ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਦੇ ਚੋਣ ਲੜਣ ਦਾ ਰਾਹ ਸਾਫ਼, ਚੋਣ ਆਯੋਗ ਨੇ ਸਵੀਕਾਰ ਕੀਤੀ ਨਾਮਜ਼ਦਗੀ

Updated On: 

15 May 2024 18:22 PM

Amritpal Singh Nomination Accepted: ਖਡੂਰ ਸਾਹਿਬ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਅਤੇ ਸੰਗਰੂਰ ਸੀਟ ਤੋਂ ਮੌਜੂਦਾ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਜੇਕਰ ਅਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮਨਜ਼ੂਰ ਹੋ ਜਾਂਦੀ ਹੈ ਤਾਂ ਉਹ ਇਸ ਸੀਟ ਤੋਂ ਆਪਣਾ ਨਾਂ ਵਾਪਸ ਲੈ ਲੈਣਗੇ ਤੇ ਆਪਣਾ ਸਮਰਥਨ ਅਮ੍ਰਿਤਪਾਲ ਨੂੰ ਦੇਣਗੇ। ਹੁਣ ਜਦੋਂ ਅਮ੍ਰਿਤਪਾਲ ਦੇ ਕਾਗਜ਼ ਚੋਣ ਆਯੋਗ ਵੱਲੋਂ ਸਵੀਕਾਰ ਕਰ ਲਏ ਗਏ ਹਨ ਤਾਂ ਸਿਮਰਨਜੀਤ ਸਿੰਘ ਮਾਨ ਦੇ ਨਾਂ ਵਾਪਸੀ ਦੇ ਐਲਾਨ ਦਾ ਇੰਤਜ਼ਾਰ ਰਹੇਗਾ।

ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਦੇ ਚੋਣ ਲੜਣ ਦਾ ਰਾਹ ਸਾਫ਼, ਚੋਣ ਆਯੋਗ ਨੇ ਸਵੀਕਾਰ ਕੀਤੀ ਨਾਮਜ਼ਦਗੀ

ਅਮ੍ਰਿਤਪਾਲ ਸਿੰਘ ਦੀ ਪੁਰਾਣੀ ਤਸਵੀਰ

Follow Us On

ਖਾਲਿਸਤਾਨ ਪੱਖੀ ਜਥੇਬੰਦੀ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਲਈ ਲੋਕ ਸਭਾ ਚੋਣ ਲੜਨ ਦਾ ਰਸਤਾ ਸਾਫ਼ ਹੋ ਗਿਆ ਹੈ। ਉਹ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਜਾ ਰਿਹਾ ਹੈ। ਲੋਕ ਸਭਾ ਚੋਣਾਂ ਲਈ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਚੋਣ ਕਮਿਸ਼ਨ ਨੇ ਮਨਜ਼ੂਰ ਕਰ ਲਏ ਹਨ।

ਦਰਅਸਲ ਅੰਮ੍ਰਿਤਪਾਲ ਸਿੰਘ ਤੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਸਮੇਤ ਕਈ ਗੰਭੀਰ ਆਰੋਪ ਹਨ। ਅਤੇ ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਤੇ ਉਥੋਂ ਚੋਣ ਲੜਨ ਦੀ ਤਿਆਰੀ ਕਰ ਰਿਹਾ ਹੈ। ਉਸਨੇ 10 ਮਈ ਨੂੰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ।

ਨਾਮਜ਼ਦਗੀ ਦਾਖਲ ਕਰਨ ਲਈ ਮੰਗੀ ਸੀ ਆਰਜ਼ੀ ਰਿਹਾਈ

10 ਮਈ ਨੂੰ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਸੀ ਕਿ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਸਰਕਾਰ ਨੇ ਇਹ ਜਾਣਕਾਰੀ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ਤੇ ਦਿੱਤੀ ਸੀ। ਜਿਸ ਵਿੱਚ ਉਸਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਸੱਤ ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ। ਨਾਲ ਹੀ ਉਸ ਨੇ ਬਦਲਵੇਂ ਰੂਪ ਵਿੱਚ ਬਚਾਅ ਪੱਖ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਸੀ।

ਇਹ ਵੀ ਪੜ੍ਹੋ –8 ਗੁਰੂ ਸਹਿਬਾਨਾਂ ਦੀ ਚਰਨਛੋਹ ਪ੍ਰਾਪਤ ਧਰਤੀ, ਜਾਣੋ ਖਡੂਰ ਸਾਹਿਬ ਸ਼ਹਿਰ ਦਾ ਇਤਿਹਾਸ

23 ਅਪ੍ਰੈਲ ਨੂੰ ਮੋਗਾ ਤੋਂ ਹੋਈ ਸੀ ਗ੍ਰਿਫਤਾਰੀ

ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਪਿਛਲੇ ਸਾਲ 23 ਅਪ੍ਰੈਲ ਨੂੰ ਮੋਗਾ, ਪੰਜਾਬ ਤੋਂ ਗ੍ਰਿਫਤਾਰ ਕੀਤਾ ਸੀ। ਪਰ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। ਅੰਮ੍ਰਿਤਪਾਲ ਪਿਛਲੇ ਸਾਲ ਫਰਵਰੀ ਵਿਚ ਉਸ ਸਮੇਂ ਸੁਰਖੀਆਂ ਵਿਚ ਆਇਆ ਸੀ ਜਦੋਂ ਉਸ ਦੇ ਸਮਰਥਕਾਂ ਨੇ ਅਜਨਾਲਾ ਥਾਣੇ ਦਾ ਘਿਰਾਓ ਕੀਤਾ ਸੀ ਅਤੇ ਅਗਵਾ ਅਤੇ ਕੁੱਟਮਾਰ ਦੇ ਕੇਸ ਵਿਚ ਗ੍ਰਿਫਤਾਰ ਕੀਤੇ ਗਏ ਆਪਣੇ ਕਰੀਬੀ ਮੰਨੇ ਜਾਂਦੇ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਵਾਇਆ ਸੀ।

ਦੱਸ ਦੇਈਏ ਕਿ ਸੱਤ ਪੜਾਵਾਂ ‘ਚ ਹੋ ਰਹੀਆਂ ਲੋਕ ਸਭਾ ਚੋਣਾਂ ਤਹਿਤ ਪੰਜਾਬ ਵਿੱਚ ਆਖਿਰੀ ਪੜਾਅ ‘ਚ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਵੋਟਿੰਗ ਹੋਵੇਗੀ। ਜਿੱਥੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਸਮੇਤ ਕਈ ਪਾਰਟੀਆਂ ਚੋਣ ਮੈਦਾਨ ਵਿੱਚ ਉਤਰੀਆਂ ਹਨ।

Exit mobile version