20 ਫਰਵਰੀ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਦਾ ਹੋਵੇਗਾ ਸਹੁੰ ਚੁੱਕ ਸਮਾਗਮ… ਵਿਧਾਇਕ ਮਨਜਿੰਦਰ ਸਿਰਸਾ ਦਾ ਦਾਅਵਾ

tv9-punjabi
Updated On: 

14 Feb 2025 18:24 PM

Manjinder Sirsa on Delhi CM :ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਭਾਰੀ ਬਹੁਮਤ ਮਿਲਿਆ ਹੈ ਅਤੇ 'ਆਪ' ਹਾਰ ਗਈ ਹੈ। ਹੁਣ ਦਿੱਲੀ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਇਸ ਬਾਰੇ ਕਿਆਸ ਲਗਾਏ ਜਾ ਰਹੇ ਹਨ। ਦਿੱਲੀ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਅਤੇ ਸਹੁੰ ਚੁੱਕ ਸਮਾਗਮ ਬਾਰੇ ਭਾਜਪਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਾਨੂੰ ਇਹ 20 ਤਰੀਕ ਤੋਂ ਪਹਿਲਾਂ ਕਰਨਾ । ਇਹ 17 ਜਾਂ 18 ਤਰੀਕ ਨੂੰ ਹੋ ਸਕਦਾ ਹੈ।

20 ਫਰਵਰੀ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਦਾ ਹੋਵੇਗਾ ਸਹੁੰ ਚੁੱਕ ਸਮਾਗਮ... ਵਿਧਾਇਕ ਮਨਜਿੰਦਰ ਸਿਰਸਾ ਦਾ ਦਾਅਵਾ

BJP MLA ਮਨਜਿੰਦਰ ਸਿੰਘ ਸਿਰਸਾ

Follow Us On

ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਵਿਧਾਨ ਸਭਾ ਸੀਟ ਤੋਂ ਨਵੇਂ ਚੁਣੇ ਗਏ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ਅਸੀਂ ਜਲਦੀ ਹੀ ਮੁੱਖ ਮੰਤਰੀ ਅਹੁਦੇ ਦੇ ਸਹੁੰ ਚੁੱਕ ਸਮਾਗਮ ਸਬੰਧੀ ਦਿੱਲੀ ਵਿੱਚ ਮੀਟਿੰਗ ਕਰਨ ਜਾ ਰਹੇ ਹਾਂ। ਇੱਕ ਜਾਂ ਦੋ ਦਿਨਾਂ ਵਿੱਚ ਪਤਾ ਲੱਗ ਜਾਵੇਗਾ। ਸਾਨੂੰ ਇਹ 20 ਤਰੀਕ ਤੋਂ ਪਹਿਲਾਂ ਕਰਨਾ ਹੈ। ਇਹ 17 ਜਾਂ 18 ਤਰੀਕ ਨੂੰ ਹੋ ਸਕਦਾ ਹੈ।

20 ਤੋਂ ਪਹਿਲਾਂ ਹੋ ਸਕਦਾ ਹੈ ਸੀਐਮ ‘ਤੇ ਫੈਸਲਾ

ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਭਾਰੀ ਬਹੁਮਤ ਮਿਲਿਆ ਹੈ ਅਤੇ ‘ਆਪ’ ਹਾਰ ਗਈ ਹੈ। ਹੁਣ ਦਿੱਲੀ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਇਸ ਬਾਰੇ ਕਿਆਸ ਲਗਾਏ ਜਾ ਰਹੇ ਹਨ। ਹਾਲਾਂਕਿ, ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਆਪਣੇ ਵਿਦੇਸ਼ ਦੌਰੇ ਤੋਂ ਵਾਪਸ ਆ ਜਾਣਗੇ। ਉਸ ਤੋਂ ਬਾਅਦ ਮੁੱਖ ਮੰਤਰੀ ਅਹੁਦੇ ਬਾਰੇ ਫੈਸਲਾ ਲਿਆ ਜਾਵੇਗਾ।

ਦਿੱਲੀ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਅਤੇ ਸਹੁੰ ਚੁੱਕ ਸਮਾਗਮ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਾਨੂੰ ਇਹ 20 ਤਰੀਕ ਤੋਂ ਪਹਿਲਾਂ ਕਰਨਾ ਹੈ। ਇਹ 17 ਜਾਂ 18 ਤਰੀਕ ਨੂੰ ਹੋ ਸਕਦਾ ਹੈ।

ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਹੋਵੇਗਾ ਫੈਸਲਾ

ਭਾਜਪਾ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਮੀਟਿੰਗ 17 ਜਾਂ 18 ਫਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਦੇਰ ਰਾਤ ਆਪਣੇ ਵਿਦੇਸ਼ੀ ਦੌਰੇ ਤੋਂ ਦਿੱਲੀ ਵਾਪਸ ਆਉਣਗੇ। ਉਨ੍ਹਾਂ ਦੇ ਦਿੱਲੀ ਵਾਪਸ ਆਉਣ ਤੋਂ ਬਾਅਦ, ਦਿੱਲੀ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ।

ਦਿੱਲੀ ਵਿੱਚ ਮੁੱਖ ਮੰਤਰੀ ਦੀ ਚੋਣ ਲਈ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਹੋਰ ਸੀਨੀਅਰ ਭਾਜਪਾ ਆਗੂਆਂ ਵਿਚਕਾਰ ਮੀਟਿੰਗ ਹੋਵੇਗੀ। ਸੂਤਰਾਂ ਦਾ ਕਹਿਣਾ ਹੈ ਕਿ 48 ਵਿਧਾਇਕਾਂ ਵਿੱਚੋਂ 15 ਨਾਵਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ ਅਤੇ ਇਨ੍ਹਾਂ ਵਿੱਚੋਂ ਨੌਂ ਨੂੰ ਮੁੱਖ ਮੰਤਰੀ, ਮੰਤਰੀ ਅਤੇ ਸਪੀਕਰ ਦੇ ਅਹੁਦੇ ਲਈ ਚੁਣਿਆ ਜਾਵੇਗਾ।