ਨੰਗਲ 'ਚ VHP ਪ੍ਰਧਾਨ ਦੇ ਕਤਲ ਦਾ ਮਾਮਲਾ: ਹਮਲਾਵਰਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ, ਜਾਖੜ ਨੇ ਕਿਹਾ ਟਾਰਗੇਟ ਕਿਲਿੰਗ | VHP President murder case One Lakh Reward for Attacker Nangal Police know in Punjabi Punjabi news - TV9 Punjabi

ਨੰਗਲ ‘ਚ VHP ਪ੍ਰਧਾਨ ਦੇ ਕਤਲ ਦਾ ਮਾਮਲਾ: ਹਮਲਾਵਰਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ, ਜਾਖੜ ਨੇ ਕਿਹਾ ਟਾਰਗੇਟ ਕਿਲਿੰਗ

Updated On: 

14 Apr 2024 19:18 PM

ਨੰਗਲ ਵਿੱਚ ਬੀਤੇ ਦਿਨ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਬੱਗਾ ਦਾ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਕਤਲ ਮਾਮਲੇ ਵਿੱਚ ਸ਼ਾਮਲ ਲੋਕਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਵਿੱਚ ਸੀਆਈਏ ਇੰਚਾਰਜ ਰੂਪਨਗਰ ਦੇ ਨੰਬਰ 82880 09996 ਅਤੇ ਐਸ.ਪੀ. ਦਾ ਨੰਬਰ 90412 00075 ਹੈ। ਪੁਲਿਸ ਦਾ ਕਹਿਣਾ ਹੈ ਕਿ ਸੂਚਨਾ ਦੇਣ ਵਾਲਿਆਂ ਦੇ ਨਾਮ ਗੁਪਤ ਰੱਖੇ ਜਾਣਗੇ।

ਨੰਗਲ ਚ VHP ਪ੍ਰਧਾਨ ਦੇ ਕਤਲ ਦਾ ਮਾਮਲਾ: ਹਮਲਾਵਰਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ, ਜਾਖੜ ਨੇ ਕਿਹਾ ਟਾਰਗੇਟ ਕਿਲਿੰਗ
Follow Us On

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਬੱਗਾ ਦੀ ਸ਼ਨਿਵਾਰ ਸ਼ਾਮ ਨੂੰ ਰੂਪਨਗਰ ਜ਼ਿਲ੍ਹੇ ਦੇ ਨੰਗਲ ਦੇ ਰੇਲਵੇ ਰੋਡ ‘ਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ ਵਿੱਚ ਪੁਲਿਸ ਨੇ ਕਤਲ ਵਿੱਚ ਸ਼ਾਮਲ ਲੋਕਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਇੱਕ ਫੋਟੋ ਵੀ ਸ਼ੇਅਰ ਕੀਤੀ ਗਈ ਹੈ।

ਪੁਲਿਸ ਵੱਲੋਂ ਸੂਚਨਾ ਦੇਣ ਲਈ ਦੋ ਨੰਬਰ ਜਾਰੀ ਕੀਤੇ ਗਏ ਹਨ। ਇਸ ਵਿੱਚ ਸੀਆਈਏ ਇੰਚਾਰਜ ਰੂਪਨਗਰ ਦੇ ਨੰਬਰ 82880 09996 ਅਤੇ ਐਸ.ਪੀ. ਦਾ ਨੰਬਰ 90412 00075 ਹੈ। ਪੁਲਿਸ ਦਾ ਕਹਿਣਾ ਹੈ ਕਿ ਸੂਚਨਾ ਦੇਣ ਵਾਲਿਆਂ ਦੇ ਨਾਮ ਗੁਪਤ ਰੱਖੇ ਜਾਣਗੇ। ਇਸ ਦੇ ਨਾਲ ਹੀ ਅੱਜ ਪਰਿਵਾਰਕ ਮੈਂਬਰਾਂ ਨੇ ਧਰਨਾ ਦਿੱਤਾ। ਇਸ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਲੋਕਾਂ ਨੇ ਸ਼ਿਰਕਤ ਕੀਤੀ। ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਸ਼ਾਮਲ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਕਾਬੂ ਕੀਤਾ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਸ਼ਾਮਲ ਹੈ, ਉਸ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਪਰਿਵਾਰ ਮੈਂਬਰਾਂ ਨੇ ਲਗਾਇਆ ਧਰਨਾ

ਇਸ ਕਤਲੇਆਮ ਦੇ ਵਿਰੋਧ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਰੋਪੜ ਨੰਗਲ ਹਾਈਵੇਅ ਜਾਮ ਕਰ ਦਿੱਤਾ ਗਿਆ। ਇਸ ਕਾਰਨ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਇਸ ਮੌਕੇ ਕਈ ਪਾਰਟੀਆਂ ਦੇ ਆਗੂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਪਹੁੰਚੇ। ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਆਮ ਆਦਮੀ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ।

ਹਮਲਾਵਰਾਂ ਪਿੱਛੇ ਕੌਣ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਵਿਜੇ ਜਗਦਲੇ ਅਤੇ ਐਸਐਸਪੀ ਰੋਪੜ ਗੁਲਨੀਤ ਖੁਰਾਣਾ ਵੀ ਮੌਜੂਦ ਸਨ। ਜਾਖੜ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਰਾਜਨੀਤੀ ਕਰਨ ਨਹੀਂ ਆਏ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੰਭੀਰ ਹੈ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਕੀ ਇਹ ਸਾਜ਼ਿਸ਼ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਰਚੀ ਗਈ ਸੀ ਜਾਂ ਕਿਸੇ ਹੋਰ ਨੇ।

ਪਤਨੀ, ਬੱਚਿਆਂ ਅਤੇ ਬਜ਼ੁਰਗ ਮਾਂ ਦਾ ਬੁਰਾ ਹਾਲ

ਮ੍ਰਿਤਕ ਦੇ ਪਿੱਛੇ ਬਜ਼ੁਰਗ ਮਾਂ, ਪਤਨੀ ਅਤੇ ਦੋ ਛੋਟੀਆਂ ਧੀਆਂ ਹਨ। ਵਿਕਾਸ ਬੱਗਾ ਦੀ ਮੌਤ ਨਾਲ ਪਰਿਵਾਰ ਨੂੰ ਗਹਿਰਾ ਦੁੱਖ ਹੈ। ਮ੍ਰਿਤਕ ਦੀ ਬਜ਼ੁਰਗ ਮਾਤਾ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜੋ ਵੀ ਸ਼ਾਮਲ ਹੈ, ਉਸ ਨੂੰ ਪਹਿਲ ਦੇ ਆਧਾਰ ਤੇ ਫੜਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਪਤੀ ਦਾ ਕਿਸੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਉਸ ਨੇ 14 ਸਾਲਾਂ ਤੋਂ ਪੀਜੀਆਈ ਵਿੱਚ ਕੰਟਰੈਕਟ ਨਰਸ ਵਜੋਂ ਕੰਮ ਕੀਤਾ ਹੈ। ਉਸ ਦੇ ਪਤੀ ਨੇ ਹਮੇਸ਼ਾ ਉਸ ਦਾ ਸਾਥ ਦਿੱਤਾ।

ਇਹ ਵੀ ਪੜ੍ਹੋ: AAP ਵਿਧਾਇਕ ਜਗਦੀਪ ਕਾਕਾ ਬਰਾੜ ਨੇ ਫੜ੍ਹਿਆ ਲੁੁਟੇਰਾ, ਦੇਖੋਂ ਤਸਵੀਰਾਂ

Exit mobile version