Shocking News: ਨੌਜਵਾਨ ਨੂੰ ਕਾਰ ਦੀ ਬੋਨਟ ‘ਤੇ ਲਟਕਾ ਕੇ ਟੀਚਰ ਨੇ 10 ਕਿਲੋਮੀਟਰ ਤੱਕ ਘਸੀਟਿਆ, ਸੁਲਤਾਨਪੁਰ ਲੋਧੀ ਦੀ ਵੇਖੋ ਇਹ ਖੌਫਨਾਕ ਵੀਡੀਓ
ਸੁਲਤਾਨਪੁਰ ਲੋਧੀ ਤੋਂ ਇੱਕ ਅਧਿਆਪਕ ਦਾ ਖੌਫਨਾਕ ਚਿਹਰਾ ਸਾਹਮਣੇ ਆਇਆ ਹੈ। ਟੀਚਰ 'ਤੇ ਇਲਜ਼ਾਮ ਲੱਗੇ ਹਨ ਪੁਰਾਣੀ ਰੰਜਿਸ਼ ਦੇ ਕਾਰਨ ਉਸਨੇ ਇੱਕ ਨੌਜਵਾਨ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ ਤੇ ਫੇਰ ਉਸਨੂੰ ਕਾਰ ਦੇ ਬੋਨਟ ਤੇ ਲਟਕਾ ਕੇ ਕਰੀਬ 10 ਕਿਲੋਮੀਟਰ ਤੱਖ ਘਸੀਟਦਾ ਹੋਇਆ ਲੈ ਗਿਆ। ਗਨੀਮਤ ਇਹ ਰਿਹਾ ਕਿ ਨੌਜਵਾਨ ਦੀ ਜਾਨ ਬਚ ਗਈ। ਪਰ ਅਧਿਆਪਕ ਨੇ ਆਪਣੇ ਤੇ ਲੱਗੇ ਇਲਜ਼ਾਮ ਬੇਬੁਨਿਆਦ ਦੱਸੇ ਹਨ।

ਪੰਜਾਬ ਨਿਊਜ। ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਬੇਟ ਤੋਂ ਇੱਕ ਬਹੁਤ ਹੀ ਖੌਫਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਪਿੰਡ ਸ਼ਾਲਾਪੁਰ ਬੇਟ ਦੇ ਮੋੜ ਕੋਲ ਖੜ੍ਹੇ ਇੱਕ ਨੌਜਵਾਨ ਨੂੰ ਅਧਿਆਪਕ (Teacher) ਨੇ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਨੌਜਵਾਨ ਨੂੰ ਕਾਰ ਦੇ ਬੋਨਟ ‘ਤੇ ਲਟਕਾ ਕੇ ਕਰੀਬ 10 ਕਿਲੋਮੀਟਰ ਤੱਕ ਲੈ ਗਏ। ਜਾਣਕਾਰੀ ਦਿੰਦਿਆਂ ਪੀੜਤ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸੁਲਤਾਨਪੁਰ ਲੋਧੀ ਦੀ ਇੱਕ ਪ੍ਰਾਈਵੇਟ ਅਕੈਡਮੀ ਵਿੱਚ ਆਈਲੈਟਸ ਦੀ ਪੜ੍ਹਾਈ ਕਰ ਰਿਹਾ ਹੈ।
ਜਦੋਂ ਉਹ ਪਿੰਡ ਸ਼ਾਲਾਪੁਰ ਬੇਟ ਦੇ ਮੋੜ ਤੇ ਖੜ੍ਹਾ ਸੀ ਤਾਂ ਇੱਕ ਤੇਜ਼ ਰਫ਼ਤਾਰ ਕਾਰ ਆਈ। ਕਾਰ ਵਿੱਚ ਅਧਿਆਪਕ ਬਲਜਿੰਦਰ ਸਿੰਘ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਨੂੰ ਕਾਰ ਦੇ ਬੋਨਟ ‘ਤੇ ਲਟਕਾਇਆ ਅਤੇ ਇਲਾਕੇ ਘਸੀਟੀਆ, ਜਿਸ ਨਾਲ ਉਹ ਗੰਭੀਰ ਜਖਮੀ ਹੋ ਗਿਆ।
ਕਾਰ ਬੋਨਟ ਨਾਲ ਨੌਜਵਾਨ ਨੂੰ ਲਟਕਾਇਆ।
ਪੀੜਤ ਨੇ ਦੱਸਿਆ, ਅਧਿਆਪਕ ਨੇ ਉਸਨੂੰ ਕਾਰ ਨਾਲ ਲਟਕਾਇਆ ਅਤੇ ਕਰੀਬ 10 ਕਿਲੋਮੀਟਰ ਤੱਕ ਘਸੀਟਦਾ ਲੈ ਗਿਆ। ਉਸ ਨੇ ਕਿਹਾ ਕਿ ਉਸ ਨੇ ਮੈਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੀੜਤ ਨੇ ਦੱਸਿਆ ਕਿ ਉਦੋਂ ਅੱਗੇ ਤੋਂ ਇਕ ਵਾਹਨ ਆਇਆ ਅਤੇ ਉਸ ਨੇ ਡਡਵਿੰਡੀ ਨੇੜੇ ਛਾਲ ਮਾਰ ਕੇ ਜਾਨ ਬਚਾਈ। ਇਸ ਘਟਨਾ ਤੋਂ ਬਾਅਦ ਨੌਜਵਾਨ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ (Government Hospital) ਵਿਖੇ ਭਰਤੀ ਕਰਵਾਇਆ ਗਿਆ।
ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਬੇਟ ਨੇੜੇ ਇੱਕ ਬਹੁਤ ਹੀ ਖੌਫਨਾਕ ਘਟਨਾ ਸਾਹਮਣੇ ਆਈ ਹੈ।
ਇਕ ਡਰਾਈਵਰ ਨੇ ਨੌਜਵਾਨ ਨੂੰ ਕਾਰ ਦੇ ਬੋਨਟ ‘ਤੇ ਲਟਕਾਇਆ ਅਤੇ 10 ਕਿਲੋਮੀਟਰ ਤੱਕ ਲੈ ਗਿਆ। pic.twitter.com/i9mx3AxIC5
ਇਹ ਵੀ ਪੜ੍ਹੋ
— Raman (@ramandeeps23) October 27, 2023
ਪੁਰਾਣਾ ਵਿਵਾਦ ਵੀ ਸਾਹਮਣੇ ਆਇਆ
ਪੀੜਤ ਨੇ ਕਿਹਾ ਕਿ ਬਲਜਿੰਦਰ ਸਿੰਘ ਖ਼ਿਲਾਫ਼ ਕਈ ਕੇਸ ਦਰਜ ਹਨ ਅਤੇ ਉਨ੍ਹਾਂ ਦਾ ਸਾਡੇ ਨਾਲ ਪੁਰਾਣਾ ਝਗੜਾ ਵੀ ਹੈ। ਪੀੜਤਾ ਨੇ ਮੁਲਜ਼ਮ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਜ਼ਮ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮੁਲਜ਼ਮ ਬਲਜਿੰਦਰ ਸਿੰਘ ਵੀ ਸਿਵਲ ਹਸਪਤਾਲ ਕਪੂਰਥਲਾ ਵਿੱਚ ਇਲਾਜ ਲਈ ਦਾਖ਼ਲ ਹੈ।
ਸਾਰੇ ਇਲਜ਼ਾਮ ਬੇਬਿਨਿਆਦ
ਅਧਿਆਪਕ ਦੇ ਪਰਿਵਾਰ ਨੇ ਸਾਰੇ ਇਲਜ਼ਾਮਾਂ ਨੂੰ ਗਲਤ ਦੱਸਿਆ। ਉਨ੍ਹਾਂ ਦੱਸਿਆ ਕਿ ਸਕੂਲ ਦੇ ਬਾਹਰ ਹਰਮਨਪ੍ਰੀਤ ਸਿੰਘ ਅਤੇ ਉਸ ਦੇ ਨਾਲ 15 ਨੌਜਵਾਨਾਂ ਨੇ ਥਾਬਲਜਿੰਦਰ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਦੀ ਕਾਰ ਦਾ ਸ਼ੀਸ਼ਾ ਟੁੱਟ ਗਿਆ। ਆਪਣੇ ਆਪ ਨੂੰ ਬਚਾਉਣ ਲਈ ਉਹ ਉੱਥੋਂ ਭਜ ਗਿਆ। ਪਰ ਹਰਮਨਪ੍ਰੀਤ ਜਾਣ ਬੁੱਝ ਕੇ ਬੋਨਟ ‘ਤੇ ਲੇਟ ਗਿਆ। ਉਨ੍ਹਾਂ ਦੱਸਿਆ ਕਿ ਸੱਟਾਂ ਲੱਗਣ ਕਾਰਨ ਬਲਜਿੰਦਰ ਸਿੰਘ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਸ ਪੂਰੇ ਮਾਮਲੇ ਸਬੰਧੀ ਥਾਣਾ ਤਲਵੰਡੀ ਚੌਧਰੀਆਂ ਦੇ ਇੰਚਾਰਜ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲੀਸ ਵੱਲੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।