ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਾਤਲ ਗੈਂਗਸਟਰ ਹੈਰੀ ਗ੍ਰਿਫਤਾਰ,ਦਿੱਲੀ ਪੁਲਿਸ ਨੇ ਕੀਤੀ ਕਾਰਵਾਈ

Updated On: 

10 Sep 2023 15:09 PM

2022 ਨੂੰ ਕਬੱਡੀ ਮੈਚ ਦੌਰਾਨ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਪੰਜ ਬਦਮਾਸ਼ਾਂ ਨੇ ਗੋਲੀ ਮਾਰਕੇ ਕਤਲ ਕਰ ਦਿੱਤਾ ਸੀ। ਹੱਤਿਆ ਕਰਨ ਤੋਂ ਇੱਕ ਮੁਲਜ਼ਮ ਗੈਂਗਸਟਰ ਹੈਰੀ ਫਰਾਰ ਹੋ ਗਿਆ ਸੀ, ਜਿਸਨੂੰ ਹੁਣ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਹੈਰੀ ਪੰਜਾਬ ਪੁਲਿਸ ਦਾ ਵੀ ਸੀ ਵਾਂਟੇਡ।

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਾਤਲ ਗੈਂਗਸਟਰ ਹੈਰੀ ਗ੍ਰਿਫਤਾਰ,ਦਿੱਲੀ ਪੁਲਿਸ ਨੇ ਕੀਤੀ ਕਾਰਵਾਈ
Follow Us On

ਪੰਜਾਬ ਨਿਊਜ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਇੰਟਰਨੈਸ਼ਨਲ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸ਼ੂਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਹੈਰੀ ਫਰਾਰ ਸੀ। ਹੁਣ ਗੈਂਗਸਟਰ ਕੌਸ਼ਲ ਦੇ ਸਾਥੀ ਮੁਲਜ਼ਮ ਹੈਰੀ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੰਜਾਬ ਦੀ ਜਲੰਧਰ ਪੁਲਿਸ (Jalandhar Police) ਸੰਦੀਪ ਦੇ ਕਤਲ ਤੋਂ ਬਾਅਦ ਸ਼ੂਟਰ ਹੈਰੀ ਦੀ ਭਾਲ ਕਰ ਰਹੀ ਸੀ। ਦਿੱਲੀ ਪੁਲਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਸਕਦੀ ਹੈ। ਸੰਦੀਪ ਕਤਲ ਕਾਂਡ ਦੇ ਫ਼ਰਾਰ ਮੁਲਜ਼ਮ ਪੁਨੀਤ ਅਤੇ ਲਾਲੀ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। ਸਿਰਫ ਜਲੰਧਰ ਪੁਲਸ ਹੀ ਨਹੀਂ ਸਗੋਂ ਹੋਰ ਵੀ ਕਈ ਜ਼ਿਲਾ ਪੁਲਸ ਦੋਸ਼ੀਆਂ ਦੀ ਭਾਲ ‘ਚ ਸੀ।

ਕਤਲ ਕਾਂਡ ‘ਚ ਇਹ ਮੁਲਜ਼ਮ ਹਨ ਸ਼ਾਮਲ

ਦਰਅਸਲ, ਸੰਦੀਪ ਕਤਲ ਕਾਂਡ (Murder case) ਵਿੱਚ ਇਸ ਸਮੇਂ ਕੈਨੇਡਾ ਵਿੱਚ ਬੈਠੇ ਅੰਮ੍ਰਿਤਸਰ ਦੇ ਸਨੋਵਰ ਢਿੱਲੋਂ, ਮਲੇਸ਼ੀਆ ਵਿੱਚ ਰਹਿੰਦੇ ਸੁਖਵਿੰਦਰ ਸਿੰਘ ਦੁਨੋਕੇ ਉਰਫ਼ ਸੁੱਖਾ ਸਿੰਘ, ਜਲੰਧਰ ਹਾਈਟਸ ਤੋਂ ਗ੍ਰਿਫ਼ਤਾਰ ਕੀਤੇ ਗਏ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਸਿੰਘ ਚੱਠਾ ਅਤੇ ਅਮਰੀਕਾ ਵਾਸੀ ਸੱਬਾ ਖਿਆੜਾ ਦੇ ਨਾਂ ਸ਼ਾਮਲ ਹਨ।

14 ਮਾਰਚ 2022 ਨੂੰ ਮਾਰੀ ਸੀ ਗੋਲੀ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿੱਚ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਹਿੱਸਾ ਲੈਣ ਪਹੁੰਚਿਆ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ ‘ਤੇ ਕਰੀਬ 20 ਰਾਉਂਡ ਫਾਇਰ ਕੀਤੇ।

ਸਨੋਵਰ ਢਿੱਲੋਂ ਦੇ ਕਹਿਣ ‘ਤੇ ਕੀਤੀ ਸੀ ਹੱਤਿਆ

ਜੇਲ ਤੋਂ ਰਿਮਾਂਡ ‘ਤੇ ਆਏ ਗੈਂਗਸਟਰ ਫਤਿਹ ਨੇ ਕਬੂਲ ਕੀਤਾ ਸੀ ਕਿ ਉਸ ਨੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁਨੇਕੇ ਨਾਲ ਮਿਲ ਕੇ ਕੈਨੇਡਾ ਬੈਠੇ ਸਨੋਵਰ ਢਿੱਲੋਂ ਦੇ ਕਹਿਣ ‘ਤੇ ਗੋਲੀ ਚਲਾਉਣ ਦਾ ਪ੍ਰਬੰਧ ਕੀਤਾ ਸੀ। ਦੁੱਨੇਕੇ ਦੇ ਇਸ਼ਾਰੇ ‘ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮ੍ਰਿਤਸਰ ਦੇ ਪ੍ਰੀਤਮ ਇਨਕਲੇਵ ‘ਚ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਗੋਲੀਬਾਰੀ ਕਰਨ ਵਾਲਿਆਂ ਨੂੰ ਛੁਪਣਗਾਹ ਮੁਹੱਈਆ ਕਰਵਾਈ। ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਦੀ ਰਾਈਫਲ ਬਰਾਮਦ ਕੀਤੀ ਸੀ। ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਗੱਲ ਨਹੀਂ ਮੰਨੀ ਤਾਂ ਕਰਵਾ ਦਿੱਤਾ ਕਤਲ

ਸਨੋਵਰ ਢਿੱਲੋਂ ਨੇ ਓਨਟਾਰੀਓ ਦੀ ਨੈਸ਼ਨਲ ਕਬੱਡੀ ਫੈਡਰੇਸ਼ਨ ਬਣਾਈ। ਉਸ ਨੇ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿਚ ਸ਼ਾਮਲ ਹੋਣ ਲਈ ਕਿਹਾ, ਪਰ ਜ਼ਿਆਦਾਤਰ ਵੱਡੇ ਖਿਡਾਰੀ ‘ਮੇਜਰ ਲੀਗ ਕਬੱਡੀ’ ਨਾਲ ਜੁੜੇ ਹੋਏ ਸਨ, ਇਸ ਦਾ ਪ੍ਰਬੰਧ ਸੰਦੀਪ ਨੰਗਲ ਨੇ ਦੇਖਿਆ। ਸਨੋਵਰ ਵੀ ਸੰਦੀਪ ਨੂੰ ਆਪਣੀ ਲੀਗ ਲਈ ਸੱਦਾ ਦਿੰਦਾ ਹੈ, ਪਰ ਸੰਦੀਪ ਨੇ ਇਨਕਾਰ ਕਰ ਦਿੱਤਾ।

ਸਨੋਵਰ ਫੈਡਰੇਸ਼ਨ ਦੀ ਨਾਕਾਮੀ ਬਰਦਾਸ਼ਤ ਨਹੀਂ ਕਰ ਸਕੇ

ਪੁੱਛਗਿੱਛ ਦੌਰਾਨ ਫਤਿਹ ਨੇ ਦੱਸਿਆ ਸੀ ਕਿ ਸਨੋਵਰ ਨੇ ਕੁਝ ਖਿਡਾਰੀਆਂ ‘ਤੇ ਫੈਡਰੇਸ਼ਨ ‘ਚ ਸ਼ਾਮਲ ਹੋਣ ਲਈ ਦਬਾਅ ਵੀ ਪਾਇਆ ਪਰ ਕੋਈ ਵੀ ਤਿਆਰ ਨਹੀਂ ਹੋਇਆ। ਇਸ ਕਾਰਨ ਢਿੱਲੋਂ ਦੀ ਫੈਡਰੇਸ਼ਨ ਫੇਲ੍ਹ ਹੋ ਗਈ। ਸਨੋਵਰ ਫੈਡਰੇਸ਼ਨ ਦੀ ਨਾਕਾਮੀ ਨੂੰ ਬਰਦਾਸ਼ਤ ਨਹੀਂ ਕਰ ਸਕੇ। ਇਸੇ ਰੰਜਿਸ਼ ਕਾਰਨ ਉਸ ਨੇ ਜਗਜੀਤ ਗਾਂਧੀ ਅਤੇ ਸੁਖਵਿੰਦਰ ਸੁੱਖਾ ਨਾਲ ਮਿਲ ਕੇ ਸੰਦੀਪ ਅੰਬੀਆ ਦੇ ਕਤਲ ਦੀ ਸਾਜ਼ਿਸ਼ ਰਚੀ।

ਕੈਨੇਡਾ ਰਹਿੰਦਾ ਸਨੋਵਰ ਢਿੱਲੋਂ ਅੰਮ੍ਰਿਤਸਰ ਦਾ ਵਸਨੀਕ

ਸਨੋਵਰ ਢਿੱਲੋਂ ਭਾਵੇਂ ਅੰਮ੍ਰਿਤਸਰ ਦਾ ਵਸਨੀਕ ਹੈ ਪਰ ਪਿਛਲੇ ਕੁਝ ਸਾਲਾਂ ਤੋਂ ਉਹ ਕੈਨੇਡਾ ਦੇ ਬਰੈਂਪਟਨ (ਓਨਟਾਰੀਓ) ਵਿਖੇ ਰਹਿ ਰਿਹਾ ਹੈ। ਉਹ ਇੱਕ ਕੈਨੇਡੀਅਨ ਟੀਵੀ ਅਤੇ ਰੇਡੀਓ ਸ਼ੋਅ ਨਿਰਮਾਤਾ-ਨਿਰਦੇਸ਼ਕ ਹੈ। ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖ ਸਿੰਘ ਪਿੰਡ ਦੁੱਨੇਕੇ ਮੋਗਾ ਦਾ ਰਹਿਣ ਵਾਲਾ ਹੈ। ਉਹ ਵੀ ਪਿਛਲੇ ਕਈ ਸਾਲਾਂ ਤੋਂ ਕੈਨੇਡਾ ਵਿੱਚ ਹੈ। ਜਦਕਿ ਤੀਜਾ ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਹੈ। ਇਸ ਸਮੇਂ ਗਾਂਧੀ ਮਲੇਸ਼ੀਆ ਵਿੱਚ ਰਹਿੰਦੇ ਹਨ।