ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ : ਪੰਜਾਬ ਪੁਲਿਸ ਦੇ ਚਾਰ ਅਧਿਕਾਰੀ ਗ੍ਰਿਫ਼ਤਾਰ, ਵਰਦੀ ਦੀ ਆੜ ਵਿੱਚ ਲੈ ਰਹੇ ਸਨ ਰਿਸ਼ਵਤ
ਵਿਜੀਲੈਂਸ ਨੇ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਵਰਦੀ ਦੀ ਆੜ ਵਿੱਚ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਹੈ। ਆਰੋਪ ਹੈ ਕਿ ਇੱਕ ਨਾਬਾਲਗ ਵਿਰੁੱਧ ਸਾਈਬਰ ਧੋਖਾਧੜੀ ਦਾ ਝੂਠਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਪਰਿਵਾਰ ਤੋਂ ਰਿਸ਼ਵਤ ਲਈ ਜਾ ਰਹੀ ਸੀ।

ਵਿਜੀਲੈਂਸ ਨੇ ਪੰਜਾਬ ਪੁਲਿਸ ਵਿਭਾਗ ਦੇ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਈਬਰ ਸੈੱਲ ਦੇ ਚਾਰ ਅਧਿਕਾਰੀ ਆਪਣੀ ਵਰਦੀ ਦੀ ਆੜ ਵਿੱਚ ਲੱਖਾਂ ਰੁਪਏ ਦੀ ਰਿਸ਼ਵਤ ਲੈ ਰਹੇ ਸਨ। ਮਾਮਲਾ ਫਾਜ਼ਿਲਕਾ ਦਾ ਹੈ। ਆਰੋਪ ਹੈ ਕਿ ਚਾਰੇ ਅਧਿਕਾਰੀ ਇੱਕ ਨਾਬਾਲਗ ਵਿਰੁੱਧ ਸਾਈਬਰ ਧੋਖਾਧੜੀ ਦਾ ਝੂਠਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਇੱਕ ਪਰਿਵਾਰ ‘ਤੇ ਲੱਖਾਂ ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਹੇ ਸਨ। ਪੀੜਤ ਪਰਿਵਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਚਾਰਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ।
ਵਿਜੀਲੈਂਸ ਟੀਮ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਐਸਐਚਓ ਸਮੇਤ ਚਾਰ ਕਰਮਚਾਰੀਆਂ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੱਕ 17 ਸਾਲਾ ਕਿਸ਼ੋਰ ਨੇ ਗਲਤੀ ਨਾਲ ਪੋਰਨ ਵੈੱਬਸਾਈਟਾਂ ‘ਤੇ ਕਲਿੱਕ ਕਰ ਦਿੱਤਾ ਸੀ। ਮੁਲਜ਼ਮ ਨੇ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਧਮਕੀ ਦੇ ਕੇ ਉਸ ਤੋਂ 1 ਲੱਖ ਰੁਪਏ ਲੈ ਲਏ। ਪੀੜਤ ਪਰਿਵਾਰ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼ਿਕਾਇਤ ਕੀਤੀ ਸੀ। ਵਿਜੀਲੈਂਸ ਅਧਿਕਾਰੀਆਂ ਅਨੁਸਾਰ, ਵਿਜੀਲੈਂਸ ਟੀਮ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਦਾ ਬਿਆਨ
ਇਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਸਾਈਬਰ ਸੈੱਲ ਫਾਜ਼ਿਲਕਾ ਦੇ ਐਸਐਚਓ ਨੂੰ ਆਪਣੇ ਸਾਥੀ ਕਰਮਚਾਰੀਆਂ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਆਰੋਪ ਵਿੱਚ ਰੰਗੇ ਹੱਥੀਂ ਫੜ ਲਿਆ ਗਿਆ। ਪੀੜਤ ਪਰਿਵਾਰ ਦਾ 17 ਸਾਲਾ ਬੱਚਾ ਸਾਈਬਰ ਅਪਰਾਧ ਵਿੱਚ ਸ਼ਾਮਲ ਹੋ ਗਿਆ ਸੀ। ਬੱਚੇ ਨੇ ਗਲਤੀ ਨਾਲ ਇੱਕ ਪੋਰਨ ਵੀਡੀਓ ‘ਤੇ ਕਲਿੱਕ ਕਰ ਲਿਆ। ਇਹ ਇੱਕਨੌਨ-ਸੀਰੀਅਸ ਮਾਮਲਾ ਸੀ। ਪਰ ਪੁਲਿਸ ਮੁਲਾਜ਼ਮਾਂ ਨੇ ਇਸ ਗੱਲ ਦਾ ਫਾਇਦਾ ਉਠਾਇਆ। ਇਹ ਲੋਕ ਬੱਚੇ ਦੇ ਪਰਿਵਾਰ ਨੂੰ ਧਮਕੀਆਂ ਦੇ ਕੇ ਪੈਸੇ ਮੰਗਦੇ ਰਹੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਬਖਸ਼ਿਆ ਨਹੀਂ ਜਾਵੇਗਾ। ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਨਾਮ ਫਿਲਹਾਲ ਨਹੀਂ ਦੱਸੇ ਜਾ ਰਹੇ ਹਨ।
ਐਸਐਸਪੀ ਫਾਜ਼ਿਲਕਾ ਨੂੰ ਕੀਤਾ ਗਿਆ ਸਸਪੈਂਡ- ਸੂਤਰ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਫਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਸਿੰਘ ਦਾ ਸਸਪੈਂਡ ਕੀਤਾ ਗਿਆ। ਉਹਨਾਂ ਤੇ ਆਰੋਪ ਹੈ ਕਿ ਉਹਨਾਂ ਨੇ ਆਰੋਪੀਆਂ ਵਿਰੁਧ ਕਾਰਵਾਈ ਨਹੀਂ ਕੀਤੀ ਸੀ।