ਤਰਨਤਾਰਨ: ਪੱਟੀ ‘ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਆਪਸੀ ਰੰਜਿਸ਼ ਦਾ ਮਾਮਲਾ
Murder in Tarn Taran: ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਪੁਰਾਣੀ ਰੰਜਿਸ਼ ਕਾਰਨ ਵਾਪਰੀ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਕਤਲ ਦੇ ਮਾਮਲੇ ਵਿੱਚ 3 ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇੱਕ ਦੀ ਭਾਲ ਜਾਰੀ ਹੈ।

Murder in Tarn Taran: ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਬੀਤੀ ਦੇਰ ਰਾਤ ਨੌਜਵਾਨਾਂ ਦੀ ਆਪਸੀ ਰੰਜਿਸ਼ ਦੇ ਚੱਲਦਿਆਂ ਝਗੜਾ ਹੋਇਆ। ਇਸ ਝਗੜੇ ਦੌਰਾਨ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨਾ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵੱਜੋਂ ਹੋਈ ਹੈ। ਉਸ ਦਾ ਕਰੀਬ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਹੀ ਮੁੰਡਿਆਂ ਨਾਲ ਲਵਪ੍ਰੀਤ ਦਾ ਝਗੜਾ ਹੋਇਆ ਸੀ। ਇਸ ਆਪਸੀ ਝਗੜੇ ਦੇ ਚੱਲਦਿਆਂ ਬੀਤੀ ਰਾਤ ਉਨ੍ਹਾਂ ਮੁੰਡਿਆਂ ਵੱਲੋਂ ਲਵਪ੍ਰੀਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖਮੀ ਹੋਏ ਲਵਪ੍ਰੀਤ ਸਿੰਘ ਨੂੰ ਹਸਪਤਾਲ ਲੈ ਜਾਇਆ ਗਿਆ। ਪਰ ਹਸਪਤਾਲ ਲੈ ਜਾਂਦੇ ਸਮੇਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਲਵਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪੁਲਿਸ ਨੇ ਮਾਮਲੇ ‘ਚ ਤਿੰਨ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਇਸ ਵਾਰਦਾਤ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਨੂੰ ਲੈ ਕੇ ਪੱਟੀ ਦੇ ਏ ਡੀ ਐਸ ਪੀ ਲਵਕੇਸ਼ ਸੈਣੀ ਨੇ ਦੱਸਿਆ ਕਿ ਪੁਲਿਸ ਵੱਲੋਂ ਮਿਰਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਇਨ੍ਹਾਂ ਬਿਆਨਾਂ ਦੇ ਆਧਾਰ ‘ਤੇ ਚਾਰ ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਤੱਕ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਚੌਥੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਜਲਦ ਹੀ ਇਸ ਚੌਥੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਵੇਗੀ।
ਇਹ ਵੀ ਪੜ੍ਹੋ