ਗੁਰਦੁਆਰਾ ਸਾਹਿਬ ਦੇ ਸਾਬਕਾ ਸੈਕਟਰੀ ਨੇ ਖੁਦ ਨੂੰ ਮਾਰੀ ਗੋਲੀ, 7 ਲੱਖ ਦੇ ਫੰਡ ‘ਚ ਘੋਟਾਲਾ ਕਰਨ ਦਾ ਲੱਗਿਆ ਸੀ ਇਲਜ਼ਾਮ

Published: 

03 May 2023 14:56 PM

ਮ੍ਰਿਤਕ ਤੇ ਲਗਾਏ ਸਨ ਗੁਰਦੁਆਰਾ ਦੇ ਫੰਡਾਂ ਵਿੱਚ ਘੋਟਾਲਾ ਕਰਨ ਦੇ ਇਲਜ਼ਾਮ ਜਿਸ ਕਾਰਨ ਜੰਗ ਸਿੰਘ ਪਰੇਸ਼ਾਨ ਰਹਿੰਦਾ ਸੀ ਤੇ ਇਸ ਕਾਰਨ ਹੀ ਉਸਨੇ ਖੁਦ ਨੂੰ ਗੋਲੀ ਮਾਰਕੇ ਆਤਮਹੱਤਿਆ ਕਰ ਦਿੱਤੀ।

ਗੁਰਦੁਆਰਾ ਸਾਹਿਬ ਦੇ ਸਾਬਕਾ ਸੈਕਟਰੀ ਨੇ ਖੁਦ ਨੂੰ ਮਾਰੀ ਗੋਲੀ, 7 ਲੱਖ ਦੇ ਫੰਡ ਚ ਘੋਟਾਲਾ ਕਰਨ ਦਾ ਲੱਗਿਆ ਸੀ ਇਲਜ਼ਾਮ

ਗੁਰਦੁਆਰਾ ਸਾਹਿਬ ਦੇ ਸਾਬਾਕ ਸੈਕਟਰੀ ਨੇ ਖੁਦ ਨੂੰ ਮਾਰੀ ਗੋਲੀ, 7 ਲੱਖ ਦੇ ਫੰਡ ਚ ਘੋਟਾਲਾ ਕਰਨ ਦਾ ਲੱਗਿਆ ਸੀ ਇਲਜ਼ਾਮ।

Follow Us On

ਮੋਗਾ। ਮੋਗਾ ਜਿਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ‘ਚ ਬੁੱਧਵਾਰ ਸਵੇਰੇ ਪਿੰਡ ਦੇ 53 ਸਾਲਾ ਜੰਗ ਸਿੰਘ ਨਾਂਅ ਦੇ ਸਖਸ਼ ਨੇ ਖੁਦ ਨੂੰ ਗੋਲੀ ਮਾਰਕੇ ਆਤਮਹੱਤਿਆ ਕਰ ਲ਼ਈ। ਹਾਲਾਂਕਿ ਇਸ ਤੋਂ ਪਹਿਲਾਂ ਉਸਨੇ ਗੁਰਦੁਆਰਾ ਸਾਹਿਬ (Gurdwara Sahib) ਕਮੇਟੀ ਦੇ ਫੰਡਾਂ ਦੀ ਗਬਨ ਕਰਨ ਦੇ ਇਲਜ਼ਾਮ ਲਗਾਉਣ ਵਾਲੇ ਵਿਅਕਤੀ ‘ਤੇ 4 ਗੋਲੀਆਂ ਚਲਾਈਆਂ ਪਰ ਉਹ ਵਾਲ-ਵਾਲ ਬਚ ਗਿਆ। ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ।

ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਵਿਚ ਉਸ ਨੇ ਖੁਦਕੁਸ਼ੀ ਲਈ ਮਜਬੂਰ ਕਰਨ ਲਈ 3 ਲੋਕਾਂ ਦੇ ਨਾਂ ਲਿਖੇ ਸਨ। ਪੁਲਿਸ (Police) ਨੇ ਸੁਸਾਈਡ ਨੋਟ ਅਤੇ ਬੇਟੇ ਦੀ ਸ਼ਿਕਾਇਤ ਦੇ ਆਧਾਰ ‘ਤੇ ਤਿੰਨਾਂ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

ਜਾਣਕਾਰੀ ਅਨੁਸਾਰ ਜੰਗ ਸਿੰਘ ਗੁਰਦੁਆਰਾ ਸਾਹਿਬ ਕਮੇਟੀ ਦੇ ਸਾਬਕਾ ਸਕੱਤਰ ਸੀ. ਉਸ ‘ਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਤੋਂ 7 ਲੱਖ ਰੁਪਏ ਦੀ ਗਬਨ ਕਰਨ ਦਾ ਦੋਸ਼ ਸੀ। ਦੋਸ਼ਾਂ ਕਾਰਨ ਉਹ ਉਦਾਸ ਘੁੰਮ ਰਿਹਾ ਸੀ। ਨਾਲ ਹੀ ਕਥਿਤ ਦੋਸ਼ੀ ਉਸ ਨੂੰ ਵਾਰ-ਵਾਰ ਤੰਗ ਪ੍ਰੇਸ਼ਾਨ ਕਰ ਰਹੇ ਸਨ। ਜਿਸ ਕਾਰਨ ਉਸਨੇ ਖੁਦ ਨੂੰ ਗੋਲੀ ਮਰਕੇ ਆਤਮ ਹੱਤਿਆ ਕਰ ਲਈ। ਅੱਜ ਸਵੇਰੇ ਉਸ ਨੇ ਗੁੱਸੇ ਵਿਚ ਆ ਕੇ ਦੋਸ਼ ਲਾਉਣ ਵਾਲੇ ਵਿਅਕਤੀ ‘ਤੇ ਪਹਿਲੀਆਂ 4 ਗੋਲੀਆਂ ਚਲਾਈਆਂ। ਜਦੋਂ ਉਹ ਬਚ ਗਿਆ ਤਾਂ ਜੰਗ ਸਿੰਘ ਨੇ ਟਰੱਕ ਦੇ ਪਿਛਲੇ ਹਿੱਸੇ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

‘ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ’

ਗੋਲੀ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ। ਉੱਥੇ ਹੀ ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ (Suicide Note) ਮਿਲਿਆ ਹੈ। ਜਿਸ ਵਿਚ ਉਸ ਨੇ 3 ਲੋਕਾਂ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਸੀ। ਇਸ ਦੇ ਨਾਲ ਹੀ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ ‘ਤੇ ਪੁਲਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version