ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਾਰ ਦੀ ਰੇਕੀ, ਭੇਜੇ ਨਕਸ਼ੇ, ਫਿਰ ਤਿੰਨ ਸ਼ੱਕੀ ਕਿਸ ਸਾਜ਼ਿਸ਼ ਤਹਿਤ ਅਯੁੱਧਿਆ ਆਏ ?

ਯੂਪੀ ਏਟੀਐਸ ਨੇ ਅਯੁੱਧਿਆ ਵਿੱਚ ਵੱਡੀ ਕਾਰਵਾਈ ਕੀਤੀ ਹੈ। ਏਟੀਐਸ ਨੂੰ ਸੂਚਨਾ ਮਿਲੀ ਸੀ ਕਿ ਰਾਜਸਥਾਨ ਦਾ ਇੱਕ ਗੈਂਗਸਟਰ ਆਪਣੇ ਸਾਥੀਆਂ ਨਾਲ ਅਯੁੱਧਿਆ ਆ ਰਿਹਾ ਹੈ। ਇਸ ਤੇ ਸ਼ੱਕੀ ਵਾਹਨ ਦੀ ਸ਼ਨਾਖਤ ਕੀਤੀ ਗਈ ਅਤੇ ਪੁਲਿਸ ਨੇ ਰਾਮ ਮੰਦਰ ਨੇੜੇ ਸ਼ੱਕੀ ਥਾਵਾਂ ਤੇ ਘੁੰਮਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ। ਇਨ੍ਹਾਂ ਦੇ ਸਬੰਧ ਕੈਨੇਡਾ ਤੋਂ ਚੱਲ ਰਹੇ ਸੁੱਖਾ ਗੈਂਗ ਨਾਲ ਦੱਸੇ ਜਾਂਦੇ ਹਨ। ਸੁੱਖਾ ਗੈਂਗ ਨੇ ਹੀ ਤਿੰਨਾਂ ਨੂੰ ਇਕੱਠਾ ਕਰਕੇ ਅਯੁੱਧਿਆ ਭੇਜਿਆ ਹੈ।

ਕਾਰ ਦੀ ਰੇਕੀ, ਭੇਜੇ ਨਕਸ਼ੇ, ਫਿਰ ਤਿੰਨ ਸ਼ੱਕੀ ਕਿਸ ਸਾਜ਼ਿਸ਼ ਤਹਿਤ ਅਯੁੱਧਿਆ ਆਏ ?
ਯੂਪੀ ਏਟੀਐਸ ਨੇ ਤਿੰਨ ਸ਼ੱਕੀਆਂ ਨੂੰ ਕੀਤਾ ਕਾਬੂ
Follow Us
tv9-punjabi
| Updated On: 19 Jan 2024 21:28 PM

ਅਯੁੱਧਿਆ ‘ਚ ਰਾਮ ਮੰਦਰ ਦੇ ਉਦਘਾਟਨ ਸਮਾਰੋਹ ਤੋਂ ਪਹਿਲਾਂ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੇ ਗੈਂਗਸਟਰ ਅਯੁੱਧਿਆ ਦੀਆਂ ਸੰਵੇਦਨਸ਼ੀਲ ਥਾਵਾਂ ‘ਤੇ ਰੇਕੀ ਕਰ ਰਹੇ ਸਨ, ਜਿਸ ਦੌਰਾਨ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਗੈਂਗਸਟਰ ਨੂੰ ਵੀਰਵਾਰ ਨੂੰ ਸਫੈਦ ਰੰਗ ਦੀ ਸਕਾਰਪੀਓ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਦੇ ਸਬੰਧ ਕੈਨੇਡਾ (Canada) ਤੋਂ ਚੱਲ ਰਹੇ ਸੁੱਖਾ ਗੈਂਗ ਨਾਲ ਦੱਸੇ ਜਾਂਦੇ ਹਨ। ਸੁੱਖਾ ਗੈਂਗ ਨੇ ਹੀ ਤਿੰਨਾਂ ਨੂੰ ਇਕੱਠਾ ਕਰਕੇ ਅਯੁੱਧਿਆ ਭੇਜਿਆ ਹੈ।

ਤਿੰਨ ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਅਯੁੱਧਿਆ ਪੁਲਿਸ ਨੇ ਰਾਮ ਜਨਮ ਭੂਮੀ ਤੀਰਥ ਸਥਾਨ ਨੇੜਿਓਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨੋਂ ਚਿੱਟੇ ਰੰਗ ਦੀ ਸਕਾਰਪੀਓ ਕਾਰ ‘ਚ ਸ਼ੱਕੀ ਥਾਵਾਂ ‘ਤੇ ਰੇਕੀ ਕਰ ਰਹੇ ਸਨ। ਪੁਲਿਸ ਨੇ ਪੂਰੀ ਯੋਜਨਾਬੰਦੀ ਨਾਲ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਯੂਪੀ ਏਟੀਐਸ ਨੇ ਪਹਿਲਾਂ ਹੀ ਸ਼ੱਕੀ ਵਾਹਨ ਦੀ ਪਛਾਣ ਕਰ ਲਈ ਸੀ। ਇਸ ਤੋਂ ਬਾਅਦ ਪੁਲਿਸ ਨੇ ਕਾਰ ਦਾ ਪਿੱਛਾ ਕੀਤਾ। ਪੁਲਿਸ (Police) ਨੇ ਮੌਕਾ ਦੇਖਦਿਆਂ ਰਾਜਸਥਾਨ ਦੇ ਰਹਿਣ ਵਾਲੇ ਤਿੰਨ ਗੈਂਗਸਟਰਾਂ ਨੂੰ ਕਾਬੂ ਕਰ ਲਿਆ।

ਪੁਲਿਸ ਨੇ ਫੜੇ ਗਏ ਗੈਂਗਸਟਰ ਦੀ ਪਛਾਣ ਸ਼ੰਕਰ ਲਾਲ ਦੁਸਾਦ ਉਰਫ਼ ਸ਼ੰਕਰ ਜਾਜੋੜ ਪੁੱਤਰ ਨਰਾਇਣ ਮੱਲ ਦੁਸਾਦ ਵਾਸੀ ਸੀਕਰ, ਰਾਜਸਥਾਨ ਵਜੋਂ ਕੀਤੀ ਹੈ। ਇਸ ਤੋਂ ਇਲਾਵਾ ਉਸ ਦੇ ਦੋ ਹੋਰ ਸਾਥੀਆਂ ਅਜੀਤ ਕੁਮਾਰ ਸ਼ਰਮਾ ਪੁੱਤਰ ਆਨੰਦ ਕੁਮਾਰ ਸ਼ਰਮਾ ਵਾਸੀ ਝੁੰਝਨੂ ਜ਼ਿਲ੍ਹੇ ਦੇ ਸਦਰ ਅਤੇ ਪ੍ਰਦੀਪ ਪੁਨੀਆ ਪੁੱਤਰ ਰਾਜਿੰਦਰ ਸਿੰਘ ਪੁਨੀਆ ਵਾਸੀ ਸੀਕਰ ਜ਼ਿਲ੍ਹੇ ਦੇ ਪਿੰਡ ਧਾਲੀਵਾਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਲਈ ਅਯੁੱਧਿਆ ਆਏ

ਪੁਲਿਸ ਨੇ ਦੱਸਿਆ ਕਿ ਸ਼ੰਕਰ ਲਾਲ ਦੁਸਾਦ ਖ਼ਿਲਾਫ਼ 2007 ਤੋਂ 2014 ਦਰਮਿਆਨ 7 ਕੇਸ ਦਰਜ ਹਨ। ਸ਼ੰਕਰ ਖਿਲਾਫ ਰਾਜਸਥਾਨ ‘ਚ ਵੱਖ-ਵੱਖ ਥਾਵਾਂ ‘ਤੇ ਹਮਲਾ, ਗੋਲੀਬਾਰੀ, ਸ਼ਰਾਬ ਤਸਕਰੀ, ਹਵਾਲਾ, ਡਕੈਤੀ, ਕਤਲ, ਆਰਮਜ਼ ਐਕਟ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹਨ। ਦੱਸ ਦਈਏ ਕਿ ਸ਼ੰਕਰ ਲਾਲ ਲਗਾਤਾਰ 7 ਸਾਲਾਂ ਤੋਂ ਜੇਲ੍ਹ ਵਿੱਚ ਹਨ। ਸ਼ੱਕ ਹੈ ਕਿ ਉਹ ਆਪਣੇ ਦੋ ਸਾਥੀਆਂ ਨਾਲ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਲਈ ਅਯੁੱਧਿਆ ਆਇਆ ਸੀ। ਮੁੱਢਲੀ ਪੁੱਛਗਿੱਛ ਵਿੱਚ ਸੁੱਖਾ ਗੈਂਗ ਦਾ ਨਾਂ ਸਾਹਮਣੇ ਆ ਰਿਹਾ ਹੈ।

ਪੰਨੂ ਨੇ ਨਕਸ਼ਾ ਮੰਗਵਾਇਆ ਸੀ

ਸ਼ੰਕਰਲਾਲ ਕੈਨੇਡਾ ਸਥਿਤ ਸੁੱਖਾ ਗੈਂਗ ਦੇ ਖਾਲਿਸਤਾਨੀ ਸਮਰਥਕ ਸੁਖਬਿੰਦਰ ਸਿੰਘ ਦਾ ਕਰੀਬੀ ਸੀ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਦੋਵੇਂ ਵਟਸਐਪ ‘ਤੇ ਇੱਕ-ਦੂਜੇ ਦੇ ਸੰਪਰਕ ‘ਚ ਸਨ। ਦੱਸ ਦੇਈਏ ਕਿ ਸੁੱਖਾ ਗੈਂਗ ਨੇ ਸ਼ੰਕਰਲਾਲ ਨੂੰ ਲਾਰੈਂਸ ਬਿਸ਼ਨੋਈ ਦੇ ਖਿਲਾਫ ਤਿਆਰ ਕੀਤਾ ਸੀ। ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਰਾਮ ਮੰਦਰ ਦੇ ਸੰਵੇਦਨਸ਼ੀਲ ਇਲਾਕਿਆਂ ਦੀ ਮੁੜ ਜਾਂਚ ਕਰਕੇ ਨਕਸ਼ਾ ਭੇਜਣ ਦੀ ਗੱਲ ਕੀਤੀ ਸੀ। ਇਸੇ ਲਈ ਸ਼ੰਕਰਲਾਲ ਅਯੁੱਧਿਆ ਆਇਆ। ਪੁਲਿਸ ਨੇ ਸ਼ੰਕਰਲਾਲ ਕੋਲੋਂ 2 ਆਧਾਰ ਕਾਰਡ ਅਤੇ 2 ਸਿਮ ਬਰਾਮਦ ਕੀਤੇ ਹਨ।

ਪੁਲਿਸ ਚੌਕਸ

ਅਯੁੱਧਿਆ ‘ਚ ਰਾਮਲਲਾ ਦੀ ਮੂਰਤੀ ਦੀ ਸਥਾਪਨਾ ਦਾ ਪ੍ਰੋਗਰਾਮ ਸ਼ੁਰੂ ਹੋ ਗਿਆ ਹੈ। ਅਜਿਹੇ ‘ਚ ਅਯੁੱਧਿਆ ‘ਚ ਹਜ਼ਾਰਾਂ ਸ਼ਰਧਾਲੂਆਂ ਦੀ ਭੀੜ ਪਹਿਲਾਂ ਹੀ ਇਕੱਠੀ ਹੋ ਚੁੱਕੀ ਹੈ। 22 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ਪਹੁੰਚ ਕੇ ਰਾਮਲਲਾ ਮੰਦਰ ਦਾ ਉਦਘਾਟਨ ਕਰਨਗੇ। ਇਸ ਦੌਰਾਨ ਲੱਖਾਂ ਸ਼ਰਧਾਲੂਆਂ ਦੇ ਅਯੁੱਧਿਆ ਪਹੁੰਚਣ ਦੀ ਉਮੀਦ ਹੈ। ਅਜਿਹੇ ‘ਚ ਅਯੁੱਧਿਆ ‘ਚ ਸੁਰੱਖਿਆ ਨੂੰ ਲੈ ਕੇ ਪੁਲਿਸ ਅਲਰਟ ਮੋਡ ‘ਤੇ ਹੈ ਅਤੇ ਹਰ ਲੀਡ ‘ਤੇ ਨਜ਼ਰ ਰੱਖ ਰਹੀ ਹੈ।

ਇਹ ਵੀ ਪੜ੍ਹੋ: ਰਾਮਲਲਾ ਦੀ ਮੂਰਤੀ ਚ ਵਿਸ਼ਨੂੰ ਦੇ 10 ਅਵਤਾਰ, ਬੇਹੱਦ ਖਾਸ ਹੈ ਰਾਮਲਲਾ ਦੀ ਮੂਰਤੀ

ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ...
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ...