ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਣਪਛਾਤੇ ਵਿਅਕਤੀ ਨੇ ਕੀਤਾ ਫੋਨ
Amritsar airport: ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹਵਾਈ ਅੱਡੇ 'ਤੇ ਅਣਪਛਾਤੇ ਨੌਜਵਾਨ ਨੂੰ ਫ਼ੋਨ 'ਤੇ ਧਮਕੀਆਂ ਦਿੱਤੀਆਂ ਹਨ। 14 ਜੁਲਾਈ ਤੋਂ ਲਗਾਤਾਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਹੁਣ ਤੱਕ ਇਹ ਧਮਕੀ ਭਰੇ ਈਮੇਲ 9 ਵਾਰ ਮਿਲ ਚੁੱਕੇ ਹਨ।
ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅਣਪਛਾਤੇ ਨੌਜਵਾਨ ਨੇ ਹਵਾਈ ਅੱਡੇ ਨੂੰ ਫ਼ੋਨ ‘ਤੇ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਹਨ। ਇਸ ਤੋਂ ਪਹਿਲਾਂ ਵੀ ਸ੍ਰੀ ਹਰਮੰਦਿਰ ਸਾਹਿਬ ਨੂੰ ਬੰਬ ਨਾਲ ਉਡਾਊਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।
ਇਹ ਧਮਕੀਆਂ ਉਦੋਂ ਆਈ ਹੈ ਜਦੋਂ ਸੀਐਮ ਭਗਵੰਤ ਮਾਨ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆ ਰਹੇ ਹਨ। ਦੁਪਹਿਰ ਵੇਲੇ, ਮੁੱਖ ਮੰਤਰੀ ਮਾਨ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ ਪਹੁੰਚਣਗੇ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ।
ਇਸ ਤੋਂ ਪਹਿਲਾਂ, 14 ਜੁਲਾਈ ਤੋਂ ਲਗਾਤਾਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਹੁਣ ਤੱਕ ਇਹ ਧਮਕੀ ਭਰੇ ਈਮੇਲ 9 ਵਾਰ ਮਿਲ ਚੁੱਕੇ ਹਨ। ਇਨ੍ਹਾਂ ਮੇਲਾਂ ਵਿੱਚ ਲਿਖਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਆਰਡੀਐਕਸ ਦੀ ਵਰਤੋਂ ਕਰਕੇ ਧਮਾਕਾ ਕੀਤਾ ਜਾਵੇਗਾ। ਧਮਕੀ ਮਿਲਦੇ ਹੀ ਪੁਲਿਸ ਤੇ ਹੋਰ ਸੁਰੱਖਿਆ ਏਜੰਸੀਆਂ ਨੇ ਘੇਰਾਬੰਦੀ ਵਧਾ ਦਿੱਤੀ ਸੀ। ਇਸ ਦੇ ਨਾਲ ਹੀ, ਸ਼੍ਰੋਮਣੀ ਕਮੇਟੀ ਨੇ ਵੀ ਕਾਰਵਾਈ ਕੀਤੀ ਹੈ ਤੇ ਸਾਰੇ ਪ੍ਰਵੇਸ਼ ਸਥਾਨਾਂ, ਪਰਿਕਰਮਾ, ਲੰਗਰ ਅਤੇ ਸਰਾਵਾਂ ਵਾਲੇ ਖੇਤਰਾਂ ‘ਤੇ ਆਪਣੀ ਟਾਸਕ ਫੋਰਸ ਰਾਹੀਂ ਸਖ਼ਤ ਨਿਗਰਾਨੀ ਵਧਾ ਦਿੱਤੀ ਹੈ।
6 ਦਿਨ ‘ਚ 8 ਧਮਕੀ ਭਰੇ ਈ-ਮੇਲ
ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ 6 ਦਿਨਾਂ ਵਿੱਚ 9 ਵਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਸ ਨਾਲ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧ ਗਈ ਹੈ। ਸ਼ਨੀਵਾਰ ਰਾਤ ਨੂੰ ਸ਼੍ਰੋਮਣੀ ਕਮੇਟੀ ਦੇ ਈ-ਮੇਲ ‘ਤੇ ਇੱਕ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ, ਜਿਸ ਵਿੱਚ ਪਵਿੱਤਰ ਸਥਾਨ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਗਈ ਸੀ।


