ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੱਗੂ ਭਗਵਾਨਪੁਰੀਆ ਦੇ 5 ਗੈਂਗਸਟਰ ਕਾਬੂ, ਪੁਲਿਸ ਨੇ ਬਰਾਮਦ ਕੀਤਾ ਅਮਰੀਕਨ ਪਿਸਤੌਲ

ਪੁਲਿਸ ਅਨੁਸਾਰ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਦੀ ਟੀਮ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਰਨਤਾਰਨ ਇਲਾਕੇ 'ਚ ਇੱਕ ਗੈਂਗ ਵੱਲੋਂ ਕੀਤੀ ਗਈ ਟਾਰਗੇਟ ਕਿਲਿੰਗ 'ਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ।

ਜੱਗੂ ਭਗਵਾਨਪੁਰੀਆ ਦੇ 5 ਗੈਂਗਸਟਰ ਕਾਬੂ, ਪੁਲਿਸ ਨੇ ਬਰਾਮਦ ਕੀਤਾ ਅਮਰੀਕਨ ਪਿਸਤੌਲ
ਜੱਗੂ ਭਗਵਾਨਪੁਰੀਆ ਦੇ 5 ਗੈਂਗਸਟਰ ਕਾਬੂ, ਪੁਲਿਸ ਨੇ ਬਰਾਮਦ ਕੀਤਾ ਅਮਰੀਕਨ ਪਿਸਤੌਲ
Follow Us
tv9-punjabi
| Published: 29 Dec 2024 10:05 AM

ਤਰਨਤਾਰਨ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਬੱਲ ਦੇ 5 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਕੋਲੋਂ 4 ਦੇ ਕਰੀਬ ਨਜਾਇਜ਼ ਹਥਿਆਰ ਬਰਾਮਦ ਹੋਏ ਹਨ। ਖਾਸ ਗੱਲ ਇਹ ਹੈ ਕਿ ਉਕਤ ਹਥਿਆਰਾਂ ਵਿਚੋਂ ਇਕ ਹਥਿਆਰ 9 ਐਮਐਮ ਦਾ ਪਿਸਤੌਲ ਮੇਡ ਇਨ ਅਮਰੀਕਾ ਹੈ। ਓਧਰ ਮਾਮਲੇ ਵਿਚ ਪੁਲਿਸ ਨੇ ਮੁਲਾਜ਼ਮਾਂ ਦਾ ਰਿਮਾਂਡ ਲੈ ਲਿਆ ਹੈ ਅਤੇ ਪੁੱਛਗਿਛ ਕੀਤੀ ਜਾ ਰਹੀ ਹੈ।

ਪੁਲਿਸ ਅਨੁਸਾਰ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਦੀ ਟੀਮ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਰਨਤਾਰਨ ਇਲਾਕੇ ‘ਚ ਇੱਕ ਗੈਂਗ ਵੱਲੋਂ ਕੀਤੀ ਗਈ ਟਾਰਗੇਟ ਕਿਲਿੰਗ ‘ਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ।

ਮੁਲਜ਼ਮਾਂ ਕੋਲੋਂ ਮਿਲੀ ਜਾਣਕਾਰੀ ਨੂੰ ਅਧਾਰ ਬਣਾਕੇ ਪੰਜਾਬ ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤਾਂ ਜੋ ਪਤਾ ਲੱਗ ਸਕੇ ਕਿ ਜੱਗੂ ਦੇ ਹੋਰ ਕਿੰਨੇ ਸਾਥੀ ਉਕਤ ਇਲਾਕੇ ਵਿੱਚ ਸਰਗਰਮ ਹਨ।

ਜੱਗੂ ਭਗਵਾਨਪੁਰੀਆ ਦਾ ਆਇਆ ਨਾਮ?

ਦਰਅਸਲ ਜੱਗੂ ਭਗਵਾਨਪੁਰੀਆ ਗੁਰਦਾਸਪੁਰ ਦੇ ਪਿੰਡ ਭਗਵਾਨਪੁਰ ਦਾ ਰਹਿਣ ਵਾਲਾ ਹੈ। ਜਦੋਂ ਉਹ ਪੈਦਾ ਹੋਇਆ ਤਾਂ ਉਸਦੇ ਮਾਤਾ-ਪਿਤਾ ਨੇ ਉਸਦਾ ਨਾਮ ਜਸਪ੍ਰੀਤ ਸਿੰਘ ਰੱਖਿਆ। ਕਬੱਡੀ ਦਾ ਚੰਗਾ ਖਿਡਾਰੀ, ਪਰ ਉਸ ਦਾ ਮਨ ਜੁਰਮ ਦੀ ਦੁਨੀਆ ਵਿਚ ਸੀ। ਜਦੋਂ ਜਸਪ੍ਰੀਤ ਸਿੰਘ ਵੱਡਾ ਹੋਇਆ ਤਾਂ ਉਹ ਜੁਰਮ ਦੀ ਦੁਨੀਆ ਵਿੱਚ ਸ਼ਾਮਲ ਹੋ ਗਿਆ ਅਤੇ ਫਿਰ ਆਪਣਾ ਨਾਂ ਬਦਲ ਕੇ ਜੱਗੂ ਭਗਵਾਨਪੁਰੀਆ ਰੱਖ ਲਿਆ।

ਉਸ ਨੇ ਆਪਣੇ ਪਿੰਡ ਭਗਵਾਨਪੁਰ ਦੇ ਨਾਂ ਨਾਲ ਆਪਣਾ ਨਾਂ ਜੋੜ ਕੇ ਗੈਂਗਸਟਰ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ। ਉਹ ਪੰਜਾਬ ਦੇ ਗੁਰੀ ਨਾਂ ਦੇ ਗੈਂਗਸਟਰ ਨਾਲ ਕੰਮ ਕਰਨ ਲੱਗਾ। ਉਹ ਲੁੱਟ-ਖੋਹ, ਕੁੱਟਮਾਰ ਅਤੇ ਜਬਰੀ ਵਸੂਲੀ ਦੀਆਂ ਛੋਟੀਆਂ-ਮੋਟੀਆਂ ਵਾਰਦਾਤਾਂ ਕਰ ਕੇ ਅੱਗੇ ਵਧਦਾ ਰਿਹਾ। ਇਸ ਤੋਂ ਬਾਅਦ ਜੱਗੂ ਨੇ ਪੈਸੇ ਲੈ ਕੇ ਕਤਲ ਕਰਵਾਉਣੇ ਸ਼ੁਰੂ ਕਰ ਦਿੱਤੇ। ਜੱਗੂ ਵੱਲੋਂ ਇਹ ਜੁਰਮ ਕਰਨ ਤੋਂ ਬਾਅਦ ਉਸਦਾ ਤੀਜਾ ਨਾਮ ਸੁਪਾਰੀ ਕਿਲਰ ਸੀ।

ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ...
ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ...
ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ
ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ...
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ ਸੰਸਦ ਵਿੱਚ ਲਗੇ ਸੀ ਠਹਾਕੇ
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ  ਸੰਸਦ ਵਿੱਚ ਲਗੇ ਸੀ ਠਹਾਕੇ...
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ...
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ...
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ...
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ...
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ...