ਤਰਨਤਾਰਨ ਵਿੱਚ ਐਨਕਾਉਂਟਰ: ਲੰਡਾ ਗੈਂਗ ਦੇ 2 ਗੁਰਗਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਇੱਕ ਜ਼ਖਮੀ

sidharth-taran-taran
Published: 

15 Feb 2025 13:58 PM

Tarn Taran Police Encounter: Tarn Taran Police Encounter: ਤਰਨਤਾਰਨ ਪੁਲਿਸ ਨੇ ਪਿੰਡ ਭੁੱਲਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਨੇ ਇੱਕ ਚਿੱਟੇ ਰੰਗ ਦੀ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰ ਗੈਂਗਸਟਰ ਲਖਬੀਰ ਲੰਡਾ ਦੇ ਗੁਰਗਿਆਂ ਨੇ ਕਾਰ ਨੂੰ ਨਹੀਂ ਰੋਕਿਆ ਤੇ ਪੁਲਿਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਦੀ ਕਾਰਵਾਈ ਤੋਂ ਬਾਅਦ ਇੱਕ ਮੁਲਜ਼ਮ ਜ਼ਖਮੀ ਹੋ ਗਿਆ। ਇਸ ਦੌਰਨ ਪੁਲਿਸ ਨੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਤਰਨਤਾਰਨ ਵਿੱਚ ਐਨਕਾਉਂਟਰ: ਲੰਡਾ ਗੈਂਗ ਦੇ 2 ਗੁਰਗਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਇੱਕ ਜ਼ਖਮੀ
Follow Us On

ਤਰਨਤਾਰਨ ਵਿੱਚ ਬੀਤੀ ਦੇਰ ਰਾਤ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਅਤੇ ਪੁਲਿਸ ਵਿਚਕਾਰ ਐਨਕਾਉਂਟਰ ਹੋਇਆ। ਇਸ ਗੋਲੀਬਾਰੀ ਵਿੱਚ ਗੈਂਗ ਦਾ ਇੱਕ ਗੁਰਗਾ ਜ਼ਖਮੀ ਹੋ ਗਿਆ। ਪੁਲਿਸ ਨੇ ਇਸ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਬੀਰ ਸਿੰਘ ਲੰਡਾ ਗੈਂਗ ਦੇ ਗੁਰਗੇ ਇਲਾਕੇ ਵਿੱਚ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਹਨ।

ਇਸ ਸੂਚਨਾ ਤੋਂ ਬਾਅਦ ਪੁਲਿਸ ਨੇ ਪਿੰਡ ਭੁੱਲਰ ਨੇੜੇ ਨਾਕਾਬੰਦੀ ਕਰ ਲਈ ਸੀ। ਜਦੋਂ ਪੁਲਿਸ ਨੇ ਕਾਰ ਵਿੱਚ ਸਵਾਰ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਲੰਡਾ ਗੈਂਗ ਦਾ ਇੱਕ ਗੁਰਗਾ ਜਸਕਰਨ ਸਿੰਘ ਜ਼ਖਮੀ ਹੋ ਗਿਆ। ਪੁਲਿਸ ਨੇ ਲੰਡਾ ਗੈਂਗ ਦੇ ਸਾਥੀਆਂ ਹਰਮੰਦਿਰ ਸਿੰਘ ਅਤੇ ਹਰਮਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਇਨ੍ਹਾਂ ਤਿੰਨਾਂ ਬਦਮਾਸ਼ਾਂ ਦੇ ਕੋਲੋਂ ਇੱਕ 9 ਐੱਮਐਮ ਦਾ ਪਾਕਿਸਤਾਨ ਦਾ ਬਣਿਆ ਹੋਇਆ ਪਿਸਤੋਲ, ਮੈਂਗਜੀਨ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜ਼ਿਕਰਯੋਗ ਹੈ ਕਿ ਲਗਭਗ 15 ਦਿਨ ਪਹਿਲਾਂ ਇਨ੍ਹਾਂ ਹੀ ਲੋਕਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਕਸਬੇ ਨੇੜੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਸਤਨਾਮ ਸਿੰਘ ਸੱਤਾ ‘ਤੇ ਗੋਲੀਆਂ ਚਲਾਈਆਂ ਸਨ। ਜਿਸ ਤੋਂ ਬਆਦ ਥਾਣਾ ਮੱਖੂ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਪੁਲਿਸ ਵੱਲੋਂ ਬਣਾਈ ਟੀਮਾਂ ਨੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ।

ਜ਼ਖਮੀ ਮੁਲਜ਼ਮ ਜਸਕਰਨ ਨੂੰ ਦਾਖਲ ਕਰਵਾਇਆ

ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਮੁਤਾਬਕ ਜ਼ਖਮੀ ਜਸਕਰਨ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ ਪਾਕਿਸਤਾਨੀ ਬਣੀ 9 ਐਮਐਮ ਪਿਸਤੌਲ, ਦੋ ਮੈਗਜ਼ੀਨ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਇਹ ਅਪਰਾਧ ਗੈਂਗਸਟਰ ਲਖਬੀਰ ਸਿੰਘ, ਜੋ ਕਿ ਵਿਦੇਸ਼ ਵਿੱਚ ਰਹਿ ਰਿਹਾ ਹੈ, ਉਸ ਦੇ ਨਿਰਦੇਸ਼ਾਂ ‘ਤੇ ਕੀਤੇ ਸਨ।