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਮਾਰਿਆ ਗੋਲਿਆਂ

ਮਿਲੀ ਜਾਣਕਾਰੀ ਮੁਤਾਬਕ ਪਿੰਡ ਤਲਵੰਡੀ ਮੋਹਰ ਸਿੰਘ ਦੇ ਰਾਜਵਿੰਦਰ ਸਿੰਘ ਖੁਦ ਸਰਪੰਚ ਨਹੀਂ ਚੁਣੇ ਗਏ ਸਨ। ਪਿੰਡ ਵਿੱਚ ਰਿਜ਼ਰਵ ਸੀਟ ਹੋਣ ਕਾਰਨ ਮ੍ਰਿਤਕ ਰਾਜਵਿੰਦਰ ਸਿੰਘ ਦੇ ਧੜੇ ਦੀ ਮਹਿਲਾ ਐਸ.ਸੀ. ਸਰਪੰਚ ਨੂੰ ਸਰਬਸੰਮਤੀ ਨਾਲ ਚੁਣੀਆ ਗਿਆ ਸੀ। ਅੱਜ ਜਦੋਂ ਰਾਜਵਿੰਦਰ ਸਿੰਘ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਠੱਕਰਪੁਰ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਸ ਦੀ ਕਾਰ ਨੂੰ ਰੋਕ ਲਿਆ ਅਤੇ ਰਾਜਵਿੰਦਰ ਸਿੰਘ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਹਮਲੇ ‘ਚ ਰਾਜਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮੰਤਰੀ ਲਾਲਜੀਤ ਭੁੱਲਰ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਤਲਵੰਡੀ ਮੋਹਰ ਸਿੰਘ ਦੇ ਰਾਜਵਿੰਦਰ ਸਿੰਘ ਦੇ ਕਤਲ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਵੀ ਦਿੱਤੇ ਹਨ।

ਪੰਜਾਬ ਵਿੱਚ 15 ਅਕਤੂਬਰ ਨੂੰ ਹੋਣਗੀਆਂ ਚੋਣਾਂ

ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦਿਆਂ ਲਈ 52 ਹਜ਼ਾਰ ਤੋਂ ਵੱਧ ਅਤੇ ਪੰਚ ਲਈ 1.66 ਲੱਖ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਸੂਬੇ ਦੀਆਂ 13,229 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ ਨੂੰ ਚੋਣਾਂ ਹੋਣੀਆਂ ਹਨ ਅਤੇ ਉਸੇ ਦਿਨ ਦੀ ਨਤੀਜੇ ਵੀ ਸਹਾਮਣੇ ਆਉਣਗੇ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਬਿਆਨ ਮੁਤਾਬਕ ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚਾਂ ਲਈ ਕੁੱਲ 52,825 ਅਤੇ ਪੰਚਾਂ ਲਈ 1,66,338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ ਹੈ।

ਇਹ ਵੀ ਪੜ੍ਹੋ: ਜਲਾਲਾਬਾਦ ਚ AAP-ਅਕਾਲੀ ਦਲ ਲੀਡਰਾਂ ਵਿਚਾਲੇ ਝੜਪ ਦੌਰਾਨ ਚੱਲੀ ਗੋਲੀ, ਆਪ ਆਗੂ ਜ਼ਖ਼ਮੀ

Exit mobile version