ਤਰਨਤਾਰਨ ‘ਚ ਟ੍ਰਿਪਲ ਮਰਡਰ, ਪਰਿਵਾਰ ਦੇ ਤਿੰਨ ਜੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

Updated On: 

08 Nov 2023 15:06 PM

ਪੰਜਾਬ ਵਿੱਚ ਕਤਲ ਦੀਆਂ ਵਾਰਦਾਤਾਂ ਵੱਧਦੀਆਂ ਹੀ ਜਾ ਰਹੀਆਂ ਨੇ। ਪੰਜਾਬ ਸਰਕਾਰ ਅਤੇ ਪੁਲਿਸ ਕਾਨੂੰਨ ਵਿਵਸਥਾ ਨੂੰ ਠੀਕ ਕਰਨ ਵਿੱਚ ਲਗਾਤਾਰ ਨਾਕਾਮ ਸਾਬਿਤ ਹੋ ਰਹੀ ਹੈ, ਜਿਸ ਕਾਰਨ ਬਦਮਾਸ਼ ਬੇਖੌਫ ਹੋ ਕੇ ਕ੍ਰਾਈਮ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਨੇ। ਤੇ ਹੁਣ ਤਰਨਤਾਰਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸਦੇ ਤਹਿਤ ਇੱਥੇ ਬਦਮਾਸ਼ਾਂ ਨੇ ਇੱਕ ਪਰਿਵਾਰ ਦੇ ਤਿੰਨ ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਰਨਤਾਰਨ ਚ ਟ੍ਰਿਪਲ ਮਰਡਰ, ਪਰਿਵਾਰ ਦੇ ਤਿੰਨ ਜੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
Follow Us On

ਪੰਜਾਬ ਨਿਊਜ। ਪੰਜਾਬ ਦੇ ਤਰਨਤਾਰਨ (Tarn Taran) ‘ਚ ਟ੍ਰਿਪਲ ਮਰਡਰ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਪਿੰਡ ਤੁੰਗ ਵਿੱਚ ਇੱਕੋ ਪਰਿਵਾਰ ਦੇ ਤਿੰਨ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਇਸ ਘਟਨਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਅੰਜਾਮ ਦਿੱਤਾ ਗਿਆ ਹੈ। ਇਸ ਕਤਲੇਆਮ ਵਿੱਚ ਦੋ ਔਰਤਾਂ ਸਮੇਤ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪਰਿਵਾਰ ਚੋਂ ਸਵੇਰੇ ਜਦੋਂ ਕੋਈ ਘਰੋਂ ਬਾਹਰ ਨਾ ਨਿਕਲਿਆ ਤਾਂ ਆਸ-ਪਾਸ ਦੇ ਲੋਕਾਂ ਨੂੰ ਸ਼ੱਕ ਹੋਇਆ। ਜਦੋਂ ਲੋਕਾਂ ਨੇ ਘਰ ਦੇਖਿਆ ਤਾਂ ਉਹ ਦੰਗ ਰਹਿ ਗਏ। ਤਿੰਨ ਲੋਕਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਪਈਆਂ ਸਨ।

ਇਲਾਕਾ ਵਾਸੀਆਂ ਨੇ ਪੁਲਿਸ (Police) ਨੂੰ ਸੂਚਨਾ ਦਿੱਤੀ। ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਘਰ ਦੀ ਹਾਲਤ ਦੇਖ ਕੇ ਮਾਮਲਾ ਸ਼ੱਕੀ ਜਾਪਦਾ ਹੈ। ਕਮਰੇ ਦੀਆਂ ਅਲਮਾਰੀਆਂ ਖੁੱਲ੍ਹੀਆਂ ਹਨ। ਮਰਨ ਵਾਲਿਆਂ ਵਿੱਚ ਪਤੀ, ਪਤਨੀ ਅਤੇ ਇੱਕ ਸਾਲੀ ਸ਼ਾਮਲ ਹਨ।

ਤਿੰਨਾਂ ਲਾਸ਼ਾਂ ਦੇ ਚਿਹਰਿਆਂ ‘ਤੇ ਟੇਪ ਲੱਗੀ ਹੋਈ ਸੀ।

ਪੁਲਿਸ ਅਨੁਸਾਰ ਪਿੰਡ ਤੁੰਗ ਦੇ ਰਹਿਣ ਵਾਲੇ ਇਕਬਾਲ ਸਿੰਘ, ਉਸ ਦੀ ਪਤਨੀ ਅਤੇ ਸਾਲੀ ਦਾ ਕਤਲ ਕੀਤਾ ਗਿਆ ਹੈ। ਤਿੰਨਾਂ ਦੀਆਂ ਲਾਸ਼ਾਂ ਅਲੱਗ-ਅਲੱਗ ਕਮਰਿਆਂ ਵਿੱਚ ਮਿਲੀਆਂ ਸਨ ਅਤੇ ਉਨ੍ਹਾਂ ਦੇ ਚਿਹਰੇ ਟੇਪ ਨਾਲ ਢੱਕੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੇਰ ਰਾਤ ਲੁੱਟ ਦੀ ਨੀਅਤ ਨਾਲ ਵਾਪਰੀ ਹੈ, ਜਿਸ ਦੀ ਪੁਲਿਸ ਨੇ ਬਾਰੀਕੀ ਨਾਲ ਜਾਂਚ ਕੀਤੀ ਹੈ।

Related Stories