MP ਤੋਂ ਪੰਜਾਬ ‘ਚ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਕਰ ਰਿਹਾ ਸੀ ਤਿਆਰੀ, ਭਗਵਾਨਪੁਰੀਆ ਗੈਂਗ ਦਾ ਮੈਂਬਰ

Updated On: 

29 Nov 2023 17:24 PM

ਪੰਜਾਬ ਪੁਲਿਸ ਨੂੰ ਮੱਧ ਪ੍ਰਦੇਸ਼ ਤੋਂ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਏਡੀਸੀਪੀ ਸਿਟੀ 3 ਅਭਿਮਨਿਊ ਰਾਣਾ ਦੀ ਅਗਵਾਈ ਵਿੱਚ ਥਾਣਾ ਮਕਬੂਲਪੁਰਾ ਦੀ ਪੁਲਿਸ ਟੀਮ ਨੇ ਇਲਾਕੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਮੁਲਜ਼ਮ ਕੋਲੋਂ 10 ਪਿਸਤੌਲਾਂ ਬਰਾਮਦ ਹੋਈਆਂ।

Follow Us On

ਅੰਮ੍ਰਿਤਸਰ ਪੁਲਿਸ ਨੂੰ ਹਥਿਆਰਾਂ ਦੇ ਇੰਟਰਸਟੇਟ ਸਮਗਲਰ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਮਿਲੀ ਹੈ। ਪੁਲਿਸ ਮੁਤਾਬ, ਗ੍ਰਿਫ਼ਤਾਰ ਮੁਲਜ਼ਮ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਹੁਕਮਾਂ ‘ਤੇ ਕੰਮ ਕਰਦਾ ਸੀ। ਇਹੀ ਹੀ ਨਹੀਂ ਪੁਲਿਸ ਨੇ ਮੁਲਜ਼ਮਾਂ ਕੋਲੋਂ 10 ਪਿਸਤੌਲਾਂ ਵੀ ਬਰਾਮਦ ਕੀਤੀਆਂ ਹਨ। ਫਿਲਹਾਲ ਪੁਲਿਸ ਮੁਲਜ਼ਮਾਂ ਦੇ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ। ਇੰਨਾ ਹੀ ਨਹੀਂ ਅੰਮ੍ਰਿਤਸਰ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 10 ਪਿਸਤੌਲਾਂ ਵੀ ਬਰਾਮਦ ਕੀਤੀਆਂ ਹਨ। ਫਿਲਹਾਲ ਪੁਲਿਸ ਮੁਲਜ਼ਮਾਂ ਦੇ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ।

ਪੰਜਾਬ ਪੁਲਿਸ ਨੂੰ ਮੱਧ ਪ੍ਰਦੇਸ਼ ਤੋਂ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਏਡੀਸੀਪੀ ਸਿਟੀ 3 ਅਭਿਮਨਿਊ ਰਾਣਾ ਦੀ ਅਗਵਾਈ ਵਿੱਚ ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਇਲਾਕੇ ਵਿੱਚ ਸਪੈਸ਼ਲ ਮੁਹਿੰਮ ਚਲਾਈ। ਮੁਲਜ਼ਮ ਕੋਲੋਂ 10 ਪਿਸਤੌਲਾਂ ਬਰਾਮਦ ਹੋਈਆਂ ਹਨ, ਪੁਲਿਸ ਉਸ ਖਿਲਾਫ਼ ਵੱਡੀਆਂ ਧਾਰਾਵਾਂ ਲਗਾਉਣ ਦੀ ਤਿਆਰੀ ਕਰ ਰਹੀ ਹੈ।

ਹਵਾਲਾ ਰਾਹੀਂ ਮਿਲ ਰਹੇ ਸਨ ਪੈਸੇ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਹਨ। ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਲਈ ਹਵਾਲਾ ਰਾਹੀਂ ਪੈਸੇ ਲੈ ਰਹੇ ਸਨ। ਇੰਨਾ ਹੀ ਨਹੀਂ ਇਹ ਗੈਂਗ ਆਉਣ ਵਾਲੇ ਸਮੇਂ ‘ਚ ਟਾਰਗੇਟ ਕਿਲਿੰਗ ਲਈ ਵੀ ਖੁਦ ਨੂੰ ਤਿਆਰ ਕਰ ਰਿਹਾ ਸੀ।

ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਤੋਂ ਤਿੰਨ ਮਾਮਲੇ

ਪੁਲਿਸ ਅਧਿਕਾਰੀਆਂ ਨੇ ਮੁਲਜ਼ਮ ਜੱਸੀ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 25 (8) 54/59 ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇੱਥੇ ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ 3 ਕੇਸ ਦਰਜ ਹਨ।

Exit mobile version