Police ਨੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ, ਦੋ ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ ਕਈ ਗ੍ਰਿਫਤਾਰ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੂਸਾਰ ਪੰਜਾਬ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਚਲਾਈ ਹੋਈ ਹੈ। ਇਸਦੇ ਤਹਿਤ ਫਿਰੋਜਪੁਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਹੈਰੋਇਨ, ਹਥਿਆਰ ਅਤੇ ਨਕਦੀ ਬਰਾਮਦ ਕੀਤੀ। ਇਸਤੋਂ ਇਲਾਵਾ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ।
ਵੱਖ-ਵੱਖ ਥਾਵਾਂ ਦੀ ਲਈ ਤਲਾਸ਼ੀ
ਇਸ ਮੁਹਿੰਮ ਦੌਰਾਨ ਭਾਰੀ ਫੋਰਸ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਵਿਜਿਲ (ਓ.ਵੀ.) ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਣ ਲਈ ਹੈ ਅਤੇ ਇਸ ਓ.ਵੀ. ਨੇ ਸਮਾਜ ਵਿੱਚ ਇੱਕ ਸਕਾਰਾਤਮਕ ਸੰਦੇਸ਼ ਦਿੱਤਾ ਹੈ। ਐਸ.ਐਸ.ਪੀ ਨੇ ਦੱਸਿਆ ਕਿ ਕਾਰਵਾਈ ਦੌਰਾਨ 2 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਅਪਰੇਸ਼ਨ ਵਿਜੀਲ ਦੌਰਾਨ 2 ਕਿਲੋ 298 ਗ੍ਰਾਮ ਹੈਰੋਇਨ ਸਮੇਤ ਕਈ ਵਿਅਕਤੀਆਂ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ 12 ਕੇਸਾਂ ਵਿੱਚ 525 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਐਸਐਸਪੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
