AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PM ਅਹੁਦੇ ਨੂੰ ਲੈ ਕੇ ਅਮਿਤ ਸ਼ਾਹ ਦਾ ਬਿਆਨ, 2029 ਤੋਂ ਬਾਅਦ ਵੀ ਨਰੇਂਦਰ ਮੋਦੀ ਹੀ ਰਹਿਣਗੇ ਸਾਡੇ ਨੇਤਾ

Amit shah: ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 'ਚ ਸੋਮਵਾਰ ਨੂੰ 96 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਇਸ ਗੇੜ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਕਿੰਨਾ ਫਾਇਦਾ ਹੋਵੇਗਾ, ਅਮਿਤ ਸ਼ਾਹ ਨੇ ਟੀਵੀ 9 ਨੂੰ ਕਿਹਾ ਕਿ ਚੌਥੇ ਪੜਾਅ ਦੀਆਂ ਚੋਣਾਂ ਵਿੱਚ ਸਭ ਤੋਂ ਵੱਧ ਫਾਇਦਾ ਐਨਡੀਏ ਨੂੰ ਹੀ ਮਿਲਣ ਵਾਲਾ ਹੈ। ਅਸੀਂ ਯਕੀਨੀ ਤੌਰ 'ਤੇ 400 ਦਾ ਅੰਕੜਾ ਪਾਰ ਕਰਾਂਗੇ।

PM ਅਹੁਦੇ ਨੂੰ ਲੈ ਕੇ ਅਮਿਤ ਸ਼ਾਹ ਦਾ ਬਿਆਨ, 2029 ਤੋਂ ਬਾਅਦ ਵੀ ਨਰੇਂਦਰ ਮੋਦੀ ਹੀ ਰਹਿਣਗੇ ਸਾਡੇ ਨੇਤਾ
ਗ੍ਰਹਿ ਮੰਤਰੀ ਅਮਿਤ ਸ਼ਾਹ
sajan-kumar-2
| Updated On: 13 May 2024 10:54 AM IST

Amit Shah: ਲੋਕ ਸਭਾ ਚੋਣ ਪ੍ਰਚਾਰ ਦੇ ਦੌਰਾਨ, ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨੇ ਸੋਮਵਾਰ ਨੂੰ TV9 ਭਾਰਤਵਰਸ਼ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਕਈ ਮੁੱਦਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਨਰੇਂਦਰ ਮੋਦੀ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਉਹ 2029 ਤੋਂ ਬਾਅਦ ਵੀ ਸਾਡੇ ਨੇਤਾ ਬਣੇ ਰਹਿਣਗੇ। ਉੱਤਰ ਪ੍ਰਦੇਸ਼ ਦੀ ਅਮੇਠੀ ਸੀਟ ਦੀ ਬਜਾਏ ਰਾਏਬਰੇਲੀ ਸੀਟ ਤੋਂ ਚੋਣ ਲੜ ਰਹੇ ਰਾਹੁਲ ਗਾਂਧੀ ਬਾਰੇ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਉਹ ਉਥੋਂ ਵੀ ਚੋਣ ਹਾਰ ਜਾਣਗੇ।

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੇ ਬਿਆਨ ਕਿ ਨਰੇਂਦਰ ਮੋਦੀ 2025 ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਹੋਣਗੇ, ‘ਤੇ ਅਮਿਤ ਸ਼ਾਹ ਨੇ ਕਿਹਾ ਕਿ ਕੇਜਰੀਵਾਲ ਆਪਣੀ ਪਾਰਟੀ ਨੂੰ ਸਹੀ ਢੰਗ ਨਾਲ ਨਹੀਂ ਚਲਾ ਪਾ ਰਹੇ ਹਨ। ਜਦੋਂ ਉਹ ਜੇਲ੍ਹ ਵਿੱਚ ਸਨ ਤਾਂ ਉਹ ਇਹ ਫੈਸਲਾ ਨਹੀਂ ਕਰ ਸਕੇ ਸਨ ਕਿ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਨੇ ਜੇਲ੍ਹ ਵਿੱਚ ਰਹਿੰਦਿਆਂ ਸਰਕਾਰ ਚਲਾਉਣ ਦੀ ਕੋਸ਼ਿਸ਼ ਕੀਤੀ। ਹੁਣ ਉਹ ਸਾਡੀ ਪਾਰਟੀ ਚਲਾਉਣ ਦੀ ਗੱਲ ਕਰ ਰਹੇ ਹਨ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਉਹ 2029 ਤੱਕ ਪ੍ਰਧਾਨ ਮੰਤਰੀ ਬਣੇ ਰਹਿਣਗੇ। ਉਹ 2029 ਤੋਂ ਬਾਅਦ ਸਾਡੀ ਚੋਣ ਮੁਹਿੰਮ ਦੇ ਆਗੂ ਵੀ ਹੋਣਗੇ। ਉਨ੍ਹਾਂ ਦੀ ਅਗਵਾਈ ‘ਚ ਪਾਰਟੀ ਆਪਣੀ ਚੋਣ ਮੁਹਿੰਮ ਨੂੰ ਅੱਗੇ ਵਧਾਏਗੀ।

ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ : ਅਮਿਤ ਸ਼ਾਹ

ਅਮਿਤ ਸ਼ਾਹ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਾਏ ਜਾਣ ਦੇ ਮਾਮਲੇ ‘ਤੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, ”ਮੈਨੂੰ ਨਹੀਂ ਲੱਗਦਾ ਕਿ ਕੋਈ ਪੱਤਰਕਾਰ ਕੇਜਰੀਵਾਲ ਦੀਆਂ ਗੱਲਾਂ ਨੂੰ ਇੰਨੀ ਗੰਭੀਰਤਾ ਨਾਲ ਲਵੇਗਾ। ਦੇਸ਼ ਵਿੱਚ ਬਹੁਤ ਸਾਰੇ ਮੁੱਦੇ ਹਨ। ਉਨ੍ਹਾਂ ਨੇ ਇਸ ਮੁੱਦੇ ‘ਤੇ ਵਿਵਾਦ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਕਿਉਂਕਿ ਉਹ ਸਮਝਦੇ ਹਨ ਕਿ ਇਸ ਚੋਣ ‘ਚ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਸਾਫ਼ ਹੋਣ ਵਾਲੀ ਹੈ।

ਭਾਜਪਾ ਤੀਸਰੀ ਵਾਰ ਜਿੱਤ ਗਈ ਤਾਂ ਦੇਸ਼ ‘ਚ ਤਾਨਾਸ਼ਾਹੀ ਦੇ ਮੁੱਦੇ ‘ਤੇ ਕੇਜਰੀਵਾਲ ਅਤੇ ਕਾਂਗਰਸ ਵੱਲੋਂ ਕੀਤੇ ਜਾ ਰਹੇ ਹਮਲੇ ‘ਤੇ ਅਮਿਤ ਸ਼ਾਹ ਨੇ ਸਵਾਲ ਕੀਤਾ ਕਿ ਕੀ ਇਸ ਦੇਸ਼ ‘ਚ ਅਦਾਲਤ ਹੈ ਜਾਂ ਨਹੀਂ। ਸਾਡੇ ਕੋਲ ਤਾਨਾਸ਼ਾਹੀ ਦਾ ਕੋਈ ਟ੍ਰੈਕ ਰਿਕਾਰਡ ਨਹੀਂ ਹੈ। ਉਨ੍ਹਾਂ ਦੀ ਭਾਈਵਾਲ (ਕਾਂਗਰਸ) ਵੱਲੋਂ ਐਮਰਜੈਂਸੀ ਲਗਾਈ ਗਈ ਸੀ। ਕੀ ਗੱਲ ਕਰ ਰਹੇ ਨੇ ਰਾਹੁਲ ਗਾਂਧੀ ਤੇ ਕੇਜਰੀਵਾਲ? ਐਮਰਜੈਂਸੀ ਦੌਰਾਨ 1 ਲੱਖ 30 ਹਜ਼ਾਰ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਸੀ। ਧਾਰਾ 39 ਨੂੰ ਬਦਲ ਦਿੱਤਾ ਗਿਆ ਸੀ। ਅਸੀਂ ਲੋਕਤੰਤਰ ਲਈ ਲੜ ਰਹੇ ਲੋਕਾਂ ਵਿੱਚੋਂ ਹਾਂ। ਇੰਦਰਾ ਗਾਂਧੀ ਨੇ ਐਮਰਜੈਂਸੀ ਦੌਰਾਨ ਵਿਰੋਧੀ ਨੇਤਾਵਾਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਸੀ। ਕੀ ਕਾਂਗਰਸ ਐਮਰਜੈਂਸੀ ਨੂੰ ਭੁੱਲ ਗਈ?

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...