ਪੰਜਾਬ BSP ਨੂੰ ਲੱਗਿਆ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ AAP ਚ ਸ਼ਾਮਲ
ਤੁਹਾਨੂੰ ਦਸ ਦਈਏ ਕਿ ਲੋਕ ਸਭਾ ਚੋਣਾਂ ਲਈ ਬਹੁਜਨ ਪਾਰਟੀ ਵੱਲੋੋਂ ਜ਼ੋਰਾਂ ਸ਼ੋਰਾਂ ਤੇ ਤਿਆਰੀਆਂ ਕੀਤੀਆ ਜਾ ਰਹੀਆਂ ਹਨ। ਪਾਰਟੀ ਵੱਲੋਂ 24 ਮਈ ਨੂੰ ਸੂਬਾ ਪੱਧਰੀ ਰੈਲੀ ਵੀ ਕੀਤੀ ਜਾਣੀ ਹੈ। ਨਵਾਂਸ਼ਹਿਰ ਵਿੱਚ ਹੋਣ ਵਾਲੀ ਇਸ ਰੈਲੀ ਨੂੰ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਸੰਬੋਧਨ ਕਰਨਗੇ। ਇਸ ਰੈਲੀ ਤੋਂ ਪਹਿਲਾ ਪਾਰਟੀ ਦੇ ਉਮੀਦਵਾਰ ਦਾ ਪਾਰਟੀ ਦਾ ਦੂਜੀ ਪਾਰਟੀ ਵਿੱਚ ਸ਼ਾਮਲ ਹੋਣ ਪਾਰਟੀ ਲਈ ਵੱਡਾ ਸਿਆਸੀ ਝਟਕਾ ਹੋਵੇਗਾ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਸਰਕਾਰ ਦਲਿਤਾਂ ਲਈ ਚੰਗਾ ਕੰਮ ਕਰ ਰਹੀ ਹੈ। ਜਿਸ ਕਰਕੇ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ।
ਸੁਣੋਂ ਕੀ ਬੋਲੇ ਰਾਕੇਸ਼ ਸੋਮਨ
पंजाब में #BSP को लगा झटका, #Hoshiarpur से उम्मीदवार राकेश सोमन #AAP में हुए शामिल, मुख्यमंत्री @BhagwantMann ने करवाया पार्टी में शामिल#LokSabhaElection2024 #LokSabhaElections2024 #ElectionCommissionOfIndia #aap #bhagwantmann pic.twitter.com/KZER3L3yQU
— JARNAIL (@N_JARNAIL) May 8, 2024
ਇਹ ਵੀ ਪੜ੍ਹੋ
ਸੋਮਨ ਨੇ ਕਿਹਾ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਅਤੇ ਸਕੂਲਾਂ ਨੂੰ ਬੇਹਤਰ ਬਣਾਕੇ ਬਹੁਤ ਵਧੀਆ ਕੰਮ ਕਰ ਰਹੀ ਹੈ। ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ ਜੋ ਭਗਵੰਤ ਮਾਨ ਦੀ ਸਰਕਾਰ ਪੰਜਾਬ ਲੋਕਾਂ ਲ਼ਈ ਕਰ ਰਹੀ ਹੈ। ਜਿਸ ਕਰਕੇ ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਲਈ ਕੰਮ ਕਰਨ ਦਾ ਫੈਸਲਾ ਲਿਆ।
ਹੁਸ਼ਿਆਰਪੁਰ ਤੋਂ ਸਨ ਉਮੀਦਵਾਰ
ਬਹੁਜਨ ਸਮਾਜ ਪਾਰਟੀ ਨੇ ਰਾਕੇਸ਼ ਸੋਮਨ ਨੂੰ ਹੁਸ਼ਿਆਰਪੁਰ ਤੋਂ ਆਪਣਾ ਉਮੀਦਵਾਰ ਬਣਾਇਆ। ਜਿਸ ਦੇ ਲਈ ਪਾਰਟੀ ਵੱਲੋਂ ਚੋਣ ਪ੍ਰਚਾਰ ਵੀ ਅਰੰਭ ਦਿੱਤਾ ਸੀ ਪਰ ਅੱਜ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।
ਚੱਬੇਵਾਲ ਨੂੰ ਮਿਲ ਸਕਦਾ ਹੈ ਫਾਇਦਾ
ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡਕੇ ਆਏ ਰਾਜ ਕੁਮਾਰ ਚੱਬੇਵਾਲ ਨੂੰ ਇਸ ਸੀਟ ਤੋਂ ਉਮੀਦਵਾਰ ਬਣਾਇਆ ਹੈ। ਹੁਸ਼ਿਆਰਪੁਰ ਲੋਕ ਸਭਾ ਸੀਟ ਅਨੁਸੂਚਿਤ ਜਾਤੀ ਲਈ ਰਾਖਵੀਂ ਹੈ। ਇਸ ਸੀਟ ‘ਤੇ ਬਹੁਜਨ ਸਮਾਜ ਪਾਰਟੀ ਦਾ ਵੀ ਵੱਡਾ ਪ੍ਰਭਾਵ ਮੰਨਿਆ ਜਾਂਦਾ ਹੈ। ਹੁਣ ਰਾਕੇਸ਼ ਸੋਮਨ ਦੇ ਆਮ ਆਦਮੀ ਪਾਰਟੀ ਵਿੱਚ ਆਉਣ ਨਾਲ ਅਗਾਮੀ ਲੋਕ ਸਭਾ ਚੋਣਾਂ ਵਿੱਚ ਚੱਬੇਵਾਲ ਨੂੰ ਸਿਆਸੀ ਤੌਰ ਤੇ ਇਸ ਦਾ ਫਾਇਦਾ ਮਿਲ ਸਕਦਾ ਹੈ।
ਨਵਾਂਸ਼ਹਿਰ ਵਿੱਚ ਹੋਵੇਗੀ ਮਾਇਆਵਤੀ ਦੀ ਰੈਲੀ
ਤੁਹਾਨੂੰ ਦਸ ਦਈਏ ਕਿ ਲੋਕ ਸਭਾ ਚੋਣਾਂ ਲਈ ਬਹੁਜਨ ਪਾਰਟੀ ਵੱਲੋੋਂ ਜ਼ੋਰਾਂ ਸ਼ੋਰਾਂ ਤੇ ਤਿਆਰੀਆਂ ਕੀਤੀਆ ਜਾ ਰਹੀਆਂ ਹਨ। ਪਾਰਟੀ ਵੱਲੋਂ 24 ਮਈ ਨੂੰ ਸੂਬਾ ਪੱਧਰੀ ਰੈਲੀ ਵੀ ਕੀਤੀ ਜਾਣੀ ਹੈ। ਨਵਾਂਸ਼ਹਿਰ ਵਿੱਚ ਹੋਣ ਵਾਲੀ ਇਸ ਰੈਲੀ ਨੂੰ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਸੰਬੋਧਨ ਕਰਨਗੇ। ਇਸ ਰੈਲੀ ਤੋਂ ਪਹਿਲਾ ਪਾਰਟੀ ਦੇ ਉਮੀਦਵਾਰ ਦਾ ਪਾਰਟੀ ਦਾ ਦੂਜੀ ਪਾਰਟੀ ਵਿੱਚ ਸ਼ਾਮਲ ਹੋਣ ਪਾਰਟੀ ਲਈ ਵੱਡਾ ਸਿਆਸੀ ਝਟਕਾ ਹੋਵੇਗਾ।