ਜੈਪੂਰ: 20 ਸੈਕਿੰਟਾਂ ‘ਚ ਖਾਲੀ ਕੀਤੀ ਪੂਰੀ ਮੈਗਜੀਨ, ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਦੇ ਕਤਲ ਦਾ ਵੀਡੀਓ
ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਮੰਗਲਵਾਰ ਨੂੰ ਇੱਕ ਵੱਡੀ ਘਟਨਾ ਵਾਪਰੀ। ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰਾਂ ਨੇ 20 ਸਕਿੰਟਾਂ ਵਿੱਚ ਹੀ ਕਤਲ ਦੀ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ। ਗੋਲੀ ਲੱਗਣ ਤੋਂ ਬਾਅਦ ਵੀ ਨਰਿੰਦਰ ਨੇ ਗੋਲੀਬਾਰੀ ਜਾਰੀ ਰੱਖੀ, ਜਿਸ ਕਾਰਨ ਹਮਲਾਵਰਾਂ 'ਚੋਂ ਇਕ ਨਵੀਨ ਸ਼ੇਖਾਵਤ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਕ੍ਰਾਈਮ ਨਿਊਜ। ਜੈਪੁਰ ਵਿੱਚ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦੇ ਕਤਲ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਸੀਸੀਟੀਵੀ ਫੁਟੇਜ (CCTV footage) ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਹਮਲਾਵਰ ਸੁਖਦੇਵ ਸਿੰਘ ਗੋਗਾਮੇੜੀ ਨਾਲ ਇੱਕ ਕਮਰੇ ਵਿੱਚ ਬੈਠੇ ਸਨ। ਫਿਰ ਅਚਾਨਕ ਦੋਵੇਂ ਸੋਫੇ ਤੋਂ ਉੱਠ ਕੇ ਸੁਖਦੇਵ ਸਿੰਘ ‘ਤੇ ਗੋਲੀ ਚਲਾਉਣ ਲੱਗ ਪੈਂਦੇ ਹਨ। ਇਹ ਦੇਖ ਕੇ ਉਥੇ ਬੈਠੇ ਹੋਰ ਲੋਕ ਸਮਝ ਗਏ। 20 ਸਕਿੰਟਾਂ ਦੇ ਅੰਦਰ ਹੀ ਇਨ੍ਹਾਂ ਬਦਮਾਸ਼ਾਂ ਨੇ ਉਨ੍ਹਾਂ ਦਾ ਪੂਰਾ ਮੈਗਜ਼ੀਨ ਖਾਲੀ ਕਰ ਦਿੱਤਾ। ਸੁਖਦੇਵ ਸਿੰਘ ਦੇ ਕਤਲ ਦੀ ਵੀਡੀਓ ਦਿਲ ਦਹਿਲਾ ਦੇਣ ਵਾਲੀ ਹੈ।
ਜਵਾਬੀ ਗੋਲੀਬਾਰੀ (Firing) ‘ਚ ਹਮਲਾਵਰਾਂ ‘ਚੋਂ ਇਕ ਨਵੀਨ ਸ਼ੇਖਾਵਤ ਦੀ ਮੌਤ ਹੋ ਗਈ ਹੈ। ਦਰਅਸਲ, ਜਦੋਂ ਦੋਵੇਂ ਹਮਲਾਵਰ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਬਾਹਰ ਭੱਜ ਰਹੇ ਸਨ ਤਾਂ ਸੁਖਦੇਵ ਸਿੰਘ ਗੋਗਾਮੇਦੀ ਦੇ ਗੰਨਮੈਨ ਨੇ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਨੇ ਗੰਨਮੈਨ ਨਰਿੰਦਰ ‘ਤੇ ਵੀ ਗੋਲੀਆਂ ਚਲਾਈਆਂ, ਜਿਸ ਕਾਰਨ ਨਰਿੰਦਰ ਦੀ ਲੱਤ ‘ਚ ਗੋਲੀ ਲੱਗ ਗਈ। ਗੋਲੀ ਲੱਗਣ ਤੋਂ ਬਾਅਦ ਵੀ ਨਰਿੰਦਰ ਨੇ ਗੋਲੀਬਾਰੀ ਜਾਰੀ ਰੱਖੀ, ਜਿਸ ਕਾਰਨ ਹਮਲਾਵਰਾਂ ‘ਚੋਂ ਇਕ ਨਵੀਨ ਸ਼ੇਖਾਵਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।
10 ਮਿੰਟ ਗੱਲ ਕੀਤੀ, ਫਿਰ ਚਲਾਈ ਗੋਲੀ
ਦੂਜਾ ਹਮਲਾਵਰ ਭੱਜਣ ਵਿੱਚ ਕਾਮਯਾਬ ਹੋ ਗਿਆ। ਹਮਲਾਵਰ ਨੇ ਪਹਿਲਾਂ ਸੜਕ ‘ਤੇ ਇਕ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਇਸ ਵਿੱਚ ਕਾਮਯਾਬ ਨਾ ਹੋਇਆ ਤਾਂ ਉਸਨੇ ਇੱਕ ਸਕੂਟਰ ਸਵਾਰ ਨੂੰ ਗੋਲੀ ਮਾਰ ਦਿੱਤੀ ਅਤੇ ਸਕੂਟਰ ਲੈ ਕੇ ਭੱਜ ਗਿਆ। ਜੈਪੁਰ ਦੇ ਪੁਲਿਸ ਕਮਿਸ਼ਨਰ (Commissioner of Police) ਬੀਜੂ ਜਾਰਜ ਜੋਸਫ਼ ਨੇ ਦੱਸਿਆ ਕਿ ਦੋਵੇਂ ਹਮਲਾਵਰਾਂ ਨੇ ਪਹਿਲਾਂ ਸੁਖਦੇਵ ਸਿੰਘ ਗੋਗਾਮੇਡੀ ਨਾਲ 10 ਮਿੰਟ ਤੱਕ ਗੱਲਬਾਤ ਕੀਤੀ, ਜਿਸ ਦਾ ਮਤਲਬ ਹੈ ਕਿ ਹਮਲਾਵਰ ਸੁਖਦੇਵ ਸਿੰਘ ਗੋਗਾਮੇਡੀ ਨੂੰ ਜਾਣਦੇ ਸਨ।
ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ
ਸ਼ਿਆਮ ਨਗਰ ਥਾਣਾ ਪੁਲਸ ਮੌਕੇ ਦੀ ਜਾਂਚ ‘ਚ ਜੁਟੀ ਹੈ। ਸੀਸੀਟੀਵੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੁਖਦੇਵ ਸਿੰਘ ਗੋਗਾਮੇਦੀ ਦਾ ਘਰ ਸ਼ਿਆਮ ਨਗਰ ਵਿੱਚ ਦਾਣਾ ਪਾਣੀ ਰੈਸਟੋਰੈਂਟ ਦੇ ਪਿੱਛੇ ਸੀ, ਜਿੱਥੇ ਇਹ ਘਟਨਾ ਵਾਪਰੀ। ਦੱਸ ਦੇਈਏ ਕਿ ਪਿਛਲੇ ਦਿਨੀਂ ਸੁਖਦੇਵ ਸਿੰਘ ਗੋਗਾਮੇੜੀ ਨੂੰ ਲਾਰੈਂਸ ਵਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਲਾਰੇਂਸ ਵਿਸ਼ਨੋਈ ਗੈਂਗ ਦੇ ਸੰਪਤ ਨਹਿਰਾ ਨੇ ਇਹ ਧਮਕੀ ਦਿੱਤੀ ਸੀ। ਧਮਕੀ ਮਿਲਣ ਤੋਂ ਬਾਅਦ ਸੁਖਦੇਵ ਸਿੰਘ ਨੇ ਜੈਪੁਰ ਪੁਲਿਸ ਨੂੰ ਮੰਗ ਪੱਤਰ ਦੇ ਕੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ।
ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਦੁੱਖ ਪ੍ਰਗਟ ਕੀਤਾ ਹੈ
ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਸੁਖਦੇਵ ਸਿੰਘ ਗੋਗਾਮੇਡੀ ਦੇ ਕਤਲ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ‘ਐਕਸ’ ‘ਤੇ ਲਿਖਿਆ ਕਿ, “ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦਾ ਕਤਲ ਮੰਦਭਾਗਾ ਹੈ। ਇਹ ਸੂਬੇ ਦੀ ਮਾੜੀ ਕਾਨੂੰਨ ਵਿਵਸਥਾ ਦੀ ਜਿਉਂਦੀ ਜਾਗਦੀ ਮਿਸਾਲ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਬਲ ਬਖਸ਼ੇ।