ਜਲੰਧਰ ਨਿਊਜ਼। ਜਲੰਧਰ ਦੇ ਨੀਲਾ ਮਹਿਲ ਵਿਖੇ ਬੀਤੀ ਰਾਤ ਝਗੜਾ ਹੋਇਆ। ਇਸ ਝਗੜੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸ ਦਈਏ ਕਿ ਜਦੋਂ ਝਗੜੇ ਦੌਰਾਨ ਇੱਟਾਂ-ਪੱਥਰ ਚੱਲ ਰਹੇ ਸਨ ਤਾਂ ਕਰਨ ਕੁਮਾਰ ਉਰਫ਼ ਮਨੂ ਨੇ ਬਚਾਅ ਕਰਨ ਦੀ ਕੋਸ਼ਿਸ ਕੀਤੀ। ਪਰ ਛੱਤ ਦੀ ਦੀਵਾਰ ਟੁੱਟਣ ਕਾਰਨ ਉਹ ਹੇਠਾਂ ਡਿੱਗ ਗਿਆ। ਕਰਨ ਦਾ ਪਰਿਵਾਰ ਉਸ ਨੂੰ ਹਸਪਤਾਲ ਲੈ ਕੇ ਤਾਂ ਗਿਆ ਪਰ ਹਸਪਤਾਲ ਪਹੁੰਚਣ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਜਲੰਧਰ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਗਹਿਣਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਲੜਾਈ ਦੌਰਾਨ ਕਰਨ ਕੁਮਾਰ ਉਰਫ਼ ਮਨੂ ਛੱਤ ਤੋਂ ਡਿੱਗ ਜਾਂਦਾ ਹੈ ਅਤੇ ਉਸ ਦਾ ਗੁਆਂਢੀ ਗਗਨਦੀਪ ਉਰਫ ਗੱਗੂ ਉਸ ਦੇ ਸਿਰ ‘ਤੇ ਇੱਟਾਂ ਮਾਰਦਾ ਹੈ। ਜਿਸ ਕਾਰਨ ਉਸ ਦੀ ਮੌਤ ਹੋ ਜਾਂਦੀ ਹੈ। ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰ ਮੁਲਜ਼ਮ ਗਗਨਦੀਪ ਗੱਗੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਾਮੂਲੀ ਝਗੜੇ ਨੇ ਲੈ ਲਈ ਜਾਨ
ਜਲੰਧਰ ਦੇ ਨੀਲਾ ਮਹਿਲ ਵਿਖੇ ਹੋਏ ਝਗੜੇ ਦੌਰਾਨ ਕਰਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਕਰਨ ਦੇ ਭਰਾ ਤਰੁਣ ਨੇ ਦੱਸਿਆ ਕਿ ਗਗਨਦੀਪ ਨਾਲ ਕਿਸੇ ਗੱਲ ਨੂੰ ਲੈ ਕੇ ਤੂ-ਤੂ ਮੈਂ-ਮੈਂ ਹੋਇ ਜਿਸ ਤੋਂ ਬਾਅਦ ਕੁਝ ਹੀ ਦੇਰ ‘ਚ ਇਹ ਝਗੜੇ ਵਿੱਚ ਬਦਲ ਗਿਆ। ਉਸ ਨੇ ਦੱਸਿਆ ਕਿ ਗੁਆਂਢੀਆਂ ਵੱਲੋਂ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦੇ ਭਰਾ ਦੀ ਮੌਤ ਹੋ ਗਈ।
ਜਿਆਦਾ ਜਾਣਕਾਰੀ ਦਿੰਦਿਆ ਜਲੰਧਰ ਦੇ ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਟੀਮ ਮੌਕੇ ‘ਤੇ ਪਹੁੰਚੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ