ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗੁਰਦਾਸਪੁਰ ‘ਚ ਪ੍ਰੇਮੀ ਦੇ ਵਿਆਹ ਤੋਂ ਇਨਕਾਰ ਕਰਨ ਤੋਂ ਦੁਖੀ ਮਹਿਲਾ ਬਾਕਸਰ ਨੇ ਖਾਧਾ ਜ਼ਹਿਰ, ਮੌਤ

Crime News: ਥਾਣਾ ਡੇਰਾ ਬਾਬਾ ਨਾਨਕ ਦੇ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ਤੇ ਮੁਲਜ਼ਮ ਪ੍ਰੇਮੀ ਅਤੇ ਉਸ ਦੇ ਭਰਾਵਾਂ ਖ਼ਿਲਾਫ਼ ਧਾਰਾ 306 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਪੂਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ।

ਗੁਰਦਾਸਪੁਰ 'ਚ ਪ੍ਰੇਮੀ ਦੇ ਵਿਆਹ ਤੋਂ ਇਨਕਾਰ ਕਰਨ ਤੋਂ ਦੁਖੀ ਮਹਿਲਾ ਬਾਕਸਰ ਨੇ ਖਾਧਾ ਜ਼ਹਿਰ, ਮੌਤ
Follow Us
avtar-singh
| Updated On: 15 Sep 2023 14:53 PM IST

ਪੰਜਾਬ ਦੇ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਵਿੱਚ ਇੱਕ ਮਹਿਲਾ ਮੁੱਕੇਬਾਜ਼ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮਹਿਲਾ ਖਿਡਾਰਨ ਆਪਣੇ ਪ੍ਰੇਮੀ ਵੱਲੋਂ ਵਿਆਹ ਕਰਨ ਤੋਂ ਇਨਕਾਰ ਕਰਨ ਤੋਂ ਨਾਰਾਜ਼ ਸੀ। ਮੌਤ ਤੋਂ ਪਹਿਲਾਂ ਲੜਕੀ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਉਸ ਨੇ ਆਪਣੇ ਪ੍ਰੇਮੀ ‘ਤੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਲਗਾਇਆ ਹੈ। ਪੁਲfਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਮ੍ਰਿਤਕਾਂ ਦੇ ਰਿਸ਼ਤੇਦਾਰ ਨੇ ਦੱਸਿਆ ਕਿ 24 ਸਾਲਾ ਇਹ ਖਿਡਾਰਣ ਬਾਕਸਿੰਗ ਦੀ ਖਿਡਾਰੀ ਸੀ ਅਤੇ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਪ੍ਰੈਕਟਿਸ ਕਰਦੀ ਸੀ। ਉਸ ਦੇ ਨਾਲ ਰੋਹਿਤ ਪੁੱਤਰ ਅਸ਼ੋਕ ਕੁਮਾਰ ਵਾਸੀ ਡੇਰਾ ਬਾਬਾ ਨਾਨਕ ਵੀ ਪ੍ਰੈਕਟਿਸ ਕਰਨ ਆਉਂਦਾ ਸੀ। ਅਭਿਆਸ ਦੌਰਾਨ ਦੋਵੇਂ ਦੋਸਤ ਬਣ ਗਏ। ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਲੱਗੇ।

ਰਿਸ਼ਤੇਦਾਰਾਂ ਨੇ ਲਾਏ ਪ੍ਰੇਮੀ ਦੇ ਇਲਜ਼ਾਮ

ਰਿਸ਼ਤੇਦਾਰ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਨੌਜਵਾਨ ਉਸ ਦੇ ਭਰਾ ਦੀ ਮਦਦ ਨਾਲ ਉਸ ਨੂੰ ਹੁਸ਼ਿਆਰਪੁਰ ਲੈ ਗਿਆ। ਜਿੱਥੇ ਉਸ ਨੇ ਉਸ ਨੂੰ ਵਿਆਹ ਲਈ ਰਾਜ਼ੀ ਕਰ ਲਿਆ। ਰੋਹਿਤ ਨੇ ਲੜਕੀ ਨਾਲ ਸਰੀਰਕ ਸਬੰਧ ਵੀ ਬਣਾਏ ਸਨ। ਇਸ ਤੋਂ ਬਾਅਦ ਰੋਹਿਤ ਨੇ ਲੜਕੀ ਨੂੰ ਕਿਹਾ ਕਿ ਹੁਣ ਉਹ ਪੰਜਾਬ ਪੁਲਸ ‘ਚ ਭਰਤੀ ਹੋ ਗਿਆ ਹਾਂ, ਇਸ ਲਈ ਉਹ ਉਸ ਨਾਲ ਵਿਆਹ ਕਰ ਲਵੇਗਾ, ਇਸ ਵਿਚਾਲੇ ਉਹ ਗਰਭਵਤੀ ਹੋ ਗਈ।

ਉਹ ਉਸ ਨੂੰ ਵਿਆਹ ਕਰਵਾਉਣ ਲਈ ਕਹਿੰਦੀ ਰਹੀ ਪਰ ਨੌਜਵਾਨ ਟਾਲ-ਮਟੋਲ ਕਰਦਾ ਰਿਹਾ। ਉਸ ਨੇ ਲੜਕੀ ਦਾ ਗਰਭਪਾਤ ਕਰਵਾ ਕੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਦੁਖੀ ਹੋ ਕੇ ਲੜਕੀ ਨੇ ਜ਼ਹਿਰ ਖਾ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...