ਲੁਧਿਆਣਾ ਸਿਵਲ ਹਸਪਤਾਲ ਦੀ ਪਾਰਕਿੰਗ ‘ਚੋਂ ਦੋ ਹਵਾਲਾਤੀ ਫਰਾਰ, ਪੁਲਿਸ ਨੇ 2 ਦਿਨ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ

Published: 

22 Jan 2025 19:30 PM

Two Criminal escaped from Ludhiana Civil Hospital: ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਲੁਟੇਰਿਆਂ ਨੂੰ ਜਮਾਲਪੁਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਸੀ। ਅੱਜ ਉਹ ਦੋ ਪੁਲਿਸ ਮੁਲਾਜ਼ਮਾਂ ਨਾਲ ਮੈਡੀਕਲ ਕਰਵਾਉਣ ਲਈ ਆਇਆ ਸੀ। ਅਚਾਨਕ ਬਦਮਾਸ਼ਾਂ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਧੱਕਾ ਦਿੱਤਾ ਅਤੇ ਭੱਜ ਗਏ।

ਲੁਧਿਆਣਾ ਸਿਵਲ ਹਸਪਤਾਲ ਦੀ ਪਾਰਕਿੰਗ ਚੋਂ ਦੋ ਹਵਾਲਾਤੀ ਫਰਾਰ, ਪੁਲਿਸ ਨੇ 2 ਦਿਨ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ

ਮੁਲਜ਼ਮ ਲਵਪ੍ਰੀਤ ਸਿੰਘ ਅਤੇ ਮੁਲਜ਼ਮ ਕਰਮਵੀਰ ਸਿੰਘ

Follow Us On

ਲੁਧਿਆਣਾ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਸਿਵਲ ਹਸਪਤਾਲ ਤੋਂ ਫਰਾਰ ਹੋ ਗਏ। ਪੁਲਿਸ ਮੁਲਾਜ਼ਮਾਂ ਦੀ ਲਾਪਰਵਾਹੀ ਉਸ ਸਮੇਂ ਸਾਫ਼ ਦਿਖਾਈ ਦਿੱਤੀ ਜਦੋਂ ਦੋਵੇਂ ਬਦਮਾਸ਼ ਉਨ੍ਹਾਂ ਨੂੰ ਗੱਲਬਾਤ ‘ਚ ਉਲਝਾ ਕੇ ਅਚਾਨਕ ਉਨ੍ਹਾਂ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਹਿਰਾਸਤ ‘ਚੋਂ ਫਰਾਰ ਹੋਏ ਲੁਟੇਰੇ ਦਾ ਨਾਂਅ ਲਵਪ੍ਰੀਤ ਸਿੰਘ ਅਤੇ ਕਰਮਵੀਰ ਸਿੰਘ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ 109 ਕਲੰਦਰਾ ਵਿੱਚ ਕਾਬੂ ਕੀਤੀ ਸੀ।

ਲੁੱਟ-ਖੋਹ ਦੇ ਮਾਮਲੇ ‘ਚ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ

ਜਾਣਕਾਰੀ ਮੁਤਾਬਕ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਲੁਟੇਰਿਆਂ ਨੂੰ ਜਮਾਲਪੁਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਸੀ। ਅੱਜ ਉਹ ਦੋ ਪੁਲਿਸ ਮੁਲਾਜ਼ਮਾਂ ਨਾਲ ਮੈਡੀਕਲ ਕਰਵਾਉਣ ਲਈ ਆਇਆ ਸੀ। ਅਚਾਨਕ ਬਦਮਾਸ਼ਾਂ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦਿੱਤਾ ਅਤੇ ਬਾਅਦ ਵਿੱਚ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਸੀਸੀਟੀਵੀ ਦੀ ਜਾਂਚ ਵਿੱਚ ਲੱਗੀ

ਲੁਧਿਆਣਾ ਪੁਲਿਸ ਮੁਲਾਜ਼ਮਾਂ ਨੇ ਹਸਪਤਾਲ ਸਮੇਤ ਕਈ ਇਲਾਕਿਆਂ ਦੇ ਕੋਨੇ-ਕੋਨੇ ਦੀ ਤਲਾਸ਼ੀ ਹੈ। ਪਰ ਹੁਣ ਤੱਕ ਦੋਵਾਂ ਮੁਲਜ਼ਮਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਦੋਵਾਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੇ ਹੁਕਮ- ਏਸੀਪੀ

ਪੁਲਿਸ ਸ਼ਹਿਰ ਵਿੱਚ ਲੱਗੇ ਸੇਫ਼ ਸਿਟੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਏਸੀਪੀ ਸੁਮਿਤ ਸੂਦ ਨੇ ਦੱਸਿਆ ਕਿ ਉਨ੍ਹਾਂ ਨੂੰ ਦੋਵੇਂ ਮੁਲਜ਼ਮਾਂ ਦੇ ਫਰਾਰ ਹੋਣ ਦੀ ਖ਼ਬਰ ਮਿਲੀ ਹੈ। ਐਸਐਚਓ ਡਵੀਜ਼ਨ ਨੰਬਰ 7 ਭੁਪਿੰਦਰ ਸਿੰਘ ਨੂੰ ਦੋਵਾਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।