ਫਗਵਾੜਾ ਸ਼ਹਿਰ ‘ਚ ਦੇਰ ਰਾਤ ਹੋਈ ਗੋਲੀਬਾਰੀ, ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦਾ ਕਤਲ
ਫਗਵਾੜਾ ਵਿੱਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਕਪੂਰਥਲਾ ਨਿਊਜ਼। ਫਗਵਾੜਾ ਸ਼ਹਿਰ ‘ਚ ਦੇਰ ਰਾਤ ਨਿਊ ਮਨਸਾ ਦੇਵੀ ਨਗਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉੱਥੇ ਹੀ ਮੋਗਾ ਵਿੱਚ ਵੀ ਇੱਕ ਕਾਂਗਰਸੀ ਆਗੂ ਦਾ ਘਰ ਵਿੱਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ। ਪੰਜਾਬ ਵਿੱਚ ਅਪਰਾਧੀਆਂ ਵੱਲੋਂ ਸ਼ਰੇਆਮ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਦੀ ਕਾਰਜਪ੍ਰਣਾਲੀ ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ।
ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਾਨਕ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਤੋਂ ਕਤਲ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਦੋ ਵਿਅਕਤੀ ਪੰਕਜ ਦੁੱਗਲ ਦੇ ਘਰ ਆਏ ਅਤੇ ਦਰਵਾਜ਼ਾ ਖੋਲ੍ਹਣ ਲਈ ਕਿਹਾ ਤਾਂ ਇਸ ਦੌਰਾਨ ਪੰਕਜ ਦੁੱਗਲ ਦੇ ਛੋਟੇ ਲੜਕੇ ਨੇ ਦਰਵਾਜ਼ਾ ਖੋਲ੍ਹਿਆ। ਉਸੇ ਸਮੇਂ ਪੰਕਜ ਦੁੱਗਲ ਖੁਦ ਆਪਣੇ ਪੁੱਤਰ ਦੇ ਪਿੱਛੇ ਆਇਆ ਅਤੇ ਉਸ ਨੂੰ ਦੇਖ ਕੇ ਅਣਪਛਾਤੇ ਹਮਲਾਵਾਰਾਂ ਨੇ ਗੋਲੀਆਂ ਚੱਲਾ ਦਿੱਤੀਆਂ।


