Murder in Mela: ਮੇਲਾ ਚੋਹਲਾ ਸਾਹਿਬ ਵਿਖੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ
Crime News: ਘਟਨਾ ਦੀ ਖ਼ਬਰ ਸੁਣਦਿਆਂ ਹੀ ਪੁਲਿਸ ਵਾਲਾ ਡੇਰਾ ਬਾਬਾ ਨਾਨਕ ਦੇ ਐਸਐਚਓ ਦਿਲਪ੍ਰੀਤ ਕੌਰ ਭੰਗੂ ਵੀ ਮੌਕੇ ਤੇ ਪੁੱਜੇ। ਇਸ ਸਬੰਧੀ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਤੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ।
ਲੁਧਿਆਣਾ ਵਿੱਚ ਪਤੀ-ਪਤਨੀ ਵਿਚਕਾਰ ਖੂਨੀ ਝੜਪ,
ਡੇਰਾ ਬਾਬਾ ਨਾਨਕ ਨਿਊਜ : ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋੜ ਮੇਲਾ ਚੋਹਲਾ ਸਾਹਿਬ (Jod Mela Chohla Sahib) ਵੇਖਣ ਗਏ ਪਿੰਡ ਹਰੂਵਾਲ ਦੇ 19 ਸਾਲਾਂ ਦੇ ਨੌਜਵਾਨ ਰੁਪਿੰਦਰ ਸਿੰਘ ਦਾ ਕਿਰਚਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਭਰਾ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਸਮੇਤ ਮੇਲਾ ਵੇਖਣ ਗਿਆ ਸੀ। ਡੇਰਾ ਬਾਬਾ ਨਾਨਕ ਨਾਲ ਸਬੰਧਤ ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਉਸ ਦੇ ਭਰਾ ਰੁਪਿੰਦਰ ਸਿੰਘ ਨੂੰ ਕਿਰਚਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਨ੍ਹਾਂ ਆਪਣੇ ਭਰਾ ਨੂੰ ਕਲਾਨੌਰ ਹਸਪਤਾਲ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


