ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨੌਜਵਾਨ ਕੁੜੀ ਦਾ ਇੱਟਾਂ ਮਾਰ-ਮਾਰ ਕੀਤਾ ਕਤਲ, ਚਾਚੇ-ਤਾਇਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਡੀਐਸਪੀ ਦੀਪ ਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਮੌਸਮਾਂ ਪਤਨੀ ਬੱਲੀ ਸਿੰਘ ਵਾਸੀ ਰਾਮਪੁਰਾ ਜਵਾਹਰਵਾਲਾ ਥਾਣਾ ਲਹਿਰਾ ਨੇ ਬਿਆਨ ਲਿਖਾਏ ਹਨ। ਇਸ ਵਿੱਚ ਸਰਵਣ ਸਿੰਘ , ਰਾਮਫਲ ਸਿੰਘ, ਕਸ਼ਮੀਰ ਸਿੰਘ , ਮੁਰਲੀ 'ਤੇ ਕਤਲ ਦੇ ਇਲਜ਼ਾਮ ਲਗਾਏ ਹਨ। ਮ੍ਰਿਤਕ ਨੌਜਵਾਨ ਲੜਕੀ ਕੁੰਤੀ ਦੇਵੀ ਦੀ ਮਾਤਾ ਮੌਸਮਾਂ ਦਾ ਬਿਆਨ ਹਾਸਲ ਕਰਦਿਆਂ ਮੁਲਜ਼ਮਾਂ ਖਿਲਾਫ ਕਤਲ ਦਾ ਮੁਕੱਦਮਾ ਦਰਜ਼ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।

ਨੌਜਵਾਨ ਕੁੜੀ ਦਾ ਇੱਟਾਂ ਮਾਰ-ਮਾਰ ਕੀਤਾ ਕਤਲ, ਚਾਚੇ-ਤਾਇਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
Follow Us
r-n-kansal-sangrur
| Updated On: 19 Jan 2025 17:15 PM

Sangrur Murder: ਲਹਿਰਾਗਾਗਾ ਦੇ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇੱਕ ਦਿਲ ਕੰਬਾਊ ਘਟਨਾ ਵਾਪਰੀ ਹੈ। ਜਿਸ ਨਾਲ ਪੂਰੇ ਹਲਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਕਿਉਂਕਿ ਇੱਕ ਨੌਜਵਾਨ ਲੜਕੀ ਦਾ ਉਸ ਦੇ ਚਾਚੇ, ਤਾਇਆਂ ਨੇ ਇੱਟਾਂ ਮਾਰ- ਮਾਰ ਕੇ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਇਨ੍ਹਾਂ ਚਾਰਾਂ ਖਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਥਾਣਾ ਲਹਿਰਾਗਾਗਾ ਵਿਖੇ ਦਰਜ਼ ਹੋਏ ਪਰਚੇ ਅਤੇ ਡੀਐਸਪੀ ਦੀਪ ਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਮੌਸਮਾਂ ਪਤਨੀ ਬੱਲੀ ਸਿੰਘ ਵਾਸੀ ਰਾਮਪੁਰਾ ਜਵਾਹਰਵਾਲਾ ਥਾਣਾ ਲਹਿਰਾ ਨੇ ਬਿਆਨ ਲਿਖਾਏ ਹਨ। ਇਸ ਵਿੱਚ ਸਰਵਣ ਸਿੰਘ , ਰਾਮਫਲ ਸਿੰਘ, ਕਸ਼ਮੀਰ ਸਿੰਘ , ਮੁਰਲੀ ‘ਤੇ ਕਤਲ ਦੇ ਇਲਜ਼ਾਮ ਲਗਾਏ ਹਨ।

ਇਸ ਵਿੱਚ ਪੀੜਤ ਮੌਸਮਾਂ ਨੇ ਦੱਸਿਆ ਕਿ ਕੱਲ 16 ਜਨਵਰੀ ਨੂੰ ਉਹ ਆਪਣੇ ਲੜਕੇ ਸੁਨੀਲ ਕੁਮਾਰ ‘ਤੇ ਲੜਕੀ ਕੁੰਤੀ ਦੇਵੀ ਸਮੇਤ ਆਪਣੇ ਘਰ ਮੌਜੂਦ ਸੀ। ਸਵੇਰੇ 11 ਵਜੇ ਦੇ ਕਰੀਬ 4 ਮੁਲਜ਼ਮ ਜਿਨ੍ਹਾਂ ਦੇ ਹੱਥਾਂ ਵਿੱਚ ਇੱਟਾਂ ਫੜੀਆਂ ਹੋਈਆਂ ਸਨ, ਕੰਧ ਟੱਪ ਕੇ ਘਰ ਉਨ੍ਹਾਂ ਘਰ ਅੰਦਰ ਦਾਖਲ ਹੋ ਗਏ। ਉਹ ਉਨ੍ਹਾਂ ਦੇ ਪਰਿਵਾਰ ਨੂੰ ਗਾਲਾਂ ਕੱਢਣ ਲੱਗ ਗਏ। ਇਸ ਤੋਂ ਬਾਅਦ ਉਸ ਦੇ ਦਿਓਰ ਕਸ਼ਮੀਰ ਸਿੰਘ ਨੇ ਉਸ ਦੀ ਲੜਕੀ ਕੁੰਤੀ ਦੇਵੀ ਨੂੰ ਥੱਲੇ ਸੁੱਟ ਲਿਆ ‘ਤੇ ਉਸ ਦੇ ਉੱਪਰ ਬੈਠ ਗਿਆ।

ਛਾਤੀ ਦੇ ਇੰਟਾਂ ਮਾਰ ਕੀਤਾ ਕਤਲ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ ਤੇ ਸਰਬਣ ਸਿੰਘ ਨੇ ਕੁੰਤੀ ਦੇਵੀ ਦੀ ਛਾਤੀ ਉੱਤੇ ਇੱਟਾਂ ਮਾਰੀਆਂ। ਮੁਰਲੀ ਨੇ ਲੜਕੀ ਦੀਆਂ ਲੱਤਾਂ ਫੜ ਲਈਆਂ ਅਤੇ ਰਾਮਫਲ ਸਿੰਘ ਨੇ ਹੱਥ ਫੜ ਲਏ। ਜਦੋਂ ਉਸ ਨੇ ਛਡਾਉਣ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਨੇ ਉਸ ਨਾਲ ਵੀ ਬਹੁਤ ਕੁੱਟਮਾਰ ਕੀਤੀ। ਲੋਕਾਂ ਦਾ ਭਾਰੀ ਇਕੱਠ ਹੁੰਦਾ ਦੇਖ ਮੁਲਜ਼ਮ ਮੌਕੇ ਤੋਂ ਭੱਜ ਗਏ। ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨੂੰ ਗੰਭੀਰ ਹਾਲਤ ਦੇ ਵਿੱਚ ਸਵਾਰੀ ਗੱਡੀ ਰਾਹੀਂ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਕੁੰਤੀ ਦੇਵੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਪੁਲਿਸ ਨੇ ਮ੍ਰਿਤਕ ਨੌਜਵਾਨ ਲੜਕੀ ਕੁੰਤੀ ਦੇਵੀ ਦੀ ਮਾਤਾ ਮੌਸਮਾਂ ਦਾ ਬਿਆਨ ਹਾਸਲ ਕਰਦਿਆਂ ਮੁਲਜ਼ਮਾਂ ਖਿਲਾਫ ਕਤਲ ਦਾ ਮੁਕੱਦਮਾ ਦਰਜ਼ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਮ੍ਰਿਤਕ ਲੜਕੀ ਕੁੰਤੀ ਦੇਵੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਸੀ, ਜਿੱਥੇ ਉਸ ਦਾ ਸੰਸਕਾਰ ਕਰ ਦਿੱਤਾ ਗਿਆ।

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...