ਨਸ਼ਾ ਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼: 19 ਕਿਲੋ ਹੈਰੋਇਨ, 7 ਪਿਸਤੌਲਾਂ ਤੇ 23 ਲੱਖ ਰੁਪਏ ਦੀ ਡਰੱਗ ਮਨੀ ਸਮੇਤ 2 ਕਾਬੂ

Published: 

31 Dec 2023 23:07 PM

ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, 7 ਪਿਸਤੌਲਾਂ- ਇੱਕ ਆਧੁਨਿਕ 9 ਐਮਐਮ ਗਲਾਕ, ਤਿੰਨ .30 ਬੋਰ ਦੇ ਪਿਸਤੌਲ ਅਤੇ ਤਿੰਨ .32 ਬੋਰ ਦੇ ਪਿਸਤੌਲ ਸਮੇਤ ਪਾਕਿ ਸਟੈਂਪਡ ਅਸਲਾ, ਕਰੰਸੀ ਕਾਉਂਟਿੰਗ ਮਸ਼ੀਨ ਅਤੇ ਡਰੋਨ ਉਪਕਰਣ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿੱਧੇ ਤੌਰ 'ਤੇ ਅਮਰੀਕਾ ਸਥਿਤ ਨਸ਼ਾਂ ਤੱਸਕਰ ਮੰਨੂ ਮਹਾਵਾ ਦੇ ਸੰਪਰਕ ਵਿੱਚ ਸਨ

ਨਸ਼ਾ ਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼: 19 ਕਿਲੋ ਹੈਰੋਇਨ, 7 ਪਿਸਤੌਲਾਂ ਤੇ 23 ਲੱਖ ਰੁਪਏ ਦੀ ਡਰੱਗ ਮਨੀ ਸਮੇਤ 2 ਕਾਬੂ
Follow Us On

ਪੰਜਾਬ ਪੁਲਿਸ ਨੇ ਅਮਰੀਕਾ ਸਥਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਾਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 2 ਵਿਅਕਤੀਆਂ ਦੀ ਅੰਮ੍ਰਿਤਸਰ ਤੋਂ ਗ੍ਰਿਫਤਾਰੀ ਕੀਤੀ ਗਈ ਹੈ।ਡੀਜੀਪੀ ਪੰਜਾਬ ਗੌਰਵ ਯਾਦਵ ਨੇ ਫੜੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਲਾਡੀ ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ ਅਤੇ ਰੋਸ਼ਨ ਵਾਸੀ ਹੇਰ, ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਜੋਂ ਕੀਤੀ ਹੈ।

19 ਕਿਲੋ ਹੈਰੋਇਨ, 7 ਪਿਸਤੌਲਾਂ ਸਣੇ ਡਰੱਗ ਮਨੀ ਬਰਾਮਦ

ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, 7 ਪਿਸਤੌਲਾਂ- ਇੱਕ ਆਧੁਨਿਕ 9 ਐਮਐਮ ਗਲਾਕ, ਤਿੰਨ .30 ਬੋਰ ਦੇ ਪਿਸਤੌਲ ਅਤੇ ਤਿੰਨ .32 ਬੋਰ ਦੇ ਪਿਸਤੌਲ ਸਮੇਤ ਪਾਕਿ ਸਟੈਂਪਡ ਅਸਲਾ, ਕਰੰਸੀ ਕਾਉਂਟਿੰਗ ਮਸ਼ੀਨ ਅਤੇ ਡਰੋਨ ਉਪਕਰਣ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੇ ਕਬਜ਼ੇ ‘ਚੋਂ ਰਿਮੋਟ ਕੰਟਰੋਲਰ ਅਤੇ ਸਪੇਅਰ ਪੱਖੇ ਸਮੇਤ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਪੀ.ਬੀ.06ਬੀਬੀ4064) ਨੂੰ ਜ਼ਬਤ ਕਰ ਲਿਆ ਹੈ। ਜਿਸ ‘ਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿੱਧੇ ਤੌਰ ‘ਤੇ ਅਮਰੀਕਾ ਸਥਿਤ ਨਸ਼ਾਂ ਤੱਸਕਰ ਮੰਨੂ ਮਹਾਵਾ ਦੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਵੱਡੀ ਬਰਾਮਦਗੀ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਹੈ ਕਿ ਤਸਕਰ ਮੰਨੂ ਮਹਾਵਾ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਬਰਾਮਦ ਕਰ ਲਈ ਹੈ। ਜਿਸ ਤੋਂ ਬਾਅਦ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਅਤੇ ਏਸੀਪੀ ਸੈਂਟਰਲ ਸੁਰਿੰਦਰ ਕੁਮਾਰ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀਆਂ ਪੁਲਿਸ ਟੀਮਾਂ ਨੇ ਇਸਲਾਮਾਬਾਦ ਦੇ ਖੇਤਰ ਵਿੱਚ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਦੋਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਹ ਖੇਪ ਪਹੁੰਚਾਉਣ ਲਈ ਉਥੇ ਕਿਸੇ ਦੀ ਉਡੀਕ ਕਰ ਰਿਹਾ ਸੀ। ਸੀ.ਪੀ.ਭੁੱਲਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਪਾਸੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਅਗਲੇਰੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Related Stories
Exit mobile version