ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ, DSGMC ਦੇ 7 ਮੈਂਬਰ ਭਾਜਪਾ ਵਿੱਚ ਸ਼ਾਮਿਲ | 7 members of DSGMC left Akali Dal and joined BJP know full in punjabi Punjabi news - TV9 Punjabi

ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ, DSGMC ਦੇ 7 ਮੈਂਬਰ ਭਾਜਪਾ ਵਿੱਚ ਸ਼ਾਮਿਲ

Updated On: 

27 Apr 2024 14:37 PM

ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਜ਼ਮੀਨ ਕਮਜ਼ੋਰ ਪੈ ਰਹੀ ਹੈ। ਅੱਜ ਦਿੱਲੀ ਕਮੇਟੀ ਦੇ 7 ਮੈਂਬਰਾਂ ਨੇ ਭਾਜਪਾ ਨੂੰ ਅਲਵਿਦਾ ਕਹਿ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ਬਹੁਤ ਸਾਰੇ ਲੋਕ ਇਹ ਨਹੀਂ ਜਾਣਦੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਬੇ ਸਮੇਂ ਤੱਕ ਭਾਜਪਾ ਦੇ ਪੰਜਾਬ ਇੰਚਾਰਜ ਸਨ। ਉਹ ਸੂਬੇ ਦੇ ਹਰ ਸ਼ਹਿਰ ਅਤੇ ਹਰ ਜ਼ਿਲ੍ਹੇ ਵਿੱਚ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ, DSGMC ਦੇ 7 ਮੈਂਬਰ ਭਾਜਪਾ ਵਿੱਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ, DSGMC ਦੇ 7 ਮੈਂਬਰ ਭਾਜਪਾ ਵਿੱਚ ਸ਼ਾਮਿਲ

Follow Us On

ਲੋਕ ਸਭਾ ਚੋਣਾਂ ਦੀਆਂ ਵੋਟਿੰਗ ਪੰਜਾਬ ਵਿੱਚ ਚਾਹੇ ਆਖਰੀ ਗੇੜ ਵਿੱਚ ਹੋਣੀ ਹੈ ਪਰ ਇਸ ਵਿਚਾਲੇ ਭਾਜਪਾ ਨੇ ਸਿੱਖ ਵੋਟਰਾਂ ਨੂੰ ਸਾਧਨਾ ਸ਼ੁਰੂ ਕਰ ਦਿੱਤਾ ਹੈ। ਹੁਣ ਭਾਜਪਾ ਸਿੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਲੱਗ ਪਈ ਹੈ। ਦਿੱਲੀ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਮਨੇਜਮੈਂਟ ਕਮੇਟੀ ਦੇ 7 ਮੌਜੂਦਾ ਮੈਂਬਰ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ ਵਿੱਚ ਸਾਮਿਲ ਹੋ ਗਏ ਹਨ।

ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ਬਹੁਤ ਸਾਰੇ ਲੋਕ ਇਹ ਨਹੀਂ ਜਾਣਦੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਬੇ ਸਮੇਂ ਤੱਕ ਭਾਜਪਾ ਦੇ ਪੰਜਾਬ ਇੰਚਾਰਜ ਸਨ। ਉਹ ਸੂਬੇ ਦੇ ਹਰ ਸ਼ਹਿਰ ਅਤੇ ਹਰ ਜ਼ਿਲ੍ਹੇ ਵਿੱਚ ਗਏ ਹਨ। ਅਸੀਂ ਲੰਬੇ ਸਮੇਂ ਤੋਂ ਕਹਿ ਰਹੇ ਸੀ ਕਿ ਹਰਿਮੰਦਰ ਸਾਹਿਬ ਲਈ ਐਫ.ਸੀ.ਆਰ.ਏ. ਦੀ ਰਜਿਸਟ੍ਰੇਸ਼ਨ ਹੋਣੀ ਚਾਹੀਦੀ ਹੈ ਕਿਉਂਕਿ ਦੁਨੀਆ ਭਰ ਦੇ ਬਹੁਤ ਸਾਰੇ ਲੋਕ ਪੈਸੇ ਦਾਨ ਕਰਨਾ ਚਾਹੁੰਦੇ ਹਨ ਪਰ ਅਜਿਹਾ ਕਦੇ ਨਹੀਂ ਹੋਇਆ ਅਤੇ ਲੋਕ ਇਸ ਵਿੱਚ ਯੋਗਦਾਨ ਨਹੀਂ ਪਾ ਸਕੇ।

ਜੇਪੀ ਨੱਢਾ ਨੇ ਕਿਹਾ ਕਿ ਪਿਛਲੇ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਲਈ ਅਜਿਹਾ ਨਹੀਂ ਕਰ ਸਕੇ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ ਅਤੇ ਹੁਣ ਦੁਨੀਆ ਭਰ ਦੇ ਲੋਕ ਹਰਿਮੰਦਰ ਸਾਹਿਬ ਲਈ ਦਾਨ ਕਰ ਸਕਦੇ ਹਨ, ਜਦੋਂ ਗੁਰਦੁਆਰੇ ਵਿੱਚ ਵਰਤਾਏ ਜਾਣ ਵਾਲੇ ਲੰਗਰ ‘ਤੇ ਜੀਐਸਟੀ ਲਗਾਉਣ ਦੀ ਗੱਲ ਆਈ ਤਾਂ ਸਾਡੀ ਸਰਕਾਰ ਨੇ ਫੈਸਲਾ ਕੀਤਾ ਕਿ ਲੰਗਰ ਨੂੰ ਇਸ ਤੋਂ ਮੁਕਤ ਰੱਖਿਆ ਜਾਵੇਗਾ।

ਨੱਢਾ ਨੇ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜਿਸ ਰਾਹੀਂ ਅਸੀਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਅੱਗੇ ਵਧਾ ਸਕਦੇ ਹਾਂ। ਇਸ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ, ਤੁਹਾਡੀ ਭਾਗੀਦਾਰੀ ਨਾਲ ਅਸੀਂ ਇਸ ਕੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਵਾਂਗੇ। ਇਸ ਮੌਕੇ ਉਹਨਾਂ ਨਾਲ DSGMC ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਭਾਜਪਾ ਦੇ ਸੀਨੀਅਰ ਆਗੂ ਤਾਰੁਣ ਚੁੱਘ ਵੀ ਮੌਜੂਦ ਰਹੇ।

Exit mobile version