ਕੋਟਕਪੂਰਾ ‘ਚ ਭੋਗ ਦੀ ਰਸਮ ‘ਤੇ ਆਏ ਨੌਜਵਾਨ ‘ਤੇ ਹਮਲਾ, ਬੰਬੀਹਾ ਗੈਂਗ ਨੇ ਲਈ ਜਿੰਮੇਵਾਰੀ
ਇਸ ਪਿੰਡ ਦੇ ਗੁਲਜਾਰ ਸਿੰਘ ਨੰਬਰਦਾਰ ਨਾਮ ਵਿਅਕਤੀ ਦਾ ਬੀਤੇ ਦਿਨੀ ਦੇਹਾਂਤ ਹੋਇਆ ਸੀ। ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਉਨਾਂ ਦੇ ਭੋਗ ਦੀ ਰਸਮ ਰੱਖੀ ਗਈ ਸੀ। ਭੋਗ ਤੋਂ ਬਾਅਦ ਜਦੋਂ ਰਿਸ਼ਤੇਦਾਰ ਵਾਪਸ ਪਰਤ ਰਹੇ ਸਨ ਤਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 3 ਅਣਪਛਾਤੇ ਵਿਅਕਤੀਆਂ ਨੇ ਇੰਡੈਵਰ ਗੱਡੀ 'ਤੇ ਅੰਨ੍ਹੇਵਾਰ ਗੋਲੀਆਂ ਚਲਾਈਆਂ।
ਕੋਟਕਪੂਰਾ ਦੇ ਪਿੰਡ ਬਾਹਮਣ ਵਾਲਾ ਵਿਖੇ ਇੱਕ ਵੱਡੀ ਵਾਰਦਾਤ ਨੂੰ ਸਾਹਮਣਾ ਕੀਤਾ ਹੈ। ਇਸ ‘ਚ ਮੋਟਰਸਾਈਕਲ ਸਵਾਰ 3 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੰਡੈਵਰ ਗੱਡੀ ਸਵਾਰ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਮੁਹਾਲੀ ਨਿਵਾਸੀ ਯਾਦਵਿੰਦਰ ਸਿੰਘ ਵੱਜੋਂ ਹੋਈ ਹੈ ਤੇ ਸੂਚਨਾ ਤੋਂ ਬਾਅਦ ਪੁਲਿਸ ਨੇ ਪੂਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦੇ ਮੁਤਾਬਕ ਇਸ ਪਿੰਡ ਦੇ ਗੁਲਜਾਰ ਸਿੰਘ ਨੰਬਰਦਾਰ ਨਾਮ ਵਿਅਕਤੀ ਦਾ ਬੀਤੇ ਦਿਨੀ ਦੇਹਾਂਤ ਹੋਇਆ ਸੀ। ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਉਨਾਂ ਦੇ ਭੋਗ ਦੀ ਰਸਮ ਰੱਖੀ ਗਈ ਸੀ। ਭੋਗ ਤੋਂ ਬਾਅਦ ਜਦੋਂ ਰਿਸ਼ਤੇਦਾਰ ਵਾਪਸ ਪਰਤ ਰਹੇ ਸਨ ਤਾਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ 3 ਅਣਪਛਾਤੇ ਵਿਅਕਤੀਆਂ ਨੇ ਇੰਡੈਵਰ ਗੱਡੀ ‘ਤੇ ਅੰਨ੍ਹੇਵਾਰ ਗੋਲੀਆਂ ਚਲਾਈਆਂ। ਇਸ ਦੇ ਚਲਦਿਆਂ ਡਰਾਈਵਰ ਯਾਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸੂਤਰਾਂ ਦੇ ਮੁਤਾਬਕ ਇਹ ਮੁਲਜ਼ਮ ਮਾਨਸਾ ਦੇ ਰਹਿਣ ਵਾਲੇ ਕਿਸੇ ਜੁਗਨੂੰ ਨਾਮ ਦੇ ਵਿਅਕਤੀ ਦਾ ਕਤਲ ਕਰਨ ਲਈ ਆਏ ਸਨ। ਇਹ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਵੱਲੋਂ ਭੁਲੇਖੇ ਵਿੱਚ ਹੀ ਯਾਦਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ। ਜੁਗਨੂੰ ਦਾ ਨਾਮ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸਾਹਮਣੇ ਆਇਆ ਸੀ, ਪਰ ਉਸ ਨੂੰ ਪੁਲਿਸ ਨੇ ਕਲੀਨ ਚਿੱਟ ਦੇ ਦਿਤੀ ਸੀ। ਹਾਲਾਂਕਿ ਇਸ ਬਾਰੇ ਪੁਲਿਸ ਵੱਲੋਂ ਕੋਈ ਖੁਲਾਸਾ ਨਹੀਂ ਕੀਤਾ ਜਾ ਰਿਹਾ ਸੂਚਨਾ ਤੋਂ ਬਾਅਦ ਐਸਐਸਪੀ ਡਾਕਟਰ ਪ੍ਰਗਿਆ ਜੈਨ, ਡੀਐਸਪੀ ਕੋਟਕਪੂਰਾ ਜਤਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਮੌਕੇ ਤੇ ਪੁੱਜੇ ਹਨ।
ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ ਨੂੰ ਇਸ ਕਤਲ ਦੇ ਬਾਰੇ ਕੁਝ ਅਹਿਮ ਸੁਰਾਗ ਹੱਥ ਲੱਗੇ ਹਨ ਅਤੇ ਜਲਦ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਮੌਕੇ ‘ਤੇ ਗੱਲਬਾਤ ਕਰਦੇ ਹੋਏ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਗੁਲਜਾਰ ਸਿੰਘ ਨੰਬਰਦਾਰ ਦੇ ਭੋਗ ਤੋਂ ਬਾਅਦ ਰਿਸ਼ਤੇਦਾਰ ਵਾਪਸ ਜਾ ਰਹੇ ਸਨ ਤਾਂ ਇਸੇ ਦੌਰਾਨ ਇਹ ਵਾਰਦਾਤ ਸਾਹਮਣੇ ਆਈ ਹੈ। ਇਸ ਦੀ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ
ਲੱਕੀ ਪਟਿਆਲਾ ਨੇ ਲਈ ਜਿੰਮੇਵਾਰੀ
ਗੈਂਗਸਟਰ ਲੱਕੀ ਪਟਿਆਲ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਪੋਸਟ ਕੀਤਾ ਹੈ ਕਿ ਉਸਨੂੰ ਜੁਗਨੂੰ ਅਤੇ ਯਾਦਵਿੰਦਰ ਦੋਵਾਂ ਨੂੰ ਮਾਰਨਾ ਪਿਆ। ਸੱਤਾ ਵਿੱਚ ਹੋਣ ਕਰਕੇ, ਜੁਗਨੂੰ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਦੌਰਾਨ ਆਪਣਾ ਨਾਮ ਹਟਾ ਦਿੱਤਾ ਸੀ। ਪੋਸਟ ਵਿੱਚ ਲਿਖਿਆ ਹੈ ਕਿ ਪੈਸੇ ਅਤੇ ਤਾਕਤ ਦੇ ਜ਼ੋਰ ਨਾਲ ਤੁਸੀਂ ਆਪਣਾ ਨਾਮ ਸੂਚੀ ਵਿੱਚੋਂ ਕੱਢ ਸਕਦੇ ਹੋ ਪਰ ਸਾਡੀ ਸੂਚੀ ਵਿੱਚੋਂ ਨਹੀਂ। ਅਸੀਂ ਉਸਨੂੰ ਉਹ ਸਜ਼ਾ ਦੇਵਾਂਗੇ ਜਿਸਦਾ ਉਹ ਹੱਕਦਾਰ ਹੈ। ਸਾਰਿਆਂ ਦੀ ਵਾਰੀ ਬੁਲਾਈ ਜਾਵੇਗੀ। ਜਿਹੜੇ ਜੁਗਨੂੰਆਂ ਨਾਲ ਰਹਿੰਦੇ ਹਨ, ਉਨ੍ਹਾਂ ਨੂੰ ਵੀ ਮਜ਼ਬੂਤ ਰਹਿਣਾ ਚਾਹੀਦਾ ਹੈ। ਇਸ ਪੋਸਟ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
