ਪੰਜਾਬ ਦੇ 3 ਨੌਜਵਾਨ ਹਿਮਾਚਲ ਤੋਂ ਹਥਿਆਰਾਂ ਸਣੇ ਗ੍ਰਿਫਤਾਰ, ਵਿਸ਼ਵ ਕੱਪ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼

Published: 

06 Oct 2023 13:27 PM

ICC ਕ੍ਰਿਕਟ ਵਿਸ਼ਵ ਕੱਪ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਿਮਾਚਲ ਪੁਲਿਸ ਨੇ ਪੰਜਾਬ ਦੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਦੇਸੀ ਪਿਸਤੌਲ ਬਰਾਮਦ ਕੀਤੇ ਹਨ।

ਪੰਜਾਬ ਦੇ 3 ਨੌਜਵਾਨ ਹਿਮਾਚਲ ਤੋਂ ਹਥਿਆਰਾਂ ਸਣੇ ਗ੍ਰਿਫਤਾਰ, ਵਿਸ਼ਵ ਕੱਪ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼
Follow Us On

ਹਿਮਾਚਲ ਦੇ ਧਰਮਸ਼ਾਲਾ ‘ਚ ਹੋਣ ਵਾਲੇ ICC ਕ੍ਰਿਕਟ ਵਿਸ਼ਵ ਕੱਪ ਤੋਂ ਪਹਿਲਾਂ ਪੁਲਿਸ ਨੇ ਪੰਜਾਬ ਦੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਤਿੰਨੋਂ ਨੌਜਵਾਨ ਪਠਾਨਕੋਟ ਤੋਂ ਕਾਂਗੜਾ ਵੱਲ ਜਾ ਰਹੇ ਸਨ। ਜਿਥੇ ਆਬਕਾਰੀ ਵਿਭਾਗ ਅਤੇ ਡਮਟਾਲ ਪੁਲਿਸ ਨੇ ਭਦਰੋਆ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਵਾਹਨ ਨੂੰ ਜਾਂਚ ਲਈ ਰੋਕਿਆ ਗਿਆ।

ਹਥਿਆਰਾਂ ਸਣੇ ਨਸ਼ੇ ਦੀ ਖੇਪ ਵੀ ਬਰਾਮਦ

ਗੱਡੀ ਦੀ ਤਲਾਸ਼ੀ ਦੌਰਾਨ ਪੰਜਾਬ ਦੇ ਜਿਲ੍ਹਾ ਪਠਾਨਕੋਟ ਦੇ ਰਹਿਣ ਵਾਲੇ ਰਾਹੁਲ, ਦੀਪਕ ਮਲਹੋਤਰਾ ਅਤੇ ਅਭਿਨੰਦਨ ਕੋਲੋਂ ਪਿਸਤੌਲ, ਦੇਸੀ ਪਿਸਤੌਲ ਅਤੇ 187.70 ਗ੍ਰਾਮ ਅਫੀਮ ਵੀ ਬਰਾਮਦ ਹੋਈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ 25 ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SIT ਦੇ ਹੱਥ ਨਹੀਂ ਲੱਗਿਆ ਕੋਈ ਸੁਰਾਗ

ਇਸ ਦੇ ਨਾਲ ਹੀ ਧਰਮਸ਼ਾਲਾ ਸਥਿਤ ਜਲ ਸ਼ਕਤੀ ਵਿਭਾਗ ਦੇ ਦਫ਼ਤਰ ਦੀ ਕੰਧ ‘ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਮੁਲਜ਼ਮਾਂ ਦਾ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਨੂੰ ਕੋਈ ਸੁਰਾਗ ਨਹੀਂ ਲੱਗਾ। ਬੇਸ਼ੱਕ ਪੁਲਿਸ ਨੇ ਇਸ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (SIT) ਦਾ ਗਠਨ ਕੀਤਾ ਹੋਵੇ ਪਰ ਘਟਨਾ ਦੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ ਹਨ। ਬੀਤੇ ਦਿਨ ਵੀ ਪੁਲਿਸ ਦੀ ਐਸਆਈਟੀ ਨੇ ਦਿਨ ਭਰ ਸ਼ੱਕੀ ਵਿਅਕਤੀਆਂ ਦੀ ਹਰਕਤ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ। ਪਰ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।

Exit mobile version