ਕੋਟਕਪੂਰਾ ‘ਚ ਸੜਕ ਕਿਨਾਰੇ ਮਿਲੀ ਨੌਜਵਾਨ ਦੀ ਲਾਸ਼, ਨੱਕ ‘ਚੋਂ ਨਿਕਲ ਰਹੀ ਸੀ ਝੱਗ, ਨਸ਼ੇ ਦੀ ਓਵਰਡੋਜ਼ ਹੋ ਸਕਦੀ ਹੈ ਮੌਤ ਦਾ ਕਾਰਨ

Published: 

18 Oct 2023 11:48 AM

ਬੁੱਧਵਾਰ ਸਵੇਰੇ ਖੇਤਾਂ 'ਚ ਕੰਮ ਕਰਨ ਆਏ ਕਿਸਾਨਾਂ ਨੇ ਨੌਜਵਾਨ ਦੀ ਲਾਸ਼ ਦੇਖੀ ਤਾਂ ਪੁਲਿਸ ਨੂੰ ਸੂਚਨਾ ਦਿੱਤੀ। ਕਰੀਬ ਡੇਢ ਘੰਟੇ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਥਾਂ ਤੋਂ ਲਾਸ਼ ਬਰਾਮਦ ਹੋਈ ਹੈ, ਉਸ ਦੇ ਨੇੜੇ ਹੀ ਇੰਦਰਾ ਕਲੋਨੀ ਹੈ, ਜਿੱਥੇ ਖੁੱਲ੍ਹੇਆਮ ਨਸ਼ਾ ਵੇਚਣ ਦੇ ਇਲਜ਼ਾਮ ਲੱਗਦੇ ਰਹਿੰਦੇ ਹਨ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ। ਮ੍ਰਿਤਕ ਨੌਜਵਾਨ ਦੀ ਪਛਾਣ ਸੰਤੋਖ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਬਾਜੇ ਮਰਾੜ, ਮੁਕਤਸਰ ਵਜੋਂ ਹੋਈ ਹੈ।

ਕੋਟਕਪੂਰਾ ਚ ਸੜਕ ਕਿਨਾਰੇ ਮਿਲੀ ਨੌਜਵਾਨ ਦੀ ਲਾਸ਼, ਨੱਕ ਚੋਂ ਨਿਕਲ ਰਹੀ ਸੀ ਝੱਗ, ਨਸ਼ੇ ਦੀ ਓਵਰਡੋਜ਼ ਹੋ ਸਕਦੀ ਹੈ ਮੌਤ ਦਾ ਕਾਰਨ
Follow Us On

ਫਰੀਦਕੋਟ ਨਿਊਜ਼। ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਕੋਟਕਪੂਰਾ ਦੇ ਜਲਲੇਆਣਾ ਰੋਡ ‘ਤੇ ਸੜਕ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੇ ਨੱਕ ਵਿੱਚੋਂ ਝੱਗ ਨਿਕਲ ਰਹੀ ਸੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਰਾਤ ਤੋਂ ਹੀ ਸੜਕ ‘ਤੇ ਪਿਆ ਹੋਇਆ ਸੀ। ਉਸ ਦਾ ਮੋਟਰ ਸਾਈਕਲ ਲਾਸ਼ ਦੇ ਨੇੜੇ ਹੀ ਲੱਗਿਆ ਹੋਇਆ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੜਕ ਕਿਨਾਰੇ ਮਿਲੀ ਨੌਜਵਾਨ ਦੀ ਲਾਸ਼

ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ ਖੇਤਾਂ ‘ਚ ਕੰਮ ਕਰਨ ਆਏ ਕਿਸਾਨਾਂ ਨੇ ਨੌਜਵਾਨ ਦੀ ਲਾਸ਼ ਦੇਖੀ ਤਾਂ ਪੁਲਿਸ ਨੂੰ ਸੂਚਨਾ ਦਿੱਤੀ। ਕਰੀਬ ਡੇਢ ਘੰਟੇ ਬਾਅਦ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਸਾਨ ਜਗਦੀਪ ਸਿੰਘ ਨੇ ਦੱਸਿਆ ਕਿ ਨਸ਼ੇੜੀ ਅਕਸਰ ਹੀ ਇਸ ਸੜਕ ਤੇ ਗਰੁੱਪਾਂ ਵਿੱਚ ਬੈਠੇ ਰਹਿੰਦੇ ਹਨ। ਜਿੱਥੇ ਨਸ਼ੇ ਦਾ ਸੌਦਾ ਵੱਡੇ ਪੱਧਰ ‘ਤੇ ਚੱਲਦਾ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਗਵੰਤ ਸਿੰਘ ਮਾਨ ਵੱਲੋਂ ਨਸ਼ੇ ਦੇ ਕਾਰੋਬਾਰ ‘ਤੇ ਠੱਲ ਪਾਉਣ ਲਈ ਕਈ ਤਰ੍ਹਾਂ ਦੀ ਮੁਹਿੰਮ ਚਲਾਈ ਜਾ ਰਹੀ ਹੈ। ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿੱਚੋਂ ਬਾਹਰ ਕੱਢਿਆ ਜਾ ਸਕੇ।

ਖੁੱਲ੍ਹੇਆਮ ਨਸ਼ਾ ਵੇਚਣ ਦੇ ਇਲਜ਼ਾਮ

ਏਐਸਆਈ ਲਕਸ਼ਮਣ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੋਟਰਸਾਈਕਲ ਦੀ ਆਰਸੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਸੰਤੋਖ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਬਾਜੇ ਮਰਾੜ, ਮੁਕਤਸਰ ਵਜੋਂ ਹੋਈ ਹੈ। ਉਸ ਦੇ ਪਰਿਵਾਰ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ। ਜਿਸ ਥਾਂ ਤੋਂ ਲਾਸ਼ ਬਰਾਮਦ ਹੋਈ ਹੈ, ਉਸ ਦੇ ਨੇੜੇ ਹੀ ਇੰਦਰਾ ਕਲੋਨੀ ਹੈ, ਜਿੱਥੇ ਖੁੱਲ੍ਹੇਆਮ ਨਸ਼ਾ ਵੇਚਣ ਦੇ ਇਲਜ਼ਾਮ ਲੱਗਦੇ ਹਨ।