ਫਰੀਦਕੋਟ ‘ਚ ‘ਵਾਰਿਸ ਪੰਜਾਬ ਦੇ’ ਮੈਂਬਰ ਦਾ ਕਤਲ, ਸਰਪੰਚ ਉਮੀਦਵਾਰ ਦਾ ਕਰ ਰਿਹਾ ਸੀ ਸਮਰਥਨ; ਅਣਪਛਾਤੇ ਬਾਇਕ ਸਵਾਰਾਂ ਨੇ ਚਲਾਈਆਂ ਗੋਲੀਆਂ

Published: 

10 Oct 2024 18:47 PM

ਫਰੀਦਕੋਟ ਦੇ ਪਿੰਡ ਹਰੀ ਨੌਂ ਵਿਖੇ ਇੱਕ ਨੋਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 32 ਸਾਲਾ ਗੁਰਪ੍ਰੀਤ ਸਿੰਘ ਹਰੀ ਨੋਂ ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਪੰਚਾਇਤੀ ਚੋਣਾਂ ਵਿੱਚ ਸਰਪੰਚ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਘਰ ਵਾਪਿਸ ਜਾ ਰਿਹਾ ਸੀ। ਇਸ ਦੌਰਾਨ ਦੂਜੇ ਪਾਸਿਓ ਇੱਕ ਬਾਇਕ 'ਤੇ ਸਵਾਰ ਤਿੰਨ ਅਣਪਛਾਤੀਆਂ ਨੇ ਆਉਦੇਂ ਹੀ ਉਸ 'ਤੇ ਗੋਲੀਆਂ ਚਲਾ ਦਿੱਤੀਆਂ।

ਫਰੀਦਕੋਟ ਚ ਵਾਰਿਸ ਪੰਜਾਬ ਦੇ ਮੈਂਬਰ ਦਾ ਕਤਲ, ਸਰਪੰਚ ਉਮੀਦਵਾਰ ਦਾ ਕਰ ਰਿਹਾ ਸੀ ਸਮਰਥਨ; ਅਣਪਛਾਤੇ ਬਾਇਕ ਸਵਾਰਾਂ ਨੇ ਚਲਾਈਆਂ ਗੋਲੀਆਂ
Follow Us On

ਫਰੀਦਕੋਟ ਵਿੱਚ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਦੀ ਜਾਂਚ ‘ਚ ਸਾਹਮਣੇ ਆਇਆ ਕਿ ਤਿੰਨ ਇਸ ਮਾਮਲੇ ਵਿੱਚ ਤਿੰਨ ਮੁਲਜ਼ਮ ਸਨ ਅਤੇ ਉਹ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਮਰ 32 ਸਾਲ ਵਾਸੀ ਪਿੰਡ ਹਰੀ ਨੌ, ਫਰੀਦਕੋਟ ਵਜੋਂ ਹੋਈ ਹੈ।

ਪੁਲਿਸ ਨੇ ਜਾਂਚ ਤੋਂ ਬਾਅਦ ਦੱਸਿਆ ਕਿ ਗੁਰਪ੍ਰੀਤ ਸਿੰਘ ਫਰੀਦਕੋਟ ਦੇ ਪਿੰਡ ਹਰੀ ਨੌ ਵਿੱਚ ਪੰਚਾਇਤੀ ਚੋਣਾਂ ਵਿੱਚ ਸਰਪੰਚ ਉਮੀਦਵਾਰ ਲਈ ਚੋਣ ਪ੍ਰਚਾਰ ਕਰ ਰਿਹਾ ਸੀ। ਮੰਗਲਵਾਰ ਰਾਤ ਚੋਣ ਪ੍ਰਚਾਰ ਕਰਨ ਤੋਂ ਬਾਅਦ ਜਦੋਂ ਉਹ ਘਰ ਪਰਤ ਰਿਹਾ ਸੀ। ਉਦੋਂ ਬਾਈਕ ‘ਤੇ ਆਏ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਦੇ ਸਰੀਰ ‘ਤੇ ਚਾਰ ਗੋਲੀਆਂ ਲੱਗੀਆਂ ਸਨ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਮੌਕੇ ‘ਤੇ ਪਹੁੰਚ ਕੇ ਗੁਰਪ੍ਰੀਤ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਲਿਆਂਦਾ ਪਰ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ।

ਸੀਸੀਟੀਵੀ ਖੰਗਾਲ ਰਹੀ ਪੁਲਿਸ

ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਵਾਰਿਸ ਪੰਜਾਬ ਦੇ ਸੰਸਥਾ ਦੇ ਮੈਂਬਰ ਸਨ ਅਤੇ ਸ਼ੁਰੂ ਤੋਂ ਹੀ ਦੀਪ ਸਿਧੂ ਨਾਲ ਜੁੜੇ ਹੋਏ ਸਨ।ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਵੀ ਆਵਾਜ਼ ਚੁੱਕੀ। ਉਸ ਨੇ ਪਿੰਡ ਹਰੀ ਨੌ ਦੇ ਨਾਮ ਨਾਲ ਇੱਕ ਯੂਟਿਊਬ ਟਾਕ ਸ਼ੋਅ ਬਣਾਇਆ ਸੀ। ਜਿਸ ਵਿੱਚ ਉਹ ਬੇਅਦਬੀ ਦੀਆਂ ਘਟਨਾਵਾਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦਾ ਸੀ।

ਇਹ ਵੀ ਪੜ੍ਹੋ: ਗੁਰਦਾਸਪੁਰ ਚ ਸਰਪੰਚ ਬਣਨ ਦਾ ਮਨਾ ਰਹੇ ਸਨ ਜਸ਼ਨ, ਕੁੱਟ-ਕੁੱਟ ਤੋੜਿਆ ਹੱਥ

Exit mobile version