ਨੌਜਵਾਨ ਨੇ ਘਰਵਾਲੀ ਤੇ ਸਹੁਰਿਆਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ, ਛੇ ਸਾਲ ਪਹਿਲਾਂ ਹੋਇਆ ਸੀ ਵਿਆਹ
ਮ੍ਰਿਤਕ ਅਮਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਤੋਂ ਤਲਾਕ ਅਤੇ 10 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ ਜੋ ਉਹ ਦੇ ਨਹੀਂ ਸਕਦੇ ਸਨ। ਉਨ੍ਹਾਂ ਨੇ ਦੱਸਿਆ ਕਿ ਅਮਨਦੀਪ ਸਿੰਘ ਆਪਣਾ ਘਰ ਬਣਾਉਣਾ ਚਾਹੁੰਦਾ ਸੀ। ਜਿਸ ਦੇ ਲਈ ਉਨ੍ਹਾਂ ਨੇ ਕਈ ਵਾਰ ਕੋਸ਼ਿਸ਼ਾਂ ਵੀ ਕੀਤੀਆਂ ਪਰ ਕੁੜੀ ਦੇ ਪਰਿਵਾਰ ਅਤੇ ਕੁੜੀ ਨੇ ਉਸ ਦੀ ਇੱਕ ਨਹੀਂ ਸੁਣੀ। ਜਿਸ ਦੇ ਚਲਦਿਆਂ ਅਮਨਦੀਪ ਸਿੰਘ ਡਿਪਰੈਸ਼ਨ ਵਿੱਚ ਚੱਲਾ ਗਿਆ ਤੇ ਉਸ ਨੇ ਇਹ ਕਦਮ ਚੁੱਕ ਲਿਆ।
ਜਲਾਲਾਬਾਦ ਹਲਕੇ ਦੇ ਸਰਹੱਦੀ ਪਿੰਡ ਬਲੇਲ ਕੇ ਹਾਂਸਲ ਵਿਖੇ 28 ਸਾਲਾ ਅਮਨਦੀਪ ਸਿੰਘ ਦੇ ਵੱਲੋਂ ਆਪਣੇ ਹੀ ਘਰ ਦੇ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਗਈ ਹੈ। ਦੱਸ ਦਈਏ ਕਿ ਅਮਨਦੀਪ ਸਿੰਘ ਦਾ 6 ਸਾਲ ਪਹਿਲਾਂ ਪਿੰਡ ਅਮੀਰ ਖਾਸ ਵਿਖੇ ਵਿਆਹ ਹੋਇਆ ਸੀ ਅਤੇ ਕਿਸੇ ਗੱਲ ਨੂੰ ਲੈ ਕੇ ਉਸ ਦੀ ਘਰਵਾਲੀ ਬੀਤੇ ਦੋ ਤਿੰਨ ਮਹੀਨਿਆਂ ਤੋਂ ਰੁੱਸ ਕੇ ਆਪਣੇ ਪੇਕੇ ਘਰ ਚੱਲੀ ਗਈ ਸੀ।
ਦੱਸ ਦਈਏ ਕਿ ਕਈ ਵਾਰ ਪੰਚਾਇਤਾਂ ਜੁੜੀਆਂ ਅਤੇ ਮਾਮਲਾ ਥਾਣੇ ਵੀ ਪਹੁੰਚਿਆ। ਜਿਸ ਤੋਂ ਬਾਅਦ ਠਾਣੇ ਦੇ ਵਿੱਚ ਮੁੰਡੇ ਦੇ ਸਹੁਰੇ ਪਰਿਵਾਰ ਵੱਲੋਂ ਭਰੀ ਪੰਚਾਇਤ ਦੇ ਵਿੱਚ ਆਪਣੇ ਜਵਾਈ ਨੂੰ ਰੱਜ ਕੇ ਜਲੀਲ ਕੀਤਾ ਗਿਆ। ਮ੍ਰਿਤਕ ਅਮਨਦੀਪ ਸਿੰਘ ਦੇ ਪਰਿਵਾਰ ਵੱਲੋਂ ਇਹ ਆਰੋਪ ਲਗਾਇਆ ਗਿਆ ਹੈ। ਜਿਸ ਤੋਂ ਬਾਅਦ ਉਹ ਡਿਪਰੈਸ਼ਨ ਵਿੱਚ ਚਲਾ ਗਿਆ ਅਤੇ 29 ਤਰੀਕ ਨੂੰ ਅਮਨਦੀਪ ਨੇ ਆਪਣੇ ਘਰ ਵਿੱਚ ਤੜਕੇ 6 ਵਜੇ ਦੇ ਕਰੀਬ ਅਮਨਦੀਪ ਸਿੰਘ ਨੇ ਤੂੜੀ ਵਾਲੇ ਕਮਰੇ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।


