Haryana: ਬੀਫ਼ ਖਾਣ ਦੇ ਸ਼ੱਕ ‘ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Charkhi Dadri Mob Lynching: ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਬੀਫ ਖਾਣ ਦੇ ਸ਼ੱਕ ਵਿੱਚ ਦੋ ਮਜ਼ਦੂਰਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਕੁੱਟਮਾਰ ਇੰਨੀ ਜ਼ਬਰਦਸਤ ਸੀ ਕਿ ਪੱਛਮੀ ਬੰਗਾਲ ਦੇ ਰਹਿਣ ਵਾਲੇ ਸਾਬਿਰ ਮਲਿਕ ਦੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਸ ਮਾਮਲੇ ਵਿੱਚ ਗਊ ਰੱਖਿਆ ਦਲ ਦੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲਾ 27 ਅਗਸਤ ਦਾ ਹੈ।

Haryana: ਬੀਫ਼ ਖਾਣ ਦੇ ਸ਼ੱਕ ‘ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Charkhi Dadri Mob Lynching: ਹਰਿਆਣਾ ਦੇ ਚਰਖੀ-ਦਾਦਰੀ ਤੋਂ ਇੱਕ ਭਿਆਨਕ ਵੀਡੀਓ ਸਾਹਮਣੇ ਆਇਆ ਹੈ। ਇੱਥੇ ਇੱਕ ਪ੍ਰਵਾਸੀ ਮਜ਼ਦੂਰ ਨੂੰ ਬੀਫ ਖਾਣ ਦੇ ਸ਼ੱਕ ਵਿੱਚ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਪੁਲੀਸ ਨੇ ਇਸ ਇਲਜ਼ਾਮ ਵਿੱਚ ਗਊ ਰੱਖਿਆ ਦਲ ਦੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸ਼ਾਮਲ ਦੋ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮਜ਼ਦੂਰ ਦੀ ਪਛਾਣ ਪੱਛਮੀ ਬੰਗਾਲ ਦੇ ਰਹਿਣ ਵਾਲੇ ਸਾਬਿਰ ਮਲਿਕ ਵਜੋਂ ਹੋਈ ਹੈ। ਘਟਨਾ 27 ਅਗਸਤ ਦੀ ਹੈ।
ਪੁਲਿਸ ਨੇ ਦੱਸਿਆ ਕਿ ਹਰਿਆਣਾ ਦੇ ਚਰਖੀ ਦਾਦਰੀ ਜ਼ਿਲੇ ‘ਚ ਬੀਫ ਖਾਣ ਦੇ ਸ਼ੱਕ ‘ਚ ਦੋ ਮਜ਼ਦੂਰਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ। ਕੁੱਟਮਾਰ ਇੰਨੀ ਜ਼ਬਰਦਸਤ ਸੀ ਕਿ ਪੱਛਮੀ ਬੰਗਾਲ ਦੇ ਰਹਿਣ ਵਾਲੇ ਸਾਬਿਰ ਮਲਿਕ ਦੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।