ਬੱਬਰ ਖਾਲਸਾ ਦਾ ਅੱਤਵਾਦੀ ਬਬਲੁ ਗ੍ਰਿਫ਼ਤਾਰ, ਪੁਲਿਸ ਨੇ ਹੱਥਿਆਰ ਕੀਤੇ ਬਰਾਮਦ

Updated On: 

08 Jul 2024 12:16 PM

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ, ਉਨ੍ਹਾਂ ਨੇ ਐਕਸ 'ਤੇ ਲਿਖਿਆ ਹੈ ਕਿ ਇਹ ਮਾਡਿਊਲ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਰੀਆ ਦੁਆਰਾ ਚਲਾਇਆ ਜਾਂਦਾ ਸੀ। ਜਲੰਧਰ ਕਾਊਂਟਰ ਇੰਟੈਲੀਜੈਂਸ ਪੁਲਸ ਨੇ ਫੜੇ ਗਏ ਅੱਤਵਾਦੀ ਕੋਲੋਂ ਭਾਰੀ ਮਾਤਰਾ 'ਚ ਹਥਿਆਰਾਂ ਦੇ ਨਾਲ-ਨਾਲ ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਹਨ।

ਬੱਬਰ ਖਾਲਸਾ ਦਾ ਅੱਤਵਾਦੀ ਬਬਲੁ ਗ੍ਰਿਫ਼ਤਾਰ, ਪੁਲਿਸ ਨੇ ਹੱਥਿਆਰ ਕੀਤੇ ਬਰਾਮਦ

ਸੰਕੇਤਕ ਤਸਵੀਰ

Follow Us On

Babbar Khalsa: ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਮੁੱਖ ਹਮਲਾਵਰ ਸਿਮਰਨਜੀਤ ਸਿੰਘ ਉਰਫ਼ ਬਬਲੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੱਬਲੂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦਾ ਮੈਂਬਰ ਹੈ। ਬਬਲੂ ਨੇ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਅੱਤਵਾਦੀ ਰਤਨਦੀਪ ਸਿੰਘ ‘ਤੇ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ, ਉਨ੍ਹਾਂ ਨੇ ਐਕਸ ‘ਤੇ ਲਿਖਿਆ ਹੈ ਕਿ ਇਹ ਮਾਡਿਊਲ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਰੀਆ ਦੁਆਰਾ ਚਲਾਇਆ ਜਾਂਦਾ ਸੀ। ਜਲੰਧਰ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਫੜੇ ਗਏ ਅੱਤਵਾਦੀ ਕੋਲੋਂ ਭਾਰੀ ਮਾਤਰਾ ‘ਚ ਹਥਿਆਰਾਂ ਦੇ ਨਾਲ-ਨਾਲ ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ, ਪਿਛਲੇ ਹਫ਼ਤੇ ਆਮ ਨਾਲੋਂ ਵੱਧ ਪਿਆ ਮੀਂਹ

ਬੱਬਰ ਖਾਲਸਾ ਦੇ ਮੈਂਬਰ ਸੀ ਰਤਨਦੀਪ ਸਿੰਘ

ਰਤਨਦੀਪ ਸਿੰਘ ਪਹਿਲਾਂ ਬੱਬਰ ਖਾਲਸਾ ਦਾ ਸਰਗਰਮ ਮੈਂਬਰ ਸੀ ਪਰ ਬਾਅਦ ਵਿੱਚ ਉਸਨੇ ਆਪਣੇ ਆਪ ਨੂੰ ਇਸ ਗਰੁੱਪ ਤੋਂ ਵੱਖ ਕਰ ਲਿਆ ਸੀ। ਇਸ ਤੇ ਪੁਲਿਸ ਨੂੰ ਸ਼ੱਕ ਸੀ ਕਿ ਬੱਬਰ ਖ਼ਾਲਸਾ ਦੇ ਮੈਂਬਰ ਉਸ ਖ਼ਿਲਾਫ਼ ਕਾਰਵਾਈ ਕਰ ਸਕਦੇ ਹਨ ਅਤੇ ਬਾਅਦ ਵਿੱਚ ਅਜਿਹਾ ਹੀ ਹੋਇਆ। 3 ਅਪ੍ਰੈਲ ਨੂੰ ਨਵਾਂਸ਼ਹਿਰ ‘ਚ ਰਤਨਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ।

ਕਤਲ ਤੋਂ ਬਾਅਦ ਪੋਸਟ ਹੋਈ ਸੀ ਵਾਇਰਲ

ਇਸ ਕਤਲੇਆਮ ਸਬੰਧੀ ਇੱਕ ਪੋਸਟ ਵਾਇਰਲ ਹੋਈ ਸੀ ਜਿਸ ਵਿੱਚ ਰਤਨਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਇਸ ਦੀ ਜ਼ਿੰਮੇਵਾਰੀ ਗੈਂਗਸਟਰ ਗੋਪੀ ਨਵਾਂਸ਼ਹਿਰ ਦੇ ਫੇਸਬੁੱਕ ਅਕਾਊਂਟ ਤੋਂ ਲਈ ਗਈ ਸੀ। ਰਤਨਦੀਪ ਪਹਿਲਾਂ ਬੱਬਰ ਖਾਲਸਾ ਦਾ ਬਦਨਾਮ ਅੱਤਵਾਦੀ ਸੀ, ਜਿਸ ਕਾਰਨ ਉਸ ਖਿਲਾਫ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਸਨ।

Exit mobile version