ਤਰਨਤਾਰਨ ‘ਚ ਪੈਟਰੋਲ ਪੰਪ ਤੋਂ ਦੋ ਲੁਟੇਰੇ 21 ਹਜ਼ਾਰ ਰੁਪਏ ਲੁੱਟਕੇ ਹੋਏ ਫਰਾਰ, ਪਿਸਤੌਲ ਦੀ ਨੌਕ ‘ਤੇ ਕੀਤੀ ਲੁੱਟ
ਤਰਨਤਾਰਨ ਪਿੰਡ ਪਲਾਸੌਰ ਕੋਲ ਇੱਕ ਕਾਰ ਸਵਾਰ ਦੋ ਵਿਅਕਤੀਆ ਨੇ ਪੈਟਰੋਲ ਪੰਪ 'ਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ। ਬਦਮਾਸ਼ ਪਿਸਤੌਲ ਦੀ ਨੌਕ ਤੇ ਪੈਟਰੋਲ ਪੰਪ ਦੇ ਕਰਿੰਦ ਤੋਂ ਕਰੀਬ 21 ਹਜਾਰ ਰੁਪਏ ਲੁੱਟਕੇ ਫਰਾਰ ਹੋ ਗਏ। ਉੱਧਰ ਡੀਐੱਸਪੀ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਆਖੀ ਹੈ।
ਪੰਜਾਬ ਨਿਊਜ।ਪੰਜਾਬ ਵਿੱਚ ਕ੍ਰਾਈਮ (Crime) ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਸੂਬੇ ਵਿੱਚ ਵੱਧਦੀਆਂ ਹੀ ਜਾ ਰਹੀਆਂ ਨੇ। ਤੇ ਹੁਣ ਖਬਰ ਤਰਨਤਾਰਨ ਤੋਂ ਹੈ ਜਿੱਥੇ ਦੋ ਕਾਰ ਸਵਾਰ ਬਦਮਾਸ਼ਾਂ ਨੇ ਪੈਟਰੋਲ ਪੰਪ ਦੇ ਲੁੱਟ ਦੀ ਘਟਨਾ ਨੂੰ ਅੰਜ਼ਾਮ ਦਿੱਤਾ। ਘਟਨਾ ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਦੇ ਪਿੰਡ ਪਲਾਸੌਰ ਦੀ ਹੈ ਜਿੱਥੇ ਬੁੱਧਵਾਰ ਦੇਰ ਰਾਤ ਕਰੀਬ ਪੈਟਰੋਲ ਪੰਪ ਤੋਂ ਲੁੱਟ ਹੋਣ ਦੀ ਖਬਰ ਸਾਹਮਣੇ ਆਈ। ਇੱਥੇ ਪਿਸਤੌਲ ਦੀ ਨੌਕ ਤੇ ਦੋ ਕਾਰ ਸਾਵਾਰਾਂ ਨੇ ਪੰਪ ਦੇ ਕਰਿੰਦ ਤੋਂ 21 ਹਜ਼ਾਰ ਰੁਪਏ ਖੋਹ ਲਏ ਤੇ ਉਹ ਫਰਾਰ ਹੋ ਗਏ।
ਦਰਅਸਲ ਤੇਲ ਕਾਰ ਵਿੱਚ ਤੇਲ ਪੁਆਉਂਦੇ ਸਮੇਂ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਹ ਘਟਨਾ ਪੈਟਰੋਲ ਪੰਪ (Petrol pump) ਤੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਫਿਲਹਾਲ ਪੰਪ ਮਾਲਿਕਾਂ ਨੇ ਪੁਲਿਸ ਨੂੰ ਸੂਚਨਾ ਦੇ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਕਰ ਦਿੱਤੀ।
ਡੀਐੱਸਪੀ ਕਮਲਜੀਤ ਸਿੰਘ ਨੇ ਕਿਹਾ ਕਿ ਸੀਸੀਟੀਵੀ (CCTV) ਦੇ ਆਧਾਰ ‘ਤੇ ਬਦਮਾਸ਼ਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀਐੱਸਪੀ ਨੇ ਕਿਹਾ ਕਿ ਕਿਸੇ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕਿਸੇ ਨੇ ਕਾਨੂੰਨ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ