ਫਗਵਾੜਾ ਸ਼ਹਿਰ ‘ਚ ਦੇਰ ਰਾਤ ਹੋਈ ਗੋਲੀਬਾਰੀ, ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦਾ ਕਤਲ

Updated On: 

19 Sep 2023 15:34 PM

ਫਗਵਾੜਾ ਵਿੱਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਫਗਵਾੜਾ ਸ਼ਹਿਰ ਚ ਦੇਰ ਰਾਤ ਹੋਈ ਗੋਲੀਬਾਰੀ, ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਨੌਜਵਾਨ ਦਾ ਕਤਲ
Follow Us On

ਕਪੂਰਥਲਾ ਨਿਊਜ਼। ਫਗਵਾੜਾ ਸ਼ਹਿਰ ‘ਚ ਦੇਰ ਰਾਤ ਨਿਊ ਮਨਸਾ ਦੇਵੀ ਨਗਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉੱਥੇ ਹੀ ਮੋਗਾ ਵਿੱਚ ਵੀ ਇੱਕ ਕਾਂਗਰਸੀ ਆਗੂ ਦਾ ਘਰ ਵਿੱਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ। ਪੰਜਾਬ ਵਿੱਚ ਅਪਰਾਧੀਆਂ ਵੱਲੋਂ ਸ਼ਰੇਆਮ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਦੀ ਕਾਰਜਪ੍ਰਣਾਲੀ ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ।

ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਾਨਕ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਤੋਂ ਕਤਲ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਦੋ ਵਿਅਕਤੀ ਪੰਕਜ ਦੁੱਗਲ ਦੇ ਘਰ ਆਏ ਅਤੇ ਦਰਵਾਜ਼ਾ ਖੋਲ੍ਹਣ ਲਈ ਕਿਹਾ ਤਾਂ ਇਸ ਦੌਰਾਨ ਪੰਕਜ ਦੁੱਗਲ ਦੇ ਛੋਟੇ ਲੜਕੇ ਨੇ ਦਰਵਾਜ਼ਾ ਖੋਲ੍ਹਿਆ। ਉਸੇ ਸਮੇਂ ਪੰਕਜ ਦੁੱਗਲ ਖੁਦ ਆਪਣੇ ਪੁੱਤਰ ਦੇ ਪਿੱਛੇ ਆਇਆ ਅਤੇ ਉਸ ਨੂੰ ਦੇਖ ਕੇ ਅਣਪਛਾਤੇ ਹਮਲਾਵਾਰਾਂ ਨੇ ਗੋਲੀਆਂ ਚੱਲਾ ਦਿੱਤੀਆਂ।

ਪੰਕਜ ਦੁੱਗਲ ਦੀ ਮੌਕੇ ‘ਤੇ ਮੌਤ

ਗੋਲੀਆਂ ਲੱਗਣ ਨਾਲ ਪੰਕਜ ਦੁੱਗਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਪਹਿਲਾਂ ਮੋਗਾ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਕਾਂਗਰਸੀ ਆਗੂ ਦਾ ਘਰ ਵਿੱਚ ਵੜ ਕੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਪੰਕਜ ਦੁੱਗਲ ਦੇ ਘਰ ਦੇ ਸਾਹਮਣੇ ਮਕਾਨ ਵਿੱਚ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ ਪਰ ਗੁਆਂਢੀਆਂ ਨੇ ਗੇਟ ਨਹੀਂ ਖੋਲ੍ਹਿਆ ਅਤੇ ਪੁਲੀਸ ਨੂੰ ਅੰਦਰ ਜਾਣ ਦੇਣ ਤੋਂ ਇਨਕਾਰ ਕਰ ਦਿੱਤਾ। ਇੱਥੋਂ ਤੱਕ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਗੇਟ ਤੋੜ ਦਿੱਤਾ ਗਿਆ ਸੀ ਪਰ ਅੰਦਰੋਂ ਗੁਆਂਢੀਆਂ ਨੇ ਦਰਵਾਜ਼ਾ ਬੰਦ ਰੱਖਿਆ ਹੋਇਆ ਸੀ ਅਤੇ ਪੁਲਿਸ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਕਜ ਦੁੱਗਲ ਦੀ ਇੱਕ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੰਕਜ ਦੁੱਗਲ ਹਿਮਾਚਲ ਵਿੱਚ ਕੰਮ ਕਰਦਾ ਸੀ ਅਤੇ ਕਰਿਆਣੇ ਦਾ ਸਮਾਨ ਸਪਲਾਈ ਕਰਦਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਵੱਲੋਂ ਪੰਕਜ ਦੁੱਗਲ ਤੇ ਦੋ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਕਿਸ ਮੁਲਜ਼ਮ ਨੇ ਗੋਲੀ ਚਲਾਈ ਅਤੇ ਕੋਈ ਪੁਰਾਣੀ ਦੁਸ਼ਮਣੀ ਸੀ ਜਾਂ ਨਹੀਂ, ਇਸ ਬਾਰੇ ਪੂਰੀ ਜਾਂਚ ਤੋਂ ਬਾਅਦ ਸਾਹਮਣੇ ਆਵੇਗਾ।

ਦੋ ਗੋਲੀਆਂ ਲੱਗੀਆਂ ਹੋਇਆ ਸੀ

ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਪੰਕਜ ਦੁੱਗਲ ਜੋ ਕਿ ਪਹਿਲਾਂ ਹੀ ਮਰ ਚੁੱਕਾ ਸੀ। ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਨੂੰ ਦੋ ਗੋਲੀਆਂ ਲੱਗੀਆਂ ਹੋਇਆ ਸਨ। ਇੱਕ ਪੇਟ ਵਿੱਚ ਅਤੇ ਇੱਕ ਛਾਤੀ ਵਿੱਚ। ਫਿਲਹਾਲ ਹਾਈ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।