ਖਹਿਰਾ ਦੇ ਬਿਆਨ ਤੋਂ ਕਾਂਗਰਸ ਦੀ ਤੌਬਾ, ਕਿਹਾ- ਪ੍ਰਵਾਸੀ ਮਜ਼ਦੂਰ ਪੰਜਾਬ ਦਾ ਮਾਣ
Amrinder singh raja warring: ਅਮਰਿੰਦਰ ਸਿੰਘ ਰਾਜਾ ਵੜਿਗ ਨੇ ਪੰਜਾਬ ਦੀ ਆਰਥਿਕਤਾ ਵਿੱਚ ਦੇਸ਼ ਦੇ ਹੋਰਨਾਂ ਸੂਬਿਆਂ ਦੇ ਵਸਨੀਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਤੋਂ ਬਿਨਾਂ ਪੰਜਾਬ ਤਰੱਕੀ ਬਾਰੇ ਸੋਚ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੂਲ ਨਿਵਾਸੀਆਂ ਦਾ ਪੰਜਾਬ 'ਤੇ ਓਨਾ ਹੀ ਅਧਿਕਾਰ ਹੈ ਜਿੰਨਾ ਕਿ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦਾ ਹੈ ਅਤੇ ਕਾਂਗਰਸ ਪਾਰਟੀ ਇਸ ਦੀ ਰਾਖੀ ਲਈ ਵਚਨਬੱਧ ਹੈ।
Amrinder singh raja warring: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿਗ ਨੇ ਪੰਜਾਬ ਦੀ ਆਰਥਿਕਤਾ ਵਿੱਚ ਦੇਸ਼ ਦੇ ਹੋਰਨਾਂ ਸੂਬਿਆਂ ਦੇ ਵਸਨੀਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਤੋਂ ਬਿਨਾਂ ਪੰਜਾਬ ਤਰੱਕੀ ਬਾਰੇ ਸੋਚ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੂਲ ਨਿਵਾਸੀਆਂ ਦਾ ਪੰਜਾਬ ‘ਤੇ ਓਨਾ ਹੀ ਅਧਿਕਾਰ ਹੈ ਜਿੰਨਾ ਕਿ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦਾ ਹੈ ਅਤੇ ਕਾਂਗਰਸ ਪਾਰਟੀ ਇਸ ਦੀ ਰਾਖੀ ਲਈ ਵਚਨਬੱਧ ਹੈ। ਖਾਸ ਕਰਕੇ ਉਨ੍ਹਾਂ ਪੰਜਾਬ ਦੇ ਉਦਯੋਗਾਂ ਅਤੇ ਖੇਤੀ ਨਾਲ ਜੁੜੇ ਪਰਵਾਸੀ ਮਜ਼ਦੂਰਾਂ ਨੂੰ ਪੰਜਾਬ ਦੀ ਜਾਨ ਅਤੇ ਪੰਜਾਬ ਦਾ ਮਾਣ ਦੱਸਿਆ ਹੈ।
ਰਾਜਾ ਵੜਿਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਾਰਟੀ ਦੇ ਸਾਥੀ ਆਗੂ ਸੁਖਪਾਲ ਸਿੰਘ ਖਹਿਰਾ ਦਾ ਇੱਕ ਬਿਆਨ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਪਰ ਇਹ ਉਨ੍ਹਾਂ ਦੀ ਨਿੱਜੀ ਰਾਏ ਹੋ ਸਕਦੀ ਹੈ ਅਤੇ ਇਸ ਬਾਰੇ ਕੋਈ ਸਪੱਸ਼ਟੀਕਰਨ ਉਹ ਖੁਦ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਹੋਣ ਦੇ ਨਾਤੇ ਉਹ ਇਹ ਜ਼ਰੂਰ ਕਹਿਣਗੇ ਕਿ ਸੂਬਾ ਕਾਂਗਰਸ ਦਾ ਇਸ ਬਿਆਨ ਜਾਂ ਅਜਿਹੀ ਕਿਸੇ ਸੋਚ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਵੀ ਖੇਤਰ, ਧਰਮ, ਪਹਿਰਾਵੇ, ਭਾਸ਼ਾ ਆਦਿ ਦੇ ਆਧਾਰ ‘ਤੇ ਕਿਸੇ ਵੀ ਸੰਪਰਦਾਇਕ ਵੰਡ ਦਾ ਸਮਰਥਨ ਨਹੀਂ ਕਰਦੀ ਹੈ।
ਇਹ ਵੀ ਪੜ੍ਹੋ: ਲੁਧਿਆਣਾ ਚ ਫ੍ਰੈਂਡਸ਼ਿਪ ਨਾ ਕਰਨ ਤੇ ਕੁੜੀ ਤੇ ਕੀਤਾ ਹਮਲਾ, ਖੁਦ ਨੂੰ ਵੀ ਕੀਤਾ ਜ਼ਖ਼ਮੀ
ਸੁਖਪਾਲ ਸਿੰਘ ਖਹਿਰਾ ਦਾ ਬਿਆਨ
ਪੰਜਾਬ ਦੀ ਸੰਗਰੂਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਸੀ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਆਏ ਪਰਵਾਸੀਆਂ ਨੇ ਪੰਜਾਬ ‘ਤੇ ਕਬਜ਼ਾ ਕਰਕੇ ਪੰਜਾਬੀਅਤ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਇੱਥੇ ਗੈਰ-ਪੰਜਾਬੀਆਂ ਭਾਵ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਵੋਟ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ।
ਪੰਜਾਬ ਦੀ ਸੰਗਰੂਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਆਏ ਪਰਵਾਸੀਆਂ ਨੇ ਪੰਜਾਬ ‘ਤੇ ਕਬਜ਼ਾ ਕਰਕੇ ਪੰਜਾਬੀਅਤ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਇੱਥੇ ਗੈਰ-ਪੰਜਾਬੀਆਂ ਭਾਵ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਵੋਟ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ।
ਇਹ ਵੀ ਪੜ੍ਹੋ
PM ਮੋਦੀ ਨੇ ਚੁੱਕੇ ਸਨ ਸਵਾਲ
ਬਿਹਾਰ ਚ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਇਸ ਬਿਆਨ ਨੂੰ ਮੁੱਦਾ ਬਣਾਇਆ ਸੀ। ਪੀਐਮ ਮੋਦੀ ਨੇ ਕਾਂਗਰਸ ਨੂੰ ਨਿਸ਼ਾਨੇ ਤੇ ਲੈਂਦਿਆ ਕਿਹਾ ਸੀ ਪੰਜਾਬ ‘ਚ ਕਾਂਗਰਸ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਕਾਂਗਰਸ ਨੂੰ ਵੋਟ ਪਾਉਣ ਤੋਂ ਪਹਿਲਾਂ ਇੱਕ ਵਾਰੀ ਜਰੂਰ ਸੋਚਣਾ।